Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਯੂਨੀਵਰਸਿਟੀ ‘ਚ ‘ਮਾਂ ਬੋਲੀ ਚੇਤਨਾ ਮੰਚ’ ਦਾ ਗਠਨ; ਪੰਜਾਬੀ ਬੋਲੀ ਲਈ ਵਿਦਿਆਰਥੀ ਜਥੇਬੰਦੀਆਂ ਇਕਮੁੱਠ

ਪੰਜਾਬ ਯੂਨੀਵਰਸਿਟੀ ‘ਚ ‘ਮਾਂ ਬੋਲੀ ਚੇਤਨਾ ਮੰਚ’ ਦਾ ਗਠਨ; ਪੰਜਾਬੀ ਬੋਲੀ ਲਈ ਵਿਦਿਆਰਥੀ ਜਥੇਬੰਦੀਆਂ ਇਕਮੁੱਠ

ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬੀ ਭਾਸ਼ਾ ਨੂੰ ਪੰਜਾਬ ਯੂਨੀਵਰਸਿਟੀ ‘ਚ ਪਹਿਲੇ ਦਰਜੇ ਦੀ ਭਾਸ਼ਾ ਬਣਾਉਣ ਲਈ ਵੱਖ- ਵੱਖ ਜੱਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਮੰਗ ਪੱਤਰ ਦਿੱਤਾ ਗਿਆ ਸੀ। ਇਸ ਮੁੱਦੇ ਨੂੰ ਅੱਗੇ ਵਧਾਉਂਦੇ ਹੋਏ ਅੱਜ ਵਿਦਿਆਰਥੀ ਜੱਥੇਬੰਦੀਆਂ ਵੱਲੋਂ ਬੈਠਕ ਕੀਤੀ ਗਈ। ਇਸ ਵਿੱਚ ਸੰਘਰਸ਼ ਨੂੰ ਅੱਗੇ ਵਧਾਉਣ ਲਈ ‘ਮਾਂ ਬੋਲੀ ਚੇਤਨਾ ਮੰਚ’ ਬਣਾਇਆ ਗਿਆ।

ਬੈਠਕ ਵਿਚ ਸ਼ਾਮਿਲ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਂਇੰਦੇ

ਇਸ ਮੰਚ ਵਿੱਚ ਸੱਥ, ਐੱਸ.ਐੱਫ.ਆਈ., ਪੀ.ਐੱਸ.ਯੂ.(ਲਲਕਾਰ), ਏ.ਆਈ.ਐੱਸ.ਏ., ਐੱਸ.ਐੱਫ.ਐੱਸ., ਪੁਸੂ, ਐੱਨ. ਐੱਸ.ਯੂ. ਆਈ., ਪੀ. ਪੀ.ਐੱਸ.ਓ., ਆਈ.ਐੱਸ.ਏ ਅਤੇ ਸੋਈ ਨਾਮ ਦੀਆਂ ਵਿਦਿਆਰਥੀ ਜਥੇਬੰਦੀਆਂ ਸ਼ਾਮਿਲ ਹਨ।

ਇਸ ਮੰਚ ਤਹਿਤ ਲੋਕਾਂ ਲਈ ਉਹਨਾਂ ਦੀਆਂ ਮਾਂ ਬੋਲੀਆਂ ਦੀ ਅਹਿਮੀਅਤ ਤੇ ਮੌਜੂਦਾ ਸਰਕਾਰੀ ਢਾਂਚੇ ਅੰਦਰ ਹੋ ਰਹੇ ਦਮਨ ਬਾਰੇ ਵਿਦਿਆਰਥੀਆਂ ਨੂੰ ਚੇਤਨ ਕਰਵਾਇਆ ਜਾਵੇਗਾ।

ਇਸ ਮੰਚ ਦੀ ਅਗਵਾਈ ਵਿਚ ਹੀ ਪੰਜਾਬ ਯੂਨੀਵਰਸਿਟੀ ‘ਚ ਪੰਜਾਬੀ ਨੂੰ ਬਣਦਾ ਹੱਕ ਦਿਵਾਉਣ ਲਈ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਮੰਚ ਵੱਲੋਂ 30 ਅਕਤੂਬਰ ਨੂੰ ਭਾਸ਼ਾ ਦੇ ਮੁੱਦੇ ‘ਤੇ ਸੈਮੀਨਾਰ ਕਰਵਾਉਣ ਦਾ ਫੈਸਲਾ ਵੀ ਲਿਆ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਦੀ ਨਵੀਂ ਕੇਂਦਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਅਤੇ ਪੰਜਾਬੀ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ
ਇੰਡੀਆ ਦੀ ਨਵੀਂ ਕੇਂਦਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਅਤੇ ਪੰਜਾਬੀ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ
ਜਦੋਂ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਵੱਲੋਂ ਪੰਜਾਬ ਵਿਚ ਅਖਾੜਿਆਂ ਰਾਹੀਂ ਨਸ਼ਿਆਂ ਦੀ ਅਲਾਮਤ ਨੂੰ ਵਡਿਆਉਣ ਅਤੇ ਸੱਭਿਆਚਰਕ ਪ੍ਰਦੂਸ਼ਣ ਫੈਲਾਉਣ ਦੀ ਮਾਰੂ ਨੀਤੀ ਅਮਲ ਵਿਚ ਲਿਆਂਦੀ
ਮੋਦੀ-ਸ਼ਾਹ ਸਰਕਾਰ ਵਲੋਂ ਚੁੱਕੇ ਜਾ ਰਹੇ ਨਾਗਰਿਕਤਾ ਸੋਧ ਕਾਨੂੰਨ ਅਤੇ ਜਨਸੰਖਿਆ ਰਜਿਸਟਰ ਜਿਹੇ ਕਦਮਾਂ ਦੇ ਵਿਰੋਧ ਵਜੋਂ ਲੰਘੇ ਦਿਨ ਚੰਡੀਗੜ੍ਹ ਦੇ ਸੈਕਟਰ 17 ਵਿਖੇ ਇਕ ਵਿਰੋਧ ਵਿਖਾਵਾ ਰੱਖਿਆ ਗਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: