Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਯੂਨੀਵਰਸਿਟੀ ਵਲੋਂ ਫੀਸਾਂ ‘ਚ ਕੀਤਾ ਵਾਧਾ ਵਾਪਸ; ਵਿਦਿਆਰਥੀਆਂ ‘ਤੇ ਦਰਜ ਕੇਸ ਵੀ ਹੋਣਗੇ ਵਾਪਸ

ਪੰਜਾਬ ਯੂਨੀਵਰਸਿਟੀ ਵਲੋਂ ਫੀਸਾਂ ‘ਚ ਕੀਤਾ ਵਾਧਾ ਵਾਪਸ; ਵਿਦਿਆਰਥੀਆਂ ‘ਤੇ ਦਰਜ ਕੇਸ ਵੀ ਹੋਣਗੇ ਵਾਪਸ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਨੇ ਫੀਸਾਂ ਵਿੱਚ ਕੀਤਾ ਭਾਰੀ ਵਾਧਾ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ 68 ਵਿਦਿਆਰਥੀਆਂ ਖਿਲਾਫ ਦਰਜ ਕੀਤੇ ਪੁਲਿਸ ਕੇਸਾਂ ਨੂੰ ਵਾਪਸ ਲਿਆ ਜਾਵੇਗਾ। ਐਤਵਾਰ ਸ਼ਾਮ ਨੂੰ ਸੈਨਟ ਦੀ ਹੋਈ ਮੀਟਿੰਗ ਵਿੱਚ ਇਹ ਫੈਸਲੇ ਲਏ ਗਏ ਹਨ।

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀਆਂ ਮੰਗਾਂ ਲਈ ਧਰਨੇ 'ਤੇ ਬੈਠੇ ਹੋਏ
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀਆਂ ਮੰਗਾਂ ਲਈ ਧਰਨੇ ‘ਤੇ ਬੈਠੇ ਹੋਏ

ਸੈਨਟ ਦੀ ਮੀਟਿੰਗ ਵਿੱਚ ਬੇਸ਼ਕ ਫੀਸਾਂ ਵਿੱਚ ਕੀਤਾ ਭਾਰੀ ਵਾਧਾ ਤਾਂ ਵਾਪਸ ਲੈ ਲਿਆ ਹੈ ਪਰ ਨਵੇਂ ਵਿਦਿਆਰਥੀਆਂ ਲਈ ਟਿਊਸ਼ਨ ਫ਼ੀਸ ਵਿੱਚ ਦਸ ਫ਼ੀਸਦ ਦਾ ਵਾਧਾ ਬਰਕਰਾਰ ਰੱਖਿਆ ਹੈ। ਪੁਰਾਣੇ ਵਿਦਿਆਰਥੀਆਂ ’ਤੇ ਪੰਜ ਫ਼ੀਸਦ ਦਾ ਵਾਧਾ ਲਾਗੂ ਹੋਵੇਗਾ ਅਤੇ ਇਹ ਘੱਟੋ-ਘੱਟ ਪੰਜ ਸੌ ਰੁਪਏ ਤੇ ਵੱਧ ਤੋਂ ਵੱਧ ਬਾਰਾਂ ਸੌ ਰੁਪਏ ਤੱਕ ਹੋਵੇਗਾ।

ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਯੂਨੀਵਰਿਸਟੀ ਦੇ ਰਿਜ਼ਰਵ ਫ਼ੰਡ ਲਈ ਸਾਲਾਨਾ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮੀਟਿੰਗ ਵਿੱਚ ਉੱਪ ਕੁਲਪਤੀ ਪ੍ਰੋ. ਅਰੁਣ ਕੁਮਾਰ ਗਰੋਵਰ ਨੇ ਸੈਨੇਟ ਨੂੰ ਦੱਸਿਆ ਕਿ ਉਹ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਗ੍ਰਹਿ ਸਕੱਤਰ ਨੂੰ ਮਿਲ ਕੇ ਕੇਸ ਵਾਪਸ ਲੈਣ ਲਈ ਕਹਿਣਗੇ।

ਜ਼ਿਕਰਯੋਗ ਹੈ ਕਿ ’ਵਰਸਿਟੀ ਨੇ 26 ਮਾਰਚ ਦੀ ਸੈਨੇਟ ਮੀਟਿੰਗ ਵਿੱਚ ਕੈਂਪਸ ਅਤੇ ਖੇਤਰੀ ਸੈਂਟਰਾਂ ਦੇ ਵਿਦਿਆਰਥੀਆਂ ਦੀ ਫ਼ੀਸ ’ਚ ਵਾਧਾ ਕਰ ਦਿੱਤਾ ਸੀ। ਇਹ ਵਾਧਾ ਔਸਤਨ 12.5 ਫ਼ੀਸਦ ਸੀ ਪਰ ਤਿੰਨ ਕੋਰਸਾਂ ਦੀ ਫ਼ੀਸ ਵਿੱਚ ਕਈ ਸੌ ਗੁਣਾ ਵਾਧਾ ਕਰ ਦਿੱਤਾ ਗਿਆ ਸੀ। ਫ਼ੀਸਾਂ ’ਚ ਵਾਧੇ ਮਗਰੋਂ ਵਿਦਿਆਰਥੀਆਂ ਨੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਸਨ। ਯੂਨੀਵਰਸਿਟੀ ਨੇ ਮੀਟਿੰਗ ਵਿੱਚ ਤਿੰਨ ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਫ਼ੀਸ ਵਾਧੇ ਤੋਂ ਛੋਟ ਦੇਣ ਦਾ ਮਤਾ ਰੱਖਿਆ ਸੀ ਪਰ ਵੱਡੀ ਗਿਣਤੀ ਮੈਂਬਰਾਂ ਨੇ ਇਸ ਨੂੰ ਨਕਾਰ ਦਿੱਤਾ।

ਸਬੰਧਤ ਖ਼ਬਰ:

ਸਰਕਾਰ ਫੌਰੀ ਤੌਰ ‘ਤੇ ਪੰਜਾਬ ਯੂਨੀਵਰਸਿਟੀ ਵਿਚ ਵਧਾਈਆਂ ਫੀਸਾਂ ਵਾਪਿਸ ਲਵੇ: ਆਮ ਆਦਮੀ ਪਾਰਟੀ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਨਐਸਯੂਆਈ ਨੇ ਇਕ ਦੇਸ਼ ਇਕ ਭਾਸ਼ਾ ਦੇ ਸਮਰਥਕ ਗੁਰਦਾਸ ਮਾਨ ਦਾ ਅਖਾੜਾ ਲਵਾ ਕੇ ਇਕ ਵਾਰ ਫੇਰ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਵੀ ਮਾਂ-ਬੋਲੀਆਂ ਨੂੰ ਖਤਮ ਕਰਨ ਦੀ ਨੀਤੀ
ਬੀਤੇ ਦਿਨੀਂ (22 ਅਕਤੂਬਰ) ਪੰਜਾਬ ਯੁਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ ਸੱਥ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਸਾਕੇ ਵਿੱਚ 2 ਸਿੰਘਾਂ ਨੁੰ ਸ਼ਹੀਦ ਕਰਨ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ ਤੋਂ ਆਏ ਐਨ.ਐਸ.ਯੂ.ਆਈ ਦੇ ਇੱਕ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਸਰਕਾਰ ਯੂਨੀਵਰਸਿਟੀ ਵਿਚ ਨਵੇਂ ਹੋਸਟਲ ਬਣਾਉਣ ਅਤੇ ਸਮਾਜ ਦੇ ਆਰਥਿਕ ਤੌਰ ’ਤੇ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਇਥੇ ਇਕ ਭਰਵੇਂ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ ਵੱਲੋਂ ਪ੍ਰਸਿੱਧ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਨੂੰ ਪੰਜਾਬ ਯੂਨੀਵਰਸਿਟੀ ਦਾ ਬਰਾਂਡ ਅੰਬੈਸਡਰ ਐਲਾਨਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: