Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿੱਚ ਸਿਆਸਤੀ ਜੰਗ ਹੋਈ ਤੇਜ: 15 ਦਸੰਬਰ ਬਣੀ ਇਸ ਜੰਗ ਦੀ ਸ਼ੁਰੂਆਤ ਦੀ ਗਵਾਹ

ਪੰਜਾਬ ਵਿੱਚ ਸਿਆਸਤੀ ਜੰਗ ਹੋਈ ਤੇਜ: 15 ਦਸੰਬਰ ਬਣੀ ਇਸ ਜੰਗ ਦੀ ਸ਼ੁਰੂਆਤ ਦੀ ਗਵਾਹ

ਚੰਡੀਗੜ੍ਹ: ਭਾਂਵੇਂ ਕਿ ਪੰਜਾਬ ਵਿਧਾਨ ਸਭਾ ਚੌਣਾਂ ਨੂੰ ਅਜੇ ਸਾਲ ਤੋਂ ਜਿਆਦਾ ਸਮਾ ਬਾਕੀ ਹੈ ਪਰ ਪੰਜਾਬ ਵਿੱਚ ਸਿਆਸੀ ਪਾਰਾ ਕਾਫੀ ਵੱਧਦਾ ਨਜਰ ਆ ਰਿਹਾ ਹੈ।ਜਿਸ ਦੇ ਚਲਦਿਆਂ ਅੱਜ ਦਾ ਦਿਨ ਇਸ ਸਿਆਸੀ ਜੰਗ ਦੀ ਸ਼ੁਰੂਆਤ ਦਾ ਗਵਾਹ ਬਣ ਗਿਆ। ਅੱਜ ਜਿੱਥੇ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵੱਲੋਂ ਪਟਿਆਲਾ ਵਿੱਚ ਸਦਭਾਵਨਾ ਦੇ ਨਾਂ ਹੇਠ ਵੱਡੀ ਰੈਲੀ ਕੀਤੀ ਗਈ ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਬਠਿੰਡਾ ਵਿਖੇ ਵੱਡੀ ਰੈਲੀ ਕਰਦੇ ਹੋਏ ਪੰਜਾਬ ਦੀ ਜਰਨੈਲੀ ਸੌਂਪੀ।ਇਸ ਤੋਂ ਇਲਾਵਾ ਪੰਜਾਬ ਵਿੱਚ ਤੀਜਾ ਬਦਲ ਬਣਨ ਲਈ ਜੋਰ ਅਜਮਾਇਸ਼ ਕਰ ਰਹੀਆਂ ਦੋ ਧਿਰਾਂ ਵਿੱਚੋਂ ਜਿੱਥੇ ਆਮ ਆਦਮੀ ਪਾਰਟੀ ਨੇ ਵੱਖ ਵੱਖ ਜਿਲਿਆਂ ਵਿੱਚ ਡੀ.ਸੀ ਦਫਤਰਾਂ ਬਾਹਰ ਧਰਨੇ ਦੇ ਕੇ ਪੰਜਾਬ ਦੇ ਖੇਤੀ ਬਾੜੀ ਮੰਤਰੀ ਤੋਤਾ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਿੰਡ ਬਰਗਾੜੀ ਵਿਖੇ ਇਕੱਠ ਕਰਕੇ ਜੇਲਾਂ ਦੇ ਬਾਹਰ ਧਰਨੇ ਦੇਣ ਦੇ ਪ੍ਰੋਗਰਾਮ ਦਾ ਐਲਾਨ ਕੀਤਾ।

ਬਠਿੰਡਾ ਵਿਖੇ ਹੋਈ ਕਾਂਗਰਸ ਦੀ ਰੈਲੀ ਦੇ ਇਕੱਠ ਦਾ ਦ੍ਰਿਸ਼
ਬਠਿੰਡਾ ਵਿਖੇ ਹੋਈ ਕਾਂਗਰਸ ਦੀ ਰੈਲੀ ਦੇ ਇਕੱਠ ਦਾ ਦ੍ਰਿਸ਼

ਪੰਜਾਬ ਦੀਆਂ ਦੋ ਵੱਡੀਆਂ ਸਿਆਸੀ ਧਿਰਾਂ ਵੱਲੋਂ ਅੱਜ ਦੀਆਂ ਰੈਲੀਆਂ ਇੱਕ ਦੂਜੇ ਦੇ ਗੜ੍ਹ ਵਿੱਚ ਜਾ ਕੇ ਕੀਤੀਆਂ ਗਈਆਂ। ਬਠਿੰਡਾ ਵਿਖੇ ਹੋਈ ਕਾਂਗਰਸ ਦੇ ਰੈਲੀ ਵਿੱਚ ਅੱਜ ਪਾਟੋਧਾੜ ਦਾ ਸ਼ਿਕਾਰ ਰਹੀ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਇੱਕ ਸਟੇਜ ਤੇ ਨਜਰ ਆਈ।ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਰਸਮੀ ਤੌਰ ਤੇ ਕੈਪਟਨ ਨੂੰ ਕਾਂਗਰਸ ਦਾ ਝੰਡਾ ਫੜਾ ਕੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਚਾਰਜ ਸੌਂਪਿਆ।

ਰੈਲੀ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ
ਰੈਲੀ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ

ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਾਵਨ ਗੁਟਕਾ ਸਾਹਿਬ ਨੂੰ ਹੱਥ ਵਿੱਚ ਫੜ੍ਹ ਕੇ ਕਿਹਾ ਕਿ ਉਹ ਸੌਂਹ ਖਾਂਦੇ ਹਨ ਕਿ ਜੇ ਉਹ ਸਰਕਾਰ ਵਿੱਚ ਆਉਂਦੇ ਹਨ ਤਾਂ ਪੰਜਾਬ ਵਿੱਚੋਂ ਚਾਰ ਹਫਤਿਆਂ ਵਿੱਚ ਨਸ਼ਾ ਖਤਮ ਕਰਨਗੇ।ਕੈਪਟਨ ਨੇ ਕਿਸਾਨਾਂ ਨੂੰ ਮੁਫਤ ਬਿਜਲੀ, ਇਸਾਈ ਤੇ ਮੁਸਲਿਮ ਭਾਈਚਾਰੇ ਨੂੰ ਕਬਰਿਸਤਾਨ ਲਈ ਥਾਂਵਾਂ, ਨੌਜਵਾਨ ਸੰਗਠਨਾ ਨੂੰ ਬੱਸ ਪਰਮਿਟ, ਵਧੀਆ ਸਿੱਖਿਆ ਸਹੂਲਤਾਂ, 2000 ਰੁਪਏ ਬੁਢਾਪਾ ਪੈਂਸ਼ਨ ਦੇਣ ਦੀ ਗੱਲ ਕਹੀ।ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੇ ਪੰਜਾਬੀ ਮੀਡੀਆ ਨ ਵਧਣ ਵਿੱਚ ਸਹਿਯੋਗ ਦਿੱਤਾ ਜਾਵੇਗਾ ਤੇ ਪੰਜਾਬ ਛੱਡ ਕੇ ਗਈਆਂ ਸਨਅਤਾਂ ਨੂੰ ਵਾਪਿਸ ਪੰਜਾਬ ਲਿਆਂਦਾ ਜਾਵੇਗਾ।ਕੈਪਟਨ ਨੇ ਅਕਾਲੀ ਦਲ ਭਾਜਪਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਮੁਫਤ ਬਿਜਲੀ, ਆਟਾ ਦਾਲ ਸਕੀਮਾਂ ਨੂੰ ਚਾਲੂ ਰੱਖਣ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 51000 ਰੁਪਏ ਕਰਨ ਦਾ ਵੀ ਐਲਾਨ ਕੀਤਾ।ਕੈਪਟਨ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਖੰਡ ਤੋਂ ਵੈਟ ਹਟਾ ਦਿੱਤਾ ਜਾਵੇਗਾ ਅਤੇ ਇੱਕ ਸਾਲ ਦੇ ਵਿੱਚ ਅਜਿਹੇ ਹਾਲਾਤ ਬਣਾਏ ਜਾਣਗੇ ਕਿ ਕੋਈ ਕਿਸਾਨ ਆਤਮਹੱਤਿਆ ਨਹੀਂ ਕਰੇਗਾ।

ਕੈਪਟਨ ਨੇ ਬਾਦਲਾਂ ਤੇ ਵਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਾਦਲਾਂ ਦੇ ਜੁਲਮ ਨੂੰ ਹੋਰ ਬਰਦਾਸ਼ਤ ਨਹੀਂ ਕਰਨਗੇ।ਕੈਪਟਨ ਨੇ ਅਬੋਹਰ ਵਿੱਚ ਹੋਏ ਕਤਲ ਅਤੇ ਮੁਕਤਸਰ ਵਿੱਚ ਹੋਈ ਵਿਦਿਆਰਥਣ ਦੀ ਮੌਤ ਦਾ ਜਿੰਮੇਵਾਰ ਅਕਾਲੀ ਸਰਕਾਰ ਨੂੰ ਦੱਸਿਆ।ਉਨ੍ਹਾਂ ਕਿਹਾ ਕਿ ਫਰੀਦਕੋਟ ਗੋਲੀਕਾਂਢ ਦਾ ਜਵਾਬ ਬਾਦਲਾਂ ਨੂੰ ਪੰਜਾਬ ਦੇ ਲੋਕਾਂ ਨੂੰ ਦੇਣਾ ਪਵੇਗਾ।

ਰੈਲੀ ਦੌਰਾਨ ਕੈਪਟਨ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ, ਸ੍ਰੀਮਤੀ ਸੋਨੀ, ਭੱਠਲ, ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ, ਸਾਬਕਾ ਸੀ.ਐਲ.ਪੀ ਲੀਡਰ ਸੁਨੀਲ ਜਾਖੜ, ਐਮ.ਪੀ ਰਵਨੀਤ ਬਿੱਟੂ, ਚੌਧਰੀ ਸੰਤੋਖ, ਅਸ਼ਵਨੀ ਕੁਮਾਰ, ਇੰਡੀਅਨ ਯੂਥ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਸੰਬੋਧਨ ਕੀਤਾ।

ਪਟਿਆਲਾ ਰੈਲੀ ਦੌਰਾਨ ਬਾਦਲ ਨੇ ਕੈਪਟਨ ਅਤੇ ਮਾਨ ਤੇ ਕੀਤੇ ਸ਼ਬਦੀ ਹਮਲੇ

ਪਟਿਆਲਾ ਵਿਖੇ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਗਰਮ ਖਿਆਲੀਏ ਸੂਬੇ ਵਿਚ ਬਹੁਤ ਜ਼ਿਆਦਾ ਜਦੋ-ਜਹਿਦ ਨਾਲ ਪ੍ਰਾਪਤ ਕੀਤੀ ਸ਼ਾਂਤੀ ਨੂੰ ਭੰਗ ਕਰਨ ’ਤੇ ਤੁਲੇ ਹੋਏ ਹਨ ਅਤੇ ਇਹ ਦੋਵੇਂ ਇਕੋ ਸਿੱਕੇ ਦੇ ਦੋ ਪਾਸੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਸ. ਸਿਮਰਨਜੀਤ ਸਿੰਘ ਮਾਨ ਨਾਲ ਸਬੰਧਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨੇ ਸੂਬੇ ਵਿਚ ਲਿਆਂਦੀ ਸ਼ਾਂਤੀ ਨੂੰ ਭੰਗ ਕਰਨ ਲਈ ਸਾਂਝੇ ਘਿਨਾਉਣੇ ਇਰਾਦੇ ਅਪਣਾਏ ਹਨ।

ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ
ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ

ਭਾਂਵੇਂ ਕਿ ਸਦਭਾਵਨਾ ਦੇ ਨਾਂ ਹੇਠ ਹੋ ਰਹੀਆਂ ਅਕਾਲੀ ਦਲ ਦੀਆਂ ਰੈਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੀ ਗਵਾਹੀ ਹੀ ਭਰਦੀਆਂ ਹਨ ਪਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਭਾਸ਼ਣ ਵਿੱਚ ਸਿਆਸੀ ਗੱਲਾਂ ਕਹਿਣ ਤੋਂ ਬਾਅਦ ਇਸ ਗੱਲ ਦਾ ਹਰ ਵਾਰ ਦੀ ਤਰ੍ਹਾਂ ਕਈ ਵਾਰ ਜਿਕਰ ਕੀਤਾ ਕਿ ਇਸ ਰੈਲੀ ਦਾ ਉਦੇਸ਼ ਸੂਬੇ ਵਿਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦੇ ਵਿਸ਼ਵਾਸ਼ਾਂ ਨੂੰ ਮਜ਼ਬੂਤ ਬਣਾਉਣਾ ਹੈ।

ਸੂਬੇ ਦੇ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਵਿਅੰਗ ਕੱਸਦਿਆਂ ਕਿਹਾ ਕਿ ਕੈਪਟਨ ਮਹਿਲਾਂ ‘ਚ ਰਹਿਣ ਵਾਲਾ ਵਿਅਕਤੀ ਹੈ ਜੋ ਆਪਣੇ ਪੰਜ ਸਾਲ ਦੇ ਰਾਜ ਦੌਰਾਨ ਆਮ ਲੋਕਾਂ ਵਿਚ ਬਿਲਕੁਲ ਨਹੀਂ ਵਿਚਰਿਆ ਅਤੇ ਹੁਣ ਵੀ ਵਿਦੇਸ਼ਾਂ ਦੀ ਸੈਰ ਨੂੰ ਤਰਜੀਹ ਦਿੰਦਾ ਹੈ। ਸੁਖਬੀਰ ਨੇ ਅਰਵਿੰਦ ਕੇਜਰੀਵਾਲ ਨੂੰ ਧੋਖੇਬਾਜ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਦਿੱਲੀ ਵਿੱਚ ਚੱਲਦੀ ਨਹੀਂ ਇਸ ਲਈ ਹੁਣ ਉਹ ਪੰਜਾਬ ਤੇ ਕਬਜਾ ਕਰਨ ਬਾਰੇ ਸੋਚ ਰਹੇ ਹਨ। ਸੁਖਬੀਰ ਨੇ ਕਿਹਾ ਕਿ ਇੰਦਰਾ ਗਾਂਧੀ ਨੇ 1984 ਵਿਚ ਸਿੱਖ ਕਤਲੇਆਮ ਕਰਵਾਇਆ ਸੀ ਅਤੇ ਹੁਣ ਉਸਦਾ ਪੋਤਰਾ ਰਾਹੁਲ ਗਾਂਧੀ ਪੰਜਾਬ ਵਿਚ ਅੱਗ ਲਾ ਰਿਹਾ ਹੈ।

ਆਮ ਆਦਮੀ ਪਾਰਟੀ ਵੱਲੋਂ ਡੀਸੀ ਦਫਤਰਾਂ ਅੱਗੇ ਦਿੱਤੇ ਗਏ ਧਰਨੇ

ਆਮ ਆਦਮੀ ਪਾਰਟੀ ਵੱਲੋਂ ਵੀ ਅੱਜ ਦੇ ਦਿਨ ਵੱਖ ਵੱਖ ਜ਼ਿਲ੍ਹਿਆਂ ਦੇ ਡੀ.ਸੀ ਦਫਤਰਾਂ ਅੱਗੇ ਧਰਨੇ ਦੇ ਕੇ ਪੰਜਾਬ ਦੇ ਖੇਤੀ ਬਾੜੀ ਮੰਤਰੀ ਤੋਤਾ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਗਈ।ਜਿਕਰਯੋਗ ਹੈ ਕਿ ਕੀੜੇਮਾਰ ਦਵਾਈਆਂ ਵਿੱਚ ਹੋਏ ਘੁਟਾਲੇ ਵਿੱਚ ਹੱਥ ਹੋਣ ਕਾਰਨ ਖੇਤੀ ਬਾੜੀ ਮੰਤਰੀ ਤੋਤਾ ਸਿੰਘ ਦਾ ਅਸਤੀਫਾ ਮੰਗਿਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕੀਤਾ ਗਿਆ ਜੇਲਾਂ ਦੇ ਬਾਹਰ ਧਰਨੇ ਦੇਣ ਦਾ ਐਲਾਨ

ਅੱਜ ਦੇ ਦਿਨ ਦੀਆਂ ਰਾਜਸੀ ਸਰਗਰਮੀਆਂ ਵਿੱਚ ਆਪਣੀ ਹਾਜਰੀ ਲਵਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਿੰਡ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠ ਕੀਤਾ ਗਿਆ।ਇਸ ਦੌਰਾਨ ਪਿੰਡ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ ਦੋ ਸਿੰਘਾਂ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਨੇ ਇਸ ਮੌਕੇ ਐਲਾਨ ਕੀਤਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਰੋਕਣ ਲਈ 15 ਤਰੀਕ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ
ਇਕੱਠ ਨੂੰ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਤਿੰਨ ਪ੍ਰਮੁੱਖ ਮੰਗਾਂ ਸਨ ਕਿ ਸਰਕਾਰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਵਾਲੇ ਅਤੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ, ਪਿੰਡ ਬਹਿਬਲ ਕਲਾਂ ਵਿਖੇ ਧਰਨੇ ਦੌਰਾਨ ਪੁਲਿਸ ਵੱਲੋਂ ਸ਼ਹੀਦ ਕੀਤੇ ਗਏ ਦੋ ਸਿੱਖ ਨੌਜਵਾਨਾਂ ਦੇ ਕਤਲ ਕੇਸ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕਾਰਵਾਈ ਕੀਤੀ ਜਾਵੇ ਅਤੇ ਸਰਬੱਤ ਖਾਲਸਾ ਸਮਾਗਮ ਵੱਲੋਂ ਥਾਪੇ ਗਏ ਜਥੇਦਾਰਾਂ ਨੂੰ ਜੇਲਾਂ ਵਿੱਚੋਂ ਰਿਹਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਈ ਕਾਰਬਾਈ ਨਹੀਂ ਕੀਤੀ ਗਈ ਤੇ ਨਾ ਹੀ ਜਥੇਦਾਰਾਂ ਨੂੰ ਰਿਹਾਅ ਕੀਤਾ ਗਿਆ ਜਿਸ ਕਾਰਨ ਹੁਣ 17 ਦਸੰਬਰ ਤੋਂ 25 ਦਸੰਬਰ ਤੱਕ ਜਿਨ੍ਹਾਂ ਤਿੰਨ ਜੇਲਾਂ ਵਿੱਚ ਜਥੇਦਾਰ ਨਜਰਬੰਦ ਹਨ ਉਨ੍ਹਾਂ ਜੇਲਾਂ ਬਾਹਰ 11 ਵਜੇ ਤੋਂ 4 ਵਜੇ ਤੱਕ ਘੱਟੋ ਘੱਟ 25 ਬੰਦਿਆਂ ਵੱਲੋਂ ਧਰਨੇ ਦਿੱਤੇ ਜਾਣਗੇ, ਅਤੇ ਜੇ ਸਰਕਾਰ ਫੇਰ ਵੀ ਜਥੇਦਾਰਾਂ ਨੂ ਰਿਹਾਅ ਨਹੀਂ ਕਰਦੀ ਤਾਂ 27 ਤਰੀਕ ਨੂੰ ਫਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲੇ ਦੀ ਕਾਨਫਰੰਸ ਤੇ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਜਾਬ ਦੇ ਬਾਰਡਰ ਇਲਾਕਿਆਂ ਨੂੰ ਜੰਗ ਅਤੇ ਤਣਾਅ ਦੇ ਮੈਦਾਨਾਂ ਤੋਂ ਕੱਢ ਕੇ ਆਰਥਿਕ ਤਰੱਕੀ ਦੇ ਕੇਂਦਰ ਵਜੋਂ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: