Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਵਲੋਂ ਬਾਬਾ ਚਮਕੌਰ ਸਿੰਘ ਭਾਈ ਰੂਪਾ ਨੂੰ ਤੰਗ ਕਰਨਾ ਅਸਹਿ: ਅਕਾਲੀ ਦਲ ਅੰਮ੍ਰਿਤਸਰ

ਪੰਜਾਬ ਪੁਲਿਸ ਵਲੋਂ ਬਾਬਾ ਚਮਕੌਰ ਸਿੰਘ ਭਾਈ ਰੂਪਾ ਨੂੰ ਤੰਗ ਕਰਨਾ ਅਸਹਿ: ਅਕਾਲੀ ਦਲ ਅੰਮ੍ਰਿਤਸਰ

ਫ਼ਤਹਿਗੜ੍ਹ ਸਾਹਿਬ: ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬਾਬਾ ਚਮਕੌਰ ਸਿੰਘ ਭਾਈ ਰੂਪਾ, ਜੋ ਯੂਨਾਈਟਿਡ ਅਕਾਲੀ ਦਲ ਦੇ ਧਾਰਮਿਕ ਵਿੰਗ ਦੇ ਮੁੱਖੀ ਹਨ, ਨੂੰ ਫ਼ਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਸਿੱਖ ਧਰਮ ਦੇ ਪ੍ਰਚਾਰ ਵਿਚ ਵਿਘਨ ਪਾਉਣ ਅਤੇ ਸਿੱਖ ਕੌਮ ਨੂੰ ਬਦਨਾਮ ਕਰਨ ਦੇ ਬਰਾਬਰ ਹੈ। ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਬਿਲਕੁਲ ਵੀ ਸਹਿਣ ਨਹੀਂ ਕਰਣਗੀਆਂ। ਜਿਨ੍ਹਾਂ ਪੁਲਿਸ ਅਫ਼ਸਰਾਂ ਨੇ ਇਹ ਕਾਰਵਾਈ ਕੀਤੀ ਹੈ ਉਹਨਾਂ ਵਿਰੁੱਧ ਪੰਥਕ ਜਥੇਬੰਦੀਆਂ ਨੂੰ ਮਜਬੂਰਨ ਸਖਤ ਕਦਮ ਚੁੱਕਣੇ ਪੈਣਗੇ।

ਸ੍ਰ. ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)
ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਪਾਰਟੀ ਦਫਤਰ ਤੋਂ ਜਾਰੀ ਬਿਆਨ ਵਿਚ ਸ. ਮਾਨ ਨੇ ਕਿਹਾ ਕਿ ਫ਼ਰੀਦਕੋਟ ਦੇ ਐਸ.ਐਸ.ਪੀ. ਦਰਸ਼ਨ ਸਿੰਘ ਮਾਨ ਵੱਲੋਂ ਬਾਦਲ-ਭਾਜਪਾ ਹੁਕਮਰਾਨਾਂ ਦੇ ਗੈਰ-ਕਾਨੂੰਨੀ ਜ਼ੁਬਾਨੀ ਹੁਕਮਾਂ ਉਤੇ ਕੀਤੇ ਗਏ ਅਮਲਾਂ ਦੀ ਪੁਰਜ਼ੋਰ ਨਿਖੇਧੀ ਕਰਦੇ ਹਾਂ।

ਉਹਨਾਂ ਕਿਹਾ ਕਿ ਮੌਜੂਦਾ ਪੁਲਿਸ ਅਤੇ ਸਿਵਲ ਅਫ਼ਸਰਸ਼ਾਹੀ ਦੀ ਬਹੁਤੀ ਗਿਣਤੀ ਹਕੂਮਤ ਦੀ ਜੀ-ਹਜ਼ੂਰੀ ਕਰਕੇ ਤਰੱਕੀਆ ਲੈਣ ਦੀ ਹੈ। ਸ. ਮਾਨ ਨੇ ਅਜਿਹੀ ਜੀ-ਹਜ਼ੂਰੀ ਕਰਨ ਵਾਲੀ ਅਫ਼ਸਰਸ਼ਾਹੀ ਨੂੰ ਖ਼ਬਰਦਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਅਸੀਂ ਉਹਨਾਂ ਨੂੰ ਕੌਮਾਂਤਰੀ ਕਾਨੂੰਨਾਂ ਦੇ ਕਟਹਿਰੇ ਵਿਚ ਖੜ੍ਹਾ ਕਰਕੇ ਲਾਜ਼ਮੀ ਸਜ਼ਾਵਾਂ ਦਿਵਾਵਾਂਗੇ। ਉਸ ਸਮੇਂ ਅਜਿਹੇ ਜੀ-ਹਜ਼ੂਰੀ ਤੇ ਗੈਰ-ਕਾਨੂੰਨੀ ਅਮਲ ਕਰਨ ਵਾਲੀ ਅਫ਼ਸਰਸ਼ਾਹੀ ਨੂੰ ਬਚਾਉਣ ਲਈ ਕੋਈ ਰਸਤਾ ਬਾਕੀ ਨਹੀਂ ਬਚੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: