Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀਆਂ ਨੇ ਭਾਰਤ-ਪਾਕਿ ਜੰਗ ਖਿਲਾਫ ਵਿਖਾਵਾ ਕੀਤਾ

ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀਆਂ ਨੇ ਭਾਰਤ-ਪਾਕਿ ਜੰਗ ਖਿਲਾਫ ਵਿਖਾਵਾ ਕੀਤਾ

ਚੰਡੀਗੜ੍ਹ: ਭਾਰਤ ਅਤੇ ਪਾਕਿਸਤਾਨ ਦਰਮਿਆਨ ਪੁਲਵਾਮਾ ਹਮਲੇ ਤੋਂ ਬਾਅਦ ਬਣ ਰਹੇ ਜੰਗ ਵਾਲੇ ਹਾਲਾਤਾਂ ਦੇ ਵਿਰੋਧ ਵਿਚ ਜੰਗ ਦੀ ਬਜਾਏ ਸ਼ਾਂਤੀ ਨਾਲ ਮਸਲੇ ਹੱਲ ਕਰਨ ਦੀ ਵਕਾਲਤ ਕਰਦਿਆਂ ਵਿਦਿਆਰਥੀ ਜਥੇਬੰਦੀਆਂ ਸੱਥ ਵਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ ‘ਤੇ ਵਿਖਾਵਾ ਕੀਤਾ ਗਿਆ।ਵਿਦਿਆਰਥੀ ਜਥੇਬੰਦੀਆਂ ਵਲੋਂ ਕਿਹਾ ਗਿਆ ਹੈ ਕਿ ਭਾਰਤ ਪਾਕਿਸਤਾਨ ਦੀ ਜੰਗ ਲੱਗਣ ਦੇ ਹਾਲਾਤ ਵਿਚ ਪੰਜਾਬ ਜੰਗ ਦਾ ਮੈਦਾਨ ਬਣੇਗਾ ਤੇ ਇਸ ਜੰਗ ਦਾ ਹਰ ਪੰਜਾਬੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਜੰਗ ਦੇ ਖਿਲਾਫ ਹੋਏ ਇਸ ਵਿਰੋਧ ਪ੍ਰਦਰਸ਼ਨ ਵਿਚ ਵਿਦਿਆਰਥੀ ਜਥੇਬੰਦੀਆਂ ਸੱਥ, ਐਸਐਫਐਸ, ਐਨਐਸਯੂਆਈ, ਪੀਐਸਯੂ ਲਲਕਾਰ ਅਤੇ ਅਕਾਦਮਿਕ ਫਰੰਟ ਆਫ ਸਿੱਖ ਸਟੂਡੈਂਟਸ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

ਸੱਥ ਦੇ ਨੁਮਾਂਇੰਦੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਇਕ ਪਾਸੇ ਭਾਰਤੀ ਮੀਡੀਆ ਦਾ ਇਕ ਵੱਡਾ ਹਿੱਸਾ ਅਤੇ ਭਾਜਪਾ, ਆਰਐਸਐਸ, ਏਬੀਵੀਪੀ ਵਰਗੀਆਂ ਤਾਕਤਾਂ ਪਾਕਿਸਤਾਨ ਖਿਲਾਫ ਨਫਰਤ ਅਤੇ ਜੰਗ ਦਾ ਮਾਹੌਲ ਸਿਰਜ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਜਿੱਤ ਹਾਸਿਲ ਕਰਨਾ ਚਾਹੁੰਦੀਆਂ ਹਨ ਉੱਥੇ ਅਸੀਂ ਵਿਦਿਆਰਥੀ ਇਸ ਜੰਗ ਨਾਲ ਹੋਣ ਵਾਲੇ ਵੱਡੇ ਜਾਨੀ, ਆਰਥਿਕ ਅਤੇ ਸੱਭਿਆਚਾਰਕ ਨੁਕਸਾਨ ਨੂੰ ਦੇਖਦਿਆਂ ਇਸ ਜੰਗ ਦਾ ਵਿਰੋਧ ਕਰਕੇ ਚਾਹੁੰਦੇ ਹਾਂ ਕਿ ਦੋਵੇਂ ਮੁਲਕ ਕਸ਼ਮੀਰ ਸਮੇਤ ਹਰ ਮਸਲੇ ਨੂੰ ਗੱਲਬਾਤ ਨਾਲ ਹੱਲ ਕਰਨ ਵੱਲ ਪੈਰ ਪੁੱਟਣ।

ਪੰਜਾਬ ਯੂਨਵਰਸਿਟੀ ਚ ਵਿਦਿਆਰਥੀ ਜੰਗ ਖਿਲਾਫ ਵਿਖਾਵਾ ਕਰਦੇ ਹੋ

ਵਿਦਿਆਰਥੀ ਜਥੇਬੰਦੀਆਂ ਨੇ ਕਿਹਾ ਕਿ ਜੇ ਭਾਰਤ-ਪਾਕਿਸਤਾਨ ਦਰਮਿਆਨ ਜੰਗ ਲਗਦੀ ਹੈ ਤਾਂ ਜੰਗ ਦਾ ਮੈਦਾਨ ਪੰਜਾਬ ਬਣੇਗਾ। ਇਸ ਨਾਲ ਪੰਜਾਬ ਦਾ ਸਿਰਫ ਜਾਨੀ ਨੁਕਸਾਨ ਹੀ ਨਹੀਂ ਬਲਕਿ ਵਪਾਰਕ ਨੁਕਸਾਨ ਵੀ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਸਿੱਖ ਗੁਰਦੁਆਰਾ ਸਾਹਿਬਾਨ ਦੇ ਖੁੱਲ੍ਹੇ ਦਰਸ਼ਨ ਦਿਦਾਰਿਆਂ ਦੀ ਬੱਝੀ ਆਸ ਫੇਰ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਦੱਖਣੀ ਏਸ਼ੀਆ ਦੇ ਇਸ ਖਿੱਤੇ ਨੂੰ ਸਰਹੱਦਾਂ ਖੋਲ੍ਹ ਕੇ ਇਕ ਵੱਡੀ ਮੰਡੀ ਵਜੋਂ ਵਿਕਸਤ ਕਰਨਾ ਚਾਹੀਦਾ ਹੈ ਤਾਂ ਕਿ ਸਰਹੱਦ ਦੇ ਦੋਵਾਂ ਪਾਸੇ ਫੈਲੀ ਗਰੀਬੀ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਖਾਤਿਰ ਦਿੱਲੀ ਅਤੇ ਇਸਲਾਮਾਬਾਦ ਵਿਚ ਬੈਠੇ ਰਾਜਨੀਤਕ ਆਗੂਆਂ ਨੂੰ ਪੰਜਾਬ ਦੀ ਧਰਤੀ ਨੂੰ ਉਜਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸੱਥ ਵਲੋਂ ਪੰਜਾਬ ਦੇ ਸਿੱਖਾਂ ਨੂੰ ਅਪੀਲ ਕੀਤੀ ਗਈ ਕਿ ਉਹ ਗੁਰੂ ਸਾਹਿਬਾਨ ਦੇ ਦਰਸਾਏ ਰਾਹ ‘ਤੇ ਚਲਦਿਆਂ ਹੀ ਸੰਤ-ਸਿਪਾਹੀ ਦਾ ਰੋਲ ਨਿਭਾਉਣ ਤੇ ਕਿਸੇ ਵੀ ਦੇਸ਼-ਭਗਤੀ ਦੇ ਅਜੰਡੇ ਹੇਠ ਆ ਕੇ ਸਿੱਖੀ ਦੇ ਮੂਲ ਸਿਧਾਂਤਾਂ ਵੱਲ ਪਿੱਠ ਨਾ ਕਰਨ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਜਿੰਨੀ ਭਾਰਤੀ ਪ੍ਰਬੰਧ ਹੇਠਲੇ ਪੰਜਾਬ ਦੀ ਧਰਤੀ ਪਵਿੱਤਰ ਹੈ ਉਨੀ ਹੈ ਪਵਿੱਤਰ ਸਿੱਖਾਂ ਲਈ ਪਾਕਿਸਤਾਨ ਦੇ ਪ੍ਰਬੰਧ ਹੇਠਲੇ ਪੰਜਾਬ ਦੀ ਧਰਤੀ ਹੈ ਜਿੱਥੇ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ, ਪੰਜਾ ਸਾਹਿਬ ਸਮੇਤ ਸਿੱਖ ਇਤਿਹਾਸ ਦੇ ਅਹਿਮ ਸਥਾਨ ਸਥਿਤ ਹਨ।

ਜੰਗ-ਵਿਰੋਧੀ ਪ੍ਰਦਰਸ਼ਨ ਵਿਚ ਸ਼ਾਮਿਲ ਹੋਈਆਂ ਬਾਕੀ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਂਇੰਦਿਆਂ ਨੇ ਵੀ ਸੱਥ ਦੇ ਇਸ ਜੰਗ ਵਿਰੋਧੀ ਸੁਨੇਹੇ ਦਾ ਸਮਰਥਨ ਕੀਤਾ ਅਤੇ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਵਕਾਲਤ ਕੀਤੀ। ਇਸ ਮੌਕੇ ਵਿਦਿਆਰਥੀਆਂ ਵਲੋਂ “ਸੇ ਨੋ ਟੂ ਵਾਰ” ਦੇ ਨਾਅਰੇ ਲਗਾਏ ਗਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਅੱਜ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ
ਕਸ਼ਮੀਰ ਦੇ ਹਾਲਾਤ ਨੂੰ ਪੇਚੀਦਾ ਅਤੇ ਵਿਸਫੋਟਕ ਦੱਸਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਮੁੜ ਕਸ਼ਮੀਰ ਮਾਮਲੇ ਵਿਚ ਸਾਲਸੀ (ਵਿਚੋਲਗੀ) ਕਰਨ ਦੀ ਪੇਸ਼ਕਸ਼ ਕੀਤੀ ਹੈ।
ਬੀਤੇ ਦੋ ਦਿਨਾਂ ਦੌਰਾਨ ਭਾਰਤ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਜਿਸ ਤਰ੍ਹਾਂ ਜੰਮੂ ਅਤੇ ਕਸ਼ਮੀਰ ਨੂੰ ਭਾਰਤੀ ਸੰਵਿਧਾਨ ਤਹਿਤ ਮਿਿਲਆ ਖਾਸ ਰੁਤਬਾ ਖਤਮ ਕਰਕੇ ਇਸ ਦੇ ਦੋ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: