Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਬੰਦ: ਬਾਦਲ ਸਰਕਾਰ ਨੇ ਹਿੰਦੂਤਵ ਤਾਕਤਾਂ ਅੱਗੇ ਗੋਡੇ ਟੇਕਦਿਆਂ ਸਿੱਖ ਕਤਲੇਆਮ ਅਤੇ ਸਿੱਖ ਕਾਰਕੂਨਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਬੰਦ: ਬਾਦਲ ਸਰਕਾਰ ਨੇ ਹਿੰਦੂਤਵ ਤਾਕਤਾਂ ਅੱਗੇ ਗੋਡੇ ਟੇਕਦਿਆਂ ਸਿੱਖ ਕਤਲੇਆਮ ਅਤੇ ਸਿੱਖ ਕਾਰਕੂਨਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ( 1ਨਵੰਬਰ, 2014): ਪੰਜਾਬ ਦੀ ਬਾਦਲ ਸਰਕਾਰ ਦੀ ਪੁਲਿਸ ਵੱਲੋਂ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਕਤਲੇਆਮ ਦੇ ਪੀੜਤਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਮਾਮਾਲੇ ਵਿੱਚ ਪੀੜਤਾਂ ਨੂੰ ਇਨਸਾਫ ਦੇਣ ਤੋਂ ਹੁਣ ਤੱਕ ਟਾਲ ਮਟੋਲ ਕਰਦੀਆਂ ਆ ਰਹੀਆਂ ਸਰਕਾਰਾਂ ਖਿਲਾਫ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲਿਸ ਨੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕੀਤਾ ਹੋਇਆ ਹੈ।ਸਿੱਖ ਸਿਆਸਤ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਬੰਦ ਦੇ ਸੱਦੇ ਦੇ ਮੱਦੇ ਨਜ਼ਰ ਪੰਜਾਬ ਪੁਲਿਸ ਨੇ ਕਈ ਸਿੱਖ ਆਗੂਆਂ ਅਤੇ ਸਿੱਖ ਕਲਤੇਆਮ ਦੇ ਪੀੜਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਅੰਮ੍ਰਿਤਸਰ ਪੁਲਿਸ ਨੇ ਭਾਈ ਕਰਨੈਲ ਸਿੰਘ ਪੀਰਮੁਹੰਮਦ ਅਤੇ ਬੀਬੀ ਜਗਦੀਸ਼ ਕੌਰ ਨੂੰ ਗ੍ਰਿਫਤਾਰ ਕਰ ਕੇ ਲਿਜਾਂਦੀ ਹੋਈ
ਅੰਮ੍ਰਿਤਸਰ ਪੁਲਿਸ ਨੇ ਭਾਈ ਕਰਨੈਲ ਸਿੰਘ ਪੀਰਮੁਹੰਮਦ ਅਤੇ ਬੀਬੀ ਜਗਦੀਸ਼ ਕੌਰ ਨੂੰ ਗ੍ਰਿਫਤਾਰ

ਸੂਤਰਾਂ ਨੇ “ਸਿੱਖ ਸਿਆਸਤ” ਨੂੰ ਦੱਸਿਆ ਕਿ ਇਕੱਲੇ ਅੰਮ੍ਰਿਤਸਰ ਤੋਂ ਹੀ ਹੁਣ ਤੱਕ 60 ਦੇ ਕਰੀਬ ਸਿੱਖਾਂ ਨੂੰ ਗਿਰਫਤਾਰ ਕਰ ਲਿਆ ਗਿਆ ਹੈ।

ਅੰਮ੍ਰਿਤਸਰ ਪੁਲਿਸ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਨਵੰਬਰ 1984 ਦੇ ਕਤਲੇਆਮ ਦੀ ਪੀੜਤ ਅਤੇ ਜਗਦੀਸ਼ ਟਾਇਟਲਰ ਖਿਲਾਫ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਨੂੰ ਉਦੋਂ ਗ੍ਰਿਫਤਾਰ ਕਰ ਲਿਆ, ਜਦ ਉਹ ਅੰਮ੍ਰਿਤਸਰ ਰੇਲਵੇ ਸਟੇਸ਼ਨ ਵੱਲ ਰੇਲ ਲਾਈਨ ‘ਤੇ ਧਰਨਾ ਦੇਣ ਜਾ ਰਹੇ ਸਨ।

ਅੰਮ੍ਰਿਤਸਰ ਪੁਲਿਸ ਨੇ ਭਾਈ ਕਰਨੈਲ ਸਿੰਘ ਪੀਰਮੁਹੰਮਦ ਅਤੇ ਬੀਬੀ ਜਗਦੀਸ਼ ਕੌਰ ਨੂੰ ਗ੍ਰਿਫਤਾਰ ਕਰ ਕੇ ਲਿਜਾਂਦੀ ਹੋਈ
ਅੰਮ੍ਰਿਤਸਰ ਪੁਲਿਸ ਨੇ ਭਾਈ ਕਰਨੈਲ ਸਿੰਘ ਪੀਰਮੁਹੰਮਦ ਅਤੇ ਬੀਬੀ ਜਗਦੀਸ਼ ਕੌਰ ਨੂੰ ਗ੍ਰਿਫਤਾਰ ਕਰ ਕੇ ਲਿਜਾਂਦੀ ਹੋਈ

ਇੱਥੇ ਇਹ ਵਰਨਣਯੋਗ ਹੈ ਕਿ ਕੱਟੜ ਹਿੰਦੂਤਵ ਆਗੂ ਵਜੋਂ ਜਾਣੀ ਜਾਂਦੀ ਬਾਜਪਾ ਲੀਡਰ ਲਕਸ਼ਮੀ ਕਾਂਤਾ ਚਾਵਲਾ ਨੇ ਬਾਦਲ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਪੰਜਾਬ ਸਰਕਾਰ ਇਸ ਪੰਜਾਬ ਬੰਦ ਦੇ ਸੱਦੇ ਦੌਰਾਨ ਸੜਕਾਂ ਅਤੇ ਰੇਲਵੇ ਲਾਈਨਾਂ ਤੇ ਕਿਸੇ ਨੂੰ ਵੀ ਕੋਈ ਗੜਬੜ ਕਰਨ ਦੀ ਇਜ਼ਾਜਤ ਨਾ ਦੇਵੇ।

ਸਿੱਖ ਕਤਲੇਆਮ ਦੀ 30ਵੀਂ ਵਰੇਗੰਢ ਮੌਕੇ “ਪੰਜਾਬ ਬੰਦ” ਦਾ ਸੱਦਾ ਸਿੱਖ ਸਟੁਡੈਂਟਸ ਫੈਡਰੇਸ਼ਨ ਅਤੇ ਸਿੱਖ ਕਤਲੇਆਮ ਦੇ ਪੀੜਤਾਂ ਵੱਲੋਂ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਦਿੱਤਾ ਗਿਆ ਸੀ।

ਪੰਜਾਬ ਬੰਦ ਦਾ ਸੱਦਾ ਦੇਣ ਵਾਲੀਆਂ ਜੱਥੇਬੰਦੀਆਂ ਨੇ ਪੰਜਾਬ ਦੇ ਹਰ ਵਰਗ ਨੂੰ ਸੱਦਾ ਦਿੱਤਾ ਸੀ ਕਿ ਉਹ ਕਤਲੇਆਮ ਦੇ ਪੀੜਤਾਂ ਨਾਲ ਹਮਦਰਦੀ ਜਾਹਿਰ ਕਰਦਿਆਂ ਪੰਜਾਬ ਬੰਦ ਨੂੰ ਸਫਲ ਬਣਾਉਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਕਾਲ ਤਖਤ ਸਾਹਿਬ ਵੱਲੋਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਹਨਾਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ ਉਹਨਾ ਵਿੱਚੋਂ ਚਾਰ ਇਸ ਸੰਸਾਰ ਵਿੱਚ
• 25 ਜਨਵਰੀ ਦੇ ਪੰਜਾਬ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। • ਸ੍ਰੀ ਅੰਮ੍ਰਿਤਸਰ, ਹੁਸ਼ਿਆਰਪੁਰ, ਮਲੇਰਕੋਟਲਾ ਮੁਕੰਮਲ ਬੰਦ ਰਹੇ। • ਬਾਕੀ ਥਾਵਾਂ ਤੇ ਵੀ ਬੰਦ ਦਾ ਅਸਰ ਵੇਖਣ ਨੂੰ
ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ ਕੌਮੀ ਸ਼ਹੀਦ
ਪਿਛਲੇ ਸਾਲ ਹੋਂਦ ਵਿਚ ਆਈ ਜਥੇਬੰਦੀ ਵਰਲਡ ਸਿੱਖ ਪਾਰਲੀਮੈਂਟ, ਦਿੱਲੀ ਹਾਈਕੋਰਟ ਵੱਲੋਂ ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਅਤੇ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ 2013 ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: