Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਮੰਤਰੀ ਮੰਡਲ ਦਾ ਕੱਲ ਹੋਵੇਗਾ ਵਿਸਥਾਰ, ਤੋਤਾ ਸਿੰਘ, ਡਾ.ਚੀਮਾ ਅਤੇ ਸੋਹਣ ਸਿੰਘ ਠੰਡਲ ਬਨਣਗੇ ਮੰਤਰੀ

ਪੰਜਾਬ ਮੰਤਰੀ ਮੰਡਲ ਦਾ ਕੱਲ ਹੋਵੇਗਾ ਵਿਸਥਾਰ, ਤੋਤਾ ਸਿੰਘ, ਡਾ.ਚੀਮਾ ਅਤੇ ਸੋਹਣ ਸਿੰਘ ਠੰਡਲ ਬਨਣਗੇ ਮੰਤਰੀ

ਚੰਡੀਗੜ੍ਹ (9 ਜੂਨ 2014):  ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਆਪਣੇ ਮੰਤਰੀ ਮੰਡਲ ‘ਚ 3 ਹੋਰ ਮੰਤਰੀਆਂ ਦਾ ਵਾਧਾ ਕਰਨਗੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ 3 ਵਿਧਾਇਕਾਂ ਨੂੰ ਪੰਜਾਬ ਦੇ ਰਾਜਪਾਲ ਸ਼ਿਵਰਾਜ ਪਾਟਿਲ ਰਾਜ ਭਵਨ ਵਿਖੇ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁਕਾਉਣਗੇ।

ਪੰਜਾਬੀ ਅਖਬਾਰ “ਅਜੀਤ” ਅਨੁਸਾਰ ਬੁਲਾਰੇ ਨੇ ਦੱਸਿਆ ਕਿ ਜਥੇਦਾਰ ਤੋਤਾ ਸਿੰਘ, ਸੋਹਣ ਸਿੰਘ ਠੰਢਲ ਤੇ ਦਲਜੀਤ ਸਿੰਘ ਚੀਮਾ ਨੂੰ ਸੂਬੇ ਦੇ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾ ਰਿਹਾ ਹੈ। ਬਾਦਲ ਸਰਕਾਰ ਵੱਲੋਂ 3 ਮਾਰਚ, 2012 ‘ਚ ਮੁੜ ਸੱਤਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਮੰਤਰੀ ਮੰਡਲ ‘ਚ ਇਹ ਵਾਧਾ ਸਰਕਾਰ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਕੀਤਾ ਜਾ ਰਿਹਾ ਹੈ।

 ਸਾਬਕਾ ਮੰਤਰੀਆਂ ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ ਤੇ ਸਰਵਣ ਸਿੰਘ ਫਿਲੌਰ ਵੱਲੋਂ ਅਸਤੀਫੇ ਦਿੱਤੇ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਮੰਤਰੀਆਂ ਦਾ ਕੋਟਾ ਖਾਲੀ ਹੋਇਆ ਸੀ। ਬੀਬੀ ਜਗੀਰ ਕੌਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ ਜਦੋਂ ਕਿ ਫਿਲੌਰ ਨੇ ਆਪਣੇ ਬੇਟੇ ਦਾ ਨਾਂਅ ਨਸ਼ਾ ਤਸਕਰਾਂ ‘ਚ ਆਉਣ ਕਾਰਨ ਅਸਤੀਫਾ ਦੇ ਦਿੱਤਾ ਸੀ। ਇਸ ਸਮੇਂ ਸ. ਬਾਦਲ ਦੇ ਮੰਤਰੀ ਮੰਡਲ ਦੇ 15 ਮੈਂਬਰ ਹਨ, ਜਿਨ੍ਹਾਂ ‘ਚ ਮੁੱਖ ਮੰਤਰੀ ਤੇ ਉਨ੍ਹਾਂ ਦੇ ਬੇਟੇ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੀ ਸ਼ਾਮਿਲ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਸੁਖਮਿੰਦਰ ਸਿੰਘ ਹੰਸਰਾ ਨੇ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੀ ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੀ ਟੈਲੀ ਕਾਨਫਰੰਸ ਵਿੱਚ ਸਾਬਕਾ
ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਦੁਆਰਾ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਕੀਤੀ ਖਾਸ ਗੱਲਬਾਤ ਸਾਂਝੀ ਕਰ ਰਹੇ ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: