ਚੰਡੀਗੜ੍ਹ (11 ਨਵੰਬਰ,2014): ਪੰਜਾਬ ਵਿੱਚ ਆਰ. ਐੱਸ. ਐੱਸ ਦੀਆਂ ਵਧ ਰਹੀਆਂ ਸਰਗਰਮੀਆ ਰਾਜਸੀ ਅਤੇ ਸਮਾਜਿੱਕ ਮਾਹੌਲ ਲਈ ਖਤਰੇ ਦੀ ਘੰਟੀ ਹੈ। ਲੋਕਾਂ ਅੰਦਰ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਖਿਲਾਫ ਭਾਵਨਾ ਪ੍ਰਬਲ ਹੁੰਦੀ ਜਾ ਰਹੀ ਹੈ ਅਤੇ ਕਾਂਗਰਸ ਇਸ ਦਾ ਫਾਇਦਾ ਉਠਾਉਣ ’ਚ ਨਾਕਾਮ ਸਾਬਤ ਹੋ ਰਹੀ ਹੈ ਤਾਂ ਆਰਐਸਐਸ ਚੁਪ-ਚਪੀਤੇ ਸਿਆਸੀ ਖਲਾਅ ਭਰਨ ਦੇ ਯਤਨਾਂ ਵਿੱਚ ਜੁਟੀ ਹੋਈ ਹੈ। ਮਿਸ਼ਨ 2017 ਨੂੰ ਧਿਆਨ ਵਿੱਚ ਰੱਖ ਕੇ ਭਾਜਪਾ ਨੇ ਸਮਾਜਕ ਸੰਸਥਾਵਾਂ ਰਾਹੀਂ ਲੋਕ ਰਾਬਤੇ ਦੀ ਆਪਣੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ।
ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਰਾਸ਼ਟਰੀ ਸਿੱਖ ਸੰਗਤ ਨੂੰ ਮੁੜ ਸਰਗਰਮ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਵਿਦਿਆਰਥੀ ਵਿੰਗ ਏਬੀਵੀਪੀ ਅਤੇ ਭਾਰਤੀ ਮਜ਼ਦੂਰ ਸੰਘ, ਸੇਵਾ ਭਾਰਤੀ ਅਤੇ ਭਾਰਤ ਵਿਕਾਸ ਪ੍ਰੀਸ਼ਦ ਜਿਹੀਆਂ ਜਥੇਬੰਦੀਆਂ ’ਚ ਨਵੀਂ ਰੂਹ ਫੂਕਣ ਦੇ ਯਤਨ ਹੋ ਰਹੇ ਹਨ। ਇਸ ਵੇਲੇ ਪੰਜਾਬ ਵਿੱਚ ਆਰਐਸਐਸ ਦੀਆਂ 630 ਸ਼ਾਖਾਵਾਂ ਹਨ ਅਤੇ ਪੇਂਡੂ ਤੇ ਨੀਮ ਸ਼ਹਿਰੀ ਖੇਤਰਾਂ ਵਿੱਚ 200 ਹੋਰ ਸ਼ਾਖਾਵਾਂ ਕਾਇਮ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਵਿੱਚ ਆਪਣੇ ਪੈਰ ਪਸਾਰ ਰਹੀ ਹੈ। ਇਸ ਕੰਮ ਲਈ ਸਮਾਜ ਭਲਾਈ ਦੇ ਮਾਧਿਅਮ ਰਾਹੀਂ ਲੋਕਾਂ ਨਾਲ ਰਾਬਤਾ ਬਣਾਉਣ ਲਈ 20 ਤੋਂ ਵੱਧ ਮੁਹਰੈਲ ਜਥੇਬੰਦੀਆਂ ਦਾ ਸਹਾਰਾ ਲਿਆ ਜਾ ਰਿਹਾ ਹੈ।
ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਅਤੇ ਵਿਰੋਧੀ ਧਿਰ ਕਾਂਗਰਸ ਨੂੰ ਇਸ ਗੱਲ ਤੋਂ ਕਾਫੀ ਮਾਯੂਸੀ ਹੋ ਰਹੀ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਤਰਫੋਂ ਆਰਐਸਐਸ ਸਿਆਸੀ ਪਿੜ ਵਿੱਚ ਸਰਗਰਮ ਹੋ ਰਹੀ ਹੈ।
ਆਰਐਸਐਸ ਦੇ ਮੁਖੀ ਮੋਹਨ ਭਾਗਵਤ ਇਸ ਸਾਲ ਹੁਣ ਤੱਕ ਚਾਰ ਵਾਰ ਪੰਜਾਬ ਦਾ ਦੌਰਾ ਕਰ ਚੁੱਕੇ ਹਨ। ਪਿੱਛੇ ਜਿਹੇ ਦੋਰਾਹਾ ਵਿਖੇ ਆਰਐਸਐਸ ਦੀ ਅਖਿਲ ਭਾਰਤੀ ਬੈਠਕ ਕੀਤੀ ਗਈ ਸੀ ਅਤੇ ਇਸ ਤੋਂ ਪਹਿਲਾਂ ਮਈ ਮਹੀਨੇ ਮਾਨਸਾ ’ਚ 20 ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ ਸੀ। ਸ੍ਰੀ ਭਾਗਵਤ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਨਾਲ ਵੀ ਬੰਦ ਕਮਰਾ ਮੁਲਾਕਾਤ ਕੀਤੀ ਸੀ।
ਪਿਛਲੇ ਮਹੀਨੇ ਸੀਨੀਅਰ ਭਾਜਪਾ ਨੇਤਾ ਐਲ.ਕੇ. ਅਡਵਾਨੀ ਵੀ ਡੇਰਾ ਮੁਖੀ ਗੁਰਿੰਦਰ ਸਿੰਘ ਨੂੰ ਮਿਲਣ ਆਏ ਸਨ। ਆਰਐਸਐਸ ਦੇ ਇਕ ਸੀਨੀਅਰ ਅਹੁਦੇਦਾਰ ਨੇ ਇਨ੍ਹਾਂ ਮੁਲਾਕਾਤਾਂ ਦਾ ਇਕਬਾਲ ਕਰਦਿਆਂ ਕਿਹਾ ਕਿ ਫਿਰਕੂ ਸਦਭਾਵਨਾ ਕਾਇਮ ਰੱਖਣ ਅਤੇ ਸਮਾਜ ਭਲਾਈ ਦਾ ਕੰਮ ਜਾਰੀ ਰੱਖਣ ਦੇ ਮੰਤਵ ਨਾਲ ਹੀ ਇਹ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ।
ਸੂਤਰਾਂ ਨੇ ਦੱਸਿਆ ਕਿ ਆਰਐਸਐਸ ਵਰਕਰਾਂ ਵੱਲੋਂ ਦਸਵੀਂ ਤੋਂ ਬਾਅਦ ਵਜ਼ੀਫਾ ਆਦਿ ਸਮਾਜ ਭਲਾਈ ਸਕੀਮਾਂ ਰਾਹੀਂ ਮਾਝਾ ਤੇ ਦੋਆਬਾ ਖੇਤਰ ਵਿੱਚ ਕੁਝ ਹੋਰ ਡੇਰਿਆਂ ਨਾਲ ਸਾਂਝ ਪਾ ਰਹੇ ਹਨ।
ਆਰਐਸਐਸ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਉਨ੍ਹਾਂ ਖੇਤਰਾਂ ਵਿੱਚ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ ਜੋ ਇਸ ਸਮੇਂ ਨਸ਼ਿਆਂ ਅਤੇ ਬੇਕਾਰੀ ਦੀ ਮਾਰ ਹੇਠ ਆਏ ਹੋਏ ਹਨ। ਸਮੁੱਚਾ ਪ੍ਰਾਂਤ ਛੇ ਵਿਭਾਗਾਂ ਵਿੱਚ ਵੰਡਿਆ ਗਿਆ ਹੈ। ਮੁਹਾਲੀ, ਪਟਿਆਲਾ, ਫਤਹਿਗੜ੍ਹ ਸਾਹਿਬ, ਬਰਨਾਲਾ, ਬਠਿੰਡਾ ਅਤੇ ਮੋਗਾ ਵਿੱਚ ਆਰਐਸਐਸ ਦੀ ਨਵੀਂ ਪੈਂਠ ਜਮਾਈ ਜਾ ਰਹੀ ਹੈ।
ਰਾਸ਼ਟਰੀ ਸਿੱਖ ਸੰਗਤ ਨੂੰ ਮੁੜ ਸਰਗਰਮ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਵਿਦਿਆਰਥੀ ਵਿੰਗ ਏਬੀਵੀਪੀ ਅਤੇ ਭਾਰਤੀ ਮਜ਼ਦੂਰ ਸੰਘ, ਸੇਵਾ ਭਾਰਤੀ ਅਤੇ ਭਾਰਤ ਵਿਕਾਸ ਪ੍ਰੀਸ਼ਦ ਜਿਹੀਆਂ ਜਥੇਬੰਦੀਆਂ ’ਚ ਨਵੀਂ ਰੂਹ ਫੂਕਣ ਦੇ ਯਤਨ ਹੋ ਰਹੇ ਹਨ। ਇਸ ਵੇਲੇ ਪੰਜਾਬ ਵਿੱਚ ਆਰਐਸਐਸ ਦੀਆਂ 630 ਸ਼ਾਖਾਵਾਂ ਹਨ ਅਤੇ ਪੇਂਡੂ ਤੇ ਨੀਮ ਸ਼ਹਿਰੀ ਖੇਤਰਾਂ ਵਿੱਚ 200 ਹੋਰ ਸ਼ਾਖਾਵਾਂ ਕਾਇਮ ਕੀਤੀਆਂ ਜਾ ਰਹੀਆਂ ਹਨ।