Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਨੇ ਇਤਿਹਾਸ ਦੇ ਪਾਠਕ੍ਰਮ ਦੀ ਨਜ਼ਰਸਾਨੀ ਲਈ 6 ਮੈਂਬਰੀ ਨਿਗਰਾਨ ਕਮੇਟੀ ਕਾਇਮ ਕੀਤੀ

ਪੰਜਾਬ ਸਰਕਾਰ ਨੇ ਇਤਿਹਾਸ ਦੇ ਪਾਠਕ੍ਰਮ ਦੀ ਨਜ਼ਰਸਾਨੀ ਲਈ 6 ਮੈਂਬਰੀ ਨਿਗਰਾਨ ਕਮੇਟੀ ਕਾਇਮ ਕੀਤੀ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਛੇ ਮੈਂਬਰੀ ਨਿਗਰਾਨ ਕਮੇਟੀ ਕਾਇਮ ਕਰਨ ਦਾ ਐਲਾਨ ਕੀਤਾ ਹੈ ਜੋ ਸਾਲ 2014 ਵਿੱਚ ਗਠਿਤ ਕੀਤੇ ਪੈਨਲ ਵੱਲੋਂ ਇਤਿਹਾਸ ਦੇ ਸਿਲੇਬਸ ਦੀ ਸਮੀਖਿਆ ਕਰਨ ਬਾਰੇ ਕੀਤੀਆਂ ਸਿਫਾਰਸ਼ਾਂ ਦੀ ਘੋਖ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਸਾਰੀਆਂ ਇਤਿਹਾਸਕ ਕਿਤਾਬਾਂ ਦੀ ਵੀ ਨਜ਼ਰਸਾਨੀ ਕਰੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਆਗੂ

ਇਸ ਮਸਲੇ ਉੱਤੇ ਵਿਰੋਧੀ ਧਿਰ ‘ਤੇ ਸਿਆਸੀ ਰੋਟੀਆਂ ਸੇਕਣ ਦਾ ਇਲਜ਼ਾਮ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਤਿਹਾਸਕ ਕਿਤਾਬਾਂ ਦੇ ਸਿਆਸੀਕਰਨ ਨੂੰ ਰੋਕਣ ਲਈ ਸਥਾਈ ਕਮੇਟੀ ਕਾਇਮ ਕਰਨ ਦਾ ਫੈਸਲਾ ਕੀਤਾ ਹੈ ਜੋ ਸਿਲੇਬਸ ਨੂੰ ਤਿਆਰ ਕਰਨ ਅਤੇ ਇਸ ਵਿਸ਼ੇ ’ਤੇ ਗਲਤੀਆਂ ਰਹਿਤ ਕਿਤਾਬਾਂ ਯਕੀਨੀ ਬਣਾਉਣ ਵਿੱਚ ਕੰਮ ਕਰੇਗੀ।

ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਪੈਦਾ ਹੋਏ ਵਿਵਾਦ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਕਿਹਾ ਕਿ ਸਾਲ 2014 ਵਿੱਚ ਅਕਾਲੀ-ਭਾਜਪਾ ਸਰਕਾਰ ਦੌਰਾਨ ਐਨ.ਸੀ.ਆਈ.ਆਰ.ਟੀ. ਦੇ ਸਿਲੇਬਸ ਮੁਤਾਬਕ ਸਿਲੇਬਸ ਤੇ ਕਿਤਾਬਾਂ ਪ੍ਰਕਾਸ਼ਿਤ ਕਰਨ ਬਾਰੇ ਨਜ਼ਰਸਾਨੀ ਕਰਨ ਦਾ ਫੈਸਲਾ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅਸਲ ਵਿੱਚ ਇਸ ਤੋਂ ਪਹਿਲਾਂ ਇਤਿਹਾਸ ਦੀ ਕੋਈ ਕਿਤਾਬ ਹੀ ਨਹੀਂ ਸੀ ਅਤੇ ਜਿਸ ਦਾ ਜ਼ਿਕਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਜਾ ਰਿਹਾ ਹੈ, ਉਹ ਮਹਿਜ਼ ਗਾਈਡ ਹੈ।

ਮੁੱਖ ਮੰਤਰੀ ਨੇ ਇਕ ਵਾਰ ਫੇਰ ਸਪੱਸ਼ਟ ਕਰਦਿਆਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਸਿਲੇਬਸ ਹਟਾਇਆ ਨਹੀਂ ਗਿਆ ਅਤੇ ਸਿੱਖ ਗੁਰੂ ਸਾਹਿਬਾਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਸਿਲੇਬਸ ਨੂੰ ਕ੍ਰਮਵਾਰ ਗਿਆਰਵੀਂ ਤੇ ਬਾਰਵੀਂ ਜਮਾਤ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਸ ਉਪਰੰਤ ਮੁੱਖ ਮੰਤਰੀ ਵੱਲੋਂ ਐਲਾਨੀ ਕਮੇਟੀ ਬਾਰੇ ਸਰਕਾਰੀ ਬੁਲਾਰੇ ਨੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਪ੍ਰੋ. ਕਿਰਪਾਲ ਸਿੰਘ ਤੋਂ ਇਲਾਵਾ ਇਹ ਕਮੇਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਪ੍ਰੋ ਜੇ.ਐਸ. ਗਰੇਵਾਲ, ਸਾਬਕਾ ਪ੍ਰੋ-ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੋ. ਪਿ੍ਰਥੀਪਾਲ ਸਿੰਘ ਕਪੂਰ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਦੇ ਐਮੀਰਾਈਟਸ ਪ੍ਰੋਫੈਸਰ ਇੰਦੂ ਬਾਂਗਾ ’ਤੇ ਅਧਾਰਿਤ ਹੋਵੇਗੀ ਅਤੇ ਇਸ ਕਮੇਟੀ ਵਿੱਚ ਦੋ ਉੱਘੇ ਇਤਿਹਾਸਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਮਜ਼ਦ ਕੀਤੇ ਜਾਣਗੇ।

ਇਹ ਕਮੇਟੀ ਸਾਲ 2014 ਵਿੱਚ ਗਠਿਤ ਕੀਤੇ ਮਾਹਿਰਾਂ ਦੇ ਗਰੁੱਪ ਦੀਆਂ ਸਿਫਾਰਸ਼ਾਂ ’ਤੇ ਵਿਚਾਰ ਕਰਕੇ ਰਿਪੋਰਟ ਕਰੇਗੀ ਅਤੇ ਗਰੁੱਪ ਦੀਆਂ ਸਿਫਾਰਸ਼ਾਂ ਤੋਂ ਬਾਅਦ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਇਤਿਹਾਸ ਦੇ ਨਵੇਂ ਸਿਲੇਬਸ ਵਿੱਚ ਕੀਤੀਆਂ ਤਬਦੀਲੀਆਂ ਵੀ ਘੋਖੇਗੀ ਅਤੇ ਜੇਕਰ ਕੋਈ ਦਰੁਸਤੀ ਕਰਨੀ ਹੋਈ ਤਾਂ ਉਸ ਬਾਰੇ ਆਪਣਾ ਸੁਝਾਅ ਦੇਵੇਗੀ।

ਕਮੇਟੀ ਨੂੰ ਗਿਆਰਵੀਂ ਤੇ ਬਾਰਵੀਂ ਜਮਾਤ ਲਈ ਪਾਠ ਪੁਸਤਕਾਂ ਦੇ ਵਿਸ਼ਾ-ਵਸਤੂ ਨੂੰ ਘੋਖਣ ਅਤੇ ਜੇਕਰ ਤੱਥਾਂ ’ਚ ਤੇ ਹੋਰ ਗਲਤੀਆਂ ਹੋਣ ਤਾਂ ਉਨਾਂ ਨੂੰ ਸੋਧਣ ਬਾਰੇ ਸੁਝਾਅ ਦੇਣ ਦੇ ਨਾਲ-ਨਾਲ ਐਨ.ਸੀ.ਈ.ਆਰ.ਟੀ. ਵੱਲੋਂ ਨਿਰਧਾਰਤ ਇਤਿਹਾਸ ਦੇ ਸਿਲੇਬਸ ਦੇ ਮੁਤਾਬਕ ਕਰਨ ਲਈ ਆਖਿਆ ਗਿਆ ਹੈ।

ਇਨਾਂ ਤੋਂ ਇਲਾਵਾ ਕਮੇਟੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸਾਰੀਆਂ ਜਮਾਤਾਂ ਲਈ ਇਤਿਹਾਸ ਦੀਆਂ ਪਾਠ ਪੁਸਤਕਾਂ ਦੇ ਸਿਲੇਬਸ ਤੇ ਵਿਸ਼ਾ-ਵਸਤੂ ਦੀ ਨਜ਼ਰਸਾਨੀ ਕਰਨ ਅਤੇ ਤੱਥਾਂ ’ਚ ਉਕਾਈ ਨਾ ਰਹਿਣ ਨੂੰ ਯਕੀਨੀ ਬਣਾਉਣ ਦੀ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਿਆਂ ਵਿੱਚ ਸਣੇ ਜੁੱਤੀਆਂ ਦਾਖਲ ਹੋਣਾ, ਬੇਅਦਬੀਆਂ ਕਰਨੀਆਂ, ਥਾਣਿਆਂ ਵਿੱਚ ਧੀ ਨੂੰ ਨੰਗਿਆਂ ਕਰਕੇ ਪਿਓ ਉੱਤੇ ਪਾਉਣਾ, ਜੇਲ੍ਹਾਂ ਵਿੱਚ ਸਿੰਘਾਂ ਨੂੰ ਅਣਮਨੁੱਖੀ ਤਸ਼ੱਦਤ ਦੇਣੇ, ਸਿੰਘਾਂ ਦੇ ਤੱਤੀਆਂ ਪ੍ਰੈੱਸਾਂ ਲਾਉਣੀਆਂ, ਗਰਮ
ਕਰਤਾਰਪੁਰ ਦੇ ਦਰਸ਼ਨ ਕਰਕੇ ਆਏ ਸਿੱਖ ਸ਼ਰਧਾਲੂਆਂ ਦੀ ਬਿਪਰਵਾਦੀ ਦਿੱਲੀ ਸਲਤਨਤ ਦੀ ਖੂਫੀਆ ਏਜੰਸੀ ਆਈ. ਬੀ. ਦੇ ਕਿਸੇ ਦੇ ਹੇਠਲੇ ਪੱਧਰ ਦੇ ਅਫਸਰ ਦੇ ਇਸ਼ਾਰੇ ਉਤੇ ਪੰਜਾਬ ਪੁਲਿਸ ਵੱਲੋਂ ਪੁੱਛ-ਪੜਤਾਲ
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ
ਭਾਵੇਂ ਕੇਂਦਰ ਦੀ ਭਾਜਪਾ ਸਰਕਾਰ ਲਈ ਪੰਜਾਬ ਵਿਚ ਇੰਨੇ ਹੜ੍ਹ ਨਾ ਆਏ ਹੋਣ ਕਿ ਇੱਥੇ ਕੇਂਦਰੀ ਟੋਲੀ (ਟੀਮ) ਭੇਜ ਕੇ ਹੜਾਂ ਕਾਰਨ ਹੋਏ ਨੁਕਸਾਨ ਅਤੇ ਇਸ ਬਦਲੇ ਮੁਅਵਜ਼ਾ ਦੇਣ ਲਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: