Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਯੂਨੀਵਰਸਿਟੀ ਦੇ ਅੰਤਰ-ਕਾਲਜ ਗੱਤਕਾ ਮੁਕਾਬਲੇ ਖਾਲਸਾ ਕਾਲਜ ਸੁਧਾਰ (ਲੁਧਿਆਣਾ) ਵਿਖੇ ਸ਼ੁਰੂ

ਪੰਜਾਬ ਯੂਨੀਵਰਸਿਟੀ ਦੇ ਅੰਤਰ-ਕਾਲਜ ਗੱਤਕਾ ਮੁਕਾਬਲੇ ਖਾਲਸਾ ਕਾਲਜ ਸੁਧਾਰ (ਲੁਧਿਆਣਾ) ਵਿਖੇ ਸ਼ੁਰੂ

ਗੁਰੂਸਰ ਸੁਧਾਰ (ਲੁਧਿਆਣਾ): ਗੁਰੂ ਹਰਗੋਬਿੰਦ ਖਾਲਸਾ ਕਾਲਜ, ਗੁਰੂਸਰ ਸੁਧਾਰ (ਜ਼ਿਲ੍ਹਾ ਲੁਧਿਆਣਾ) ਵਿਖੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਦੇ ਅੰਤਰ-ਕਾਲਜ ਗੱਤਕਾ ਮੁਕਾਬਲੇ ਸ਼ੁਰੂ ਹੋਏ ਜਿਸ ਵਿੱਚ ਵੱਖ-ਵੱਖ ਕਾਲਜਾਂ ਵਿੱਚੋਂ ਲੜਕਿਆਂ ਦੀਆਂ 16 ਟੀਮਾਂ ਅਤੇ ਲੜਕੀਆਂ ਦੀਆਂ 18 ਟੀਮਾਂ ਭਾਗ ਲੈ ਰਹੀਆਂ ਹਨ। ਤਿੰਨ ਰੋਜ਼ਾ ਗੱਤਕਾ ਮੁਕਾਬਲਿਆਂ ਦਾ ਉਦਘਾਟਨ ਕਾਲਜ ਪਿੰ੍ਰਸੀਪਲ ਡਾ. ਐਸ.ਐਸ. ਦਿਓਲ ਅਤੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਉਦੇ ਸਿੰਘ, ਜੋ ਕਿ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਕੱਤਰ ਵੀ ਹਨ, ਨੇ ਕੀਤਾ।

ਇਸ ਮੌਕੇ ਪ੍ਰਿੰਸੀਪਲ ਦਿਓਲ ਨੇ ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਇਸਮਾ ਵੱਲੋਂ ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਵੱਡੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਹਰ ਪਰਿਵਾਰ ਆਪਣੇ ਬੱਚਿਆਂ ਨੂੰ ਇਹ ਸਵੈ-ਰੱਖਿਆ ਵਾਲੀ ਖੇਡ ਖੇਡਣ ਲਈ ਪ੍ਰੇਰਿਤ ਕਰੇ ਤਾਂ ਜੋ ਨੌਜਵਾਨ ਵਿਸ਼ੇ-ਵਿਕਾਰਾਂ ਅਤੇ ਨਸ਼ਿਆਂ ਤੋਂ ਬਚ ਕੇ ਵਿਰਾਸਤ ਨਾਲ ਜੁੜੇ ਰਹਿਣ ਅਤੇ ਗੱਤਕੇ ਦੀ ਵਿਰਾਸਤੀ ਖੇਡ ਨੂੰ ਘਰ-ਘਰ ਦੀ ਖੇਡ ਬਣਾਇਆ ਜਾ ਸਕੇ। ਉਨ੍ਹਾਂ ਅਖਿਆ ਕਿ ਨੌਜਵਾਨਾਂ ਦੀ ਉਸਾਰੂ ਸ਼ਕਤੀ ਨੂੰ ਸਹੀ ਦਿਸ਼ਾ ਵੱਲ ਮੋੜ ਕੇ ਪੰਜਾਬ ਦੀ ਤਰੱਕੀ ਲਈ ਵਿੱਦਿਅਕ ਕਾਰਜਾਂ ਅਤੇ ਖੇਡਾਂ ਵੱਲ ਲਾਉਣਾ ਅੱਜ ਸਮੇਂ ਦੀ ਲੋੜ ਹੈ।

ਗੁਰੂ ਹਰਗੋਬਿੰਦ ਖਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਗੱਤਕਾ ਮੁਕਾਬਲਿਆਂ ਦਾ ਉਦਘਾਟਨ ਕਰਦੇ ਹੋਏ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਉਦੇ ਸਿੰਘ ਤੇ ਹੋਰ
ਗੁਰੂ ਹਰਗੋਬਿੰਦ ਖਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਗੱਤਕਾ ਮੁਕਾਬਲਿਆਂ ਦਾ ਉਦਘਾਟਨ ਕਰਦੇ ਹੋਏ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਉਦੇ ਸਿੰਘ ਤੇ ਹੋਰ

ਇਸ ਮੌਕੇ ਬੋਲਦਿਆਂ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਉਦੇ ਸਿੰਘ ਨੇ ਖਿਡਾਰੀਆਂ ਨੂੰ ਆਖਿਆ ਕਿ ਉਹ ਖੇਡ ਭਾਵਨਾ ਨਾਲ ਖੇਡਦੇ ਹੋਏ ਵਧੀਆ ਪ੍ਰਦਰਸ਼ਨੀ ਦਿਖਾਕੇ ਆਪਣਾ ਅਤੇ ਆਪਣੇ ਰਾਜ ਦਾ ਨਾਮ ਉਚਾ ਚੁੱਕਣ। ਉਨ੍ਹਾਂ ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਇਸਮਾ ਵੱਲੋਂ ਹੁਣ ਤੱਕ ਕੀਤੀਆਂ ਪ੍ਰਾਪਤੀਆਂ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਗੱਤਕਾ ਖੇਡ ਅਤੇ ਖਿਡਾਰੀਆਂ ਦਾ ਭਵਿੱਖ ਬਹੁਤ ਉ¤ਜਲ ਹੈ ਕਿਉਂਕਿ ਇਨ੍ਹਾਂ ਗੱਤਕਾ ਖੇਡ ਸੰਸਥਾਵਾਂ ਦੀ ਮਿਹਨਤ ਸਦਕਾ ਜਿੱਥੇ ਇਹ ਵਿਰਾਸਤੀ ਖੇਡ ਨੈਸ਼ਨਲ ਸਕੂਲ ਖੇਡਾਂ ਅਤੇ ਨੈਸ਼ਨਲ ਯੂਨੀਵਰਸਿਟੀ ਖੇਡਾਂ ਦੇ ਕੈਲੰਡਰ ਵਿੱਚ ਸ਼ਾਮਲ ਹੋ ਚੁੱਕੀ ਹੈ ਉਥੇ ਪੰਜਾਬ ਸਰਕਾਰ ਵੱਲੋਂ ਗੱਤਕਾ ਖੇਡ ਦੀ ਗ੍ਰੇਡੇਸ਼ਨ ਵੀ ਹੋ ਚੁੱਕੀ ਹੈ ਜਿਸ ਨਾਲ ਗੱਤਕਾ ਖਿਡਾਰੀ ਵੀ ਦੂਜੀਆਂ ਖੇਡਾਂ ਦੇ ਖਿਡਾਰੀਆਂ ਵਾਂਗ ਦਾਖਲਿਆਂ ਸਮੇਂ ਅਤੇ ਨੌਕਰੀਆਂ ਲਈ ਖਿਡਾਰੀ ਕੋਟੇ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਨੌਜਵਾਨਾਂ ਖਾਸ ਕਰ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਮਾਨਤਾ ਪ੍ਰਾਪਤ ਖੇਡ ਹੋਣ ਕਾਰਨ ਅਤੇ ਸਵੈ-ਰੱਖਿਆ ਲਈ ਸਹਾਈ ਹੋਣ ਕਰਕੇ ਗੱਤਕੇ ਨੂੰ ਖੇਡ ਵਜੋਂ ਜ਼ਰੂਰ ਅਪਨਾਉਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਤੇਜਿੰਦਰ ਸਿੰਘ, ਡਾ. ਮਨੋਹਰ ਲਾਲ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੰਯੁਕਤ ਸਕੱਤਰ ਗੁਰਮੀਤ ਸਿੰਘ ਰਾਜਪੁਰਾ ਅਤੇ ਇਸਮਾ ਦੇ ਜ਼ਿਲ੍ਹਾ ਫ਼ਿਰੋਜਪੁਰ ਦੇ ਕੋਆਰਡੀਨੇਟਰ ਤਲਵਿੰਦਰ ਸਿੰਘ ਵੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੱਤਕਾ ਵਿਰਸੇ ਦੀ ਪੁਰਾਤਨ ਖੇਡ ਹੈ ਜੋ ਖਿਡਾਰੀਆਂ ਨੂੰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਦੀ ਹੈ। ਇਸ ਕਰਕੇ ਰਾਜ ਸਰਕਾਰ ਇਸ ਖੇਡ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਖੇਡ ਵਿਭਾਗ ਰਾਹੀਂ ਪ੍ਰਫੁੱਲਤ
ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਇੰਟਰਨੈਸਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਅਤੇ ਐਸੋਸੀਏਸ਼ਨ ਆਫ ਇੰਡੀਆ ਵਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੌਥਾ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਗਿਆ ਜਿਸ ਵਿਚ
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਣ ਲਈ ਪਿੰਡ ਪੱਧਰ 'ਤੇ ਗੱਤਕੇਬਾਜ਼ੀ ਦੇ ਵਿਰਾਸਤੀ ਮੁਕਾਬਲੇ ਕਰਵਾਉਣ ਲਈ ਪ੍ਰੇਰਿਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: