Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਯੂਨੀਵਰਸਿਟੀ ਨੇ ਸਤਿੰਦਰ ਸਰਤਾਜ ਨੂੰ ਆਪਣਾ ਬਰਾਂਡ ਅੰਬੈਸਡਰ ਐਲਾਨਿਆ

ਪੰਜਾਬ ਯੂਨੀਵਰਸਿਟੀ ਨੇ ਸਤਿੰਦਰ ਸਰਤਾਜ ਨੂੰ ਆਪਣਾ ਬਰਾਂਡ ਅੰਬੈਸਡਰ ਐਲਾਨਿਆ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਇਥੇ ਇਕ ਭਰਵੇਂ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ ਵੱਲੋਂ ਪ੍ਰਸਿੱਧ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਨੂੰ ਪੰਜਾਬ ਯੂਨੀਵਰਸਿਟੀ ਦਾ ਬਰਾਂਡ ਅੰਬੈਸਡਰ ਐਲਾਨਿਆ ਗਿਆ।ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਅਰੁਣ ਗਰੋਵਰ ਨੇ ਸਤਿੰਦਰ ਸਰਤਾਜ ਨੂੰ ਯੂਨੀਵਰਸਿਟੀ ਦੀ ਆਨਰੇਰੀ ਮੈਂਬਰਸ਼ਿਪ ਵੀ ਪ੍ਰਦਾਨ ਕੀਤੀ।

ਸਤਿੰਦਰ ਸਰਤਾਜ ਇਥੇ ਪੰਜਾਬ ਯੂਨੀਵਰਸਿਟੀ ਅਲੂਮਨੀ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਪੁੱਜੇ ਸਨ।ਇਸ ਮੌਕੇ ਡੀਨ ਐਲੂਮਨੀ ਡਾ: ਅਨਿਲ ਮੌਾਗਾ, ਡਾ: ਮਹਿੰਦਰ ਪ੍ਰਸ਼ਾਦ, ਪ੍ਰੋ: ਪੰਕਜ, ਮੀਨਾਕਸ਼ੀ ਮਲਹੋਤਰਾ, ਪ੍ਰੋ: ਪਰਮਿੰਦਰ, ਪ੍ਰੋ: ਅਰਵਿੰਦ ਸ਼ਰਮਾ, ਨਵਦੀਪ ਕੌਰ ਆਦਿ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਨਾਲ ਜੁੜੀਆਂ ਹੋਰ ਸ਼ਖ਼ਸੀਅਤਾਂ ਤੋਂ ਇਲਾਵਾ ਅਭਿਨੈ ਖੇਤਰ ਅਤੇ ਥੀਏਟਰ ਦੀ ਦੁਨੀਆ ਦੀ ਨਾਮੀ ਸ਼ਖ਼ਸੀਅਤ ਰਾਣੀ ਬਲਬੀਰ ਕੌਰ ਨੇ ਵੀ ਸ਼ਮੂਲੀਅਤ ਕੀਤੀ ।

ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਡੀਨ ਐਲੂਮਨੀ ਚੰਡੀਗੜ ਵਿੱਚ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਦਾ 'ਦ ਬਲੈਕ ਪ੍ਰਿੰਸ' ਫਿਲਮ ਲਈ ਸਨਮਾਤਿਨ ਕਰਦੇ ਹੋਏ
ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਡੀਨ ਐਲੂਮਨੀ ਚੰਡੀਗੜ ਵਿੱਚ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਦਾ ‘ਦ ਬਲੈਕ ਪ੍ਰਿੰਸ’ ਫਿਲਮ ਲਈ ਸਨਮਾਤਿਨ ਕਰਦੇ ਹੋਏ

ਉਪ ਕੁਲਪਤੀ ਨੇ ਇਸ ਮੌਕੇ ਕਿਹਾ ਕਿ ਫ਼ਿਲਮ ‘ਦਾ ਬਲੈਕ ਪਿ੍ੰਸ’ ਦੇ ਜ਼ਰੀਏ ਸਤਿੰਦਰ ਸਰਤਾਜ ਦੀ ਕਲਾ ਦਾ ਚੌਗਿਰਦਾ ਹੋਰ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਸਤਿੰਦਰ ਸਰਤਾਜ ਦੀ ਇਸ ਫ਼ਿਲਮ ਨਾਲ ਪੰਜਾਬ ਯੂਨੀਵਰਸਿਟੀ ਦਾ ਵੀ ਮਾਣ ਵਧਿਆ।

ਇਸ ਮੌਕੇ ਸਤਿੰਦਰ ਸਰਤਾਜ ਨੂੰ ਤਾਲੀਮ ਦੇਣ ਵਾਲੇ ਪ੍ਰੋਫ਼ੈਸਰਾਂ ਤੇ ਇੰਚਾਰਜਾਂ ਨੇ ਵੀ ਸਤਿੰਦਰ ਸਰਤਾਜ ਦੀਆਂ ਯੂਨੀਵਰਸਿਟੀ ਦੀ ਪੜ੍ਹਾਈ ਤੇ ਉਨ੍ਹਾਂ ਨਾਲ ਬਿਤਾਏ ਗਏ ਪਲਾਂ ਦੀਆਂ ਸਾਂਝਾ ਨੂੰ ਤਾਜ਼ਾ ਕੀਤਾ। ਸਤਿੰਦਰ ਸਰਤਾਜ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਆਨਰੇਰੀ ਮੈਂਬਰ ਤੇ ਬਰਾਂਡ ਅੰਬੈਸਡਰ ਦਾ ਮਾਣ ਦਿੱਤੇ ਜਾਣ ‘ਤੇ ਕਿਹਾ ਕਿ ਇਨ੍ਹਾਂ ਮਾਣ ਸਨਮਾਨਾਂ ਨਾਲ ਸਮਾਜ ਪ੍ਰਤੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ। ਸਤਿੰਦਰ ਸਰਤਾਜ ਨੇ ਆਪਣੇ ਪ੍ਰੋਗਰਾਮ ਦੀ ਸ਼ੁਰੂਆਤ ਆਪਣੇ ਮਕਬੂਲ ਗੀਤ ‘ਏਨੀ ਖ਼ੁਸ਼ਬੂਦਾਰ ਹੈ ਪੀ. ਯੂ. ਦੀ ਮਿੱਟੀ’ ਨਾਲ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਨਐਸਯੂਆਈ ਨੇ ਇਕ ਦੇਸ਼ ਇਕ ਭਾਸ਼ਾ ਦੇ ਸਮਰਥਕ ਗੁਰਦਾਸ ਮਾਨ ਦਾ ਅਖਾੜਾ ਲਵਾ ਕੇ ਇਕ ਵਾਰ ਫੇਰ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਵੀ ਮਾਂ-ਬੋਲੀਆਂ ਨੂੰ ਖਤਮ ਕਰਨ ਦੀ ਨੀਤੀ
ਬੀਤੇ ਦਿਨੀਂ (22 ਅਕਤੂਬਰ) ਪੰਜਾਬ ਯੁਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ ਸੱਥ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਸਾਕੇ ਵਿੱਚ 2 ਸਿੰਘਾਂ ਨੁੰ ਸ਼ਹੀਦ ਕਰਨ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ ਤੋਂ ਆਏ ਐਨ.ਐਸ.ਯੂ.ਆਈ ਦੇ ਇੱਕ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਸਰਕਾਰ ਯੂਨੀਵਰਸਿਟੀ ਵਿਚ ਨਵੇਂ ਹੋਸਟਲ ਬਣਾਉਣ ਅਤੇ ਸਮਾਜ ਦੇ ਆਰਥਿਕ ਤੌਰ ’ਤੇ
ਸਿੱਖ ਰਾਜ ਦੇ ਆਖਰੀ ਬਾਦਸ਼ਾਹ ਮਹਾਰਾਜਾ ਦਲੀਲ ਸਿੰਘ ਦੇ ਜੀਵਨ 'ਤੇ ਬਣੀ ਹਾਲੀਵੁਡ ਦੀ ਫਿਲਮ 'ਦਾ ਬਲੈਕ ਪ੍ਰਿੰਸ' ਅੱਜ (21 ਜੁਲਾਈ) ਨੂੰ ਦੁਨੀਆ ਭਰ 'ਚ ਜਾਰੀ ਹੋ ਰਹੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: