Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਨੇ ਬੰਦੀਆਂ ਦੀ ਰਿਹਾਈ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਕੀਤੀ ਦਾਇਰ

ਪੰਜਾਬ ਸਰਕਾਰ ਨੇ ਬੰਦੀਆਂ ਦੀ ਰਿਹਾਈ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਕੀਤੀ ਦਾਇਰ

ਚੰਡੀਗੜ੍ਹ ( 10 ਜਨਵਰੀ, 2015): ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲਾਂ ਵਿਚ ਬੰਦ ਸਿੰਘਾਂ ਦੀ ਰਿਾਹਈ ਲਈ ਭਾਈ ਗੁਰਬਖਸ਼ ਸਿੰਘ ਵੱਲੋਂ ਭੁੱਖ ਹੜਤਾਲ ‘ਤੇ ਬੈਠਣ ਤੋਂ ਬਾਅਦ ਇਹ ਮੁੱਦਾ ਕਾਫੀ ਭਖ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਹੁਣ ਮਹਬੂਰੀ ਵੱਸ ਇਸ ਮੁੱਦੇ ਦੇ ਹੱਲ ਲਈ ਭਾਰਤੀ ਸੁਪਰੀੰ ਕੌਰਟ ਪਹੁੰਚ ਕੀਤੀ ਹੈ।

supreme courtਪੰਜਾਬ ਸਰਕਾਰ ਨੇ ਬੰਦੀਆਂ ਦੀ ਰਿਹਾਈ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ ਅਤੇ ਉਮਰ ਕੈਦੀਆਂ ਦੀ ਸਜ਼ਾ ਮੁਆਫ਼ੀ ਅਤੇ ਹੋਰ ਕਈ ਬੰਦੀਆਂ ਦੀਆਂ ਸਜ਼ਾਵਾਂ ਘਟਾਉਣ ਸਬੰਧੀ ਅਰਜ਼ੀਆਂ ‘ਤੇ ਵਿਚਾਰ ਕਰਨ ਅਤੇ ਫ਼ੈਸਲਾ ਲੈਣ ਦੀ ਆਗਿਆ ਮੰਗੀ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਸਰਕਾਰ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਦਾਇਤ ‘ਤੇ 8 ਜਨਵਰੀ ਨੂੰ ਆਪਣੇ ਵਕੀਲ ਜਗਜੀਤ ਸਿੰਘ ਛਾਬੜਾ ਰਾਹੀਂ ਸੁਪਰੀਮ ਕੋਰਟ ‘ਚ ਇਹ ਅਰਜ਼ੀ ਦਾਇਰ ਕੀਤੀ ਹੈ। ਰਸਮੀ ਤੌਰ ‘ਤੇ ਇਹ ਅਰਜ਼ੀ ਪੰਜਾਬ ਦੇ ਰਾਜਪਾਲ ਵੱਲੋਂ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਸੰਵਿਧਾਨ ਦੀ ਧਾਰਾ 161 ਤਹਿਤ ਅਦਾਲਤ ਵਿੱਚ ਪੇਸ਼ ਕੀਤੀ ਗਈ ਹੈ।

ਮੁਆਫ਼ੀ ਦੇਣ ਸਬੰਧੀ ਆਜ਼ਾਦਾਨਾ ਸ਼ਕਤੀ ਹੈ ਜੋ ਕੋਡ ਆਫ ਕਰੀਮੀਨਲ ਪ੍ਰੋਸੀਜਰ (ਸੀਪੀਸੀ) ਦੀ ਧਾਰਾ 432 ਅਤੇ 433 ਤਹਿਤ ਪੰਜਾਬ ਸਰਕਾਰ ਕੋਲ ਉਪਲਬਧ ਹੈ।

ਜ਼ਿਕਰਯੋਗ ਹੈ ਕਿ ਉਮਰ ਕੈਦ ਦੇ ਦੋਸ਼ੀ ਨੂੰ ਮੁਆਫ਼ੀ ਦੇਣ ਲਈ ਰਾਜਪਾਲ ਅਤੇ ਪੰਜਾਬ ਸਰਕਾਰ ਕੋਲ ਭਾਰਤੀ ਸੰਵਿਧਾਨ ਅਤੇ ਕੋਡ ਆਫ ਕਰੀਮੀਨਲ ਪ੍ਰੋਸੀਜਰ ਅਨੁਸਾਰ ਸ਼ਕਤੀਆਂ ਮੌਜੂਦ ਹਨ, ਪਰ ਸੁਪਰੀਮ ਕੋਰਟ ਨੇ ਇਨ੍ਹਾਂ ਦੀ ਵਰਤੋਂ ਉਪਰ ਰੋਕ ਲਾਈ ਹੋਈ ਹੈ।
ਰਾਜ ਸਰਕਾਰ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਵੱਲੋਂ 9 ਜੁਲਾਈ 2014 ਨੂੰ ਦਿੱਤੇ ਹੁਕਮ ਦੀ ਰੋਸ਼ਨੀ ਵਿੱਚ ਵਕੀਲ ਨੇ ਅਰਜ਼ੀ ਦਾਇਰ ਕੀਤੀ ਹੈ ਜਿਸ ਅਨੁਸਾਰ ਰਾਜ ਸਰਕਾਰ ਨੂੰ ਉਮਰ ਕੈਦੀਆਂ ਨੂੰ ਮੁਆਫ਼ੀ ਦੇਣ ਦੀ ਸ਼ਕਤੀ ਦੀ ਵਰਤੋਂ ਕਰਨ ਤੋਂ ਰੋਕਿਆ ਗਿਆ ਹੈ।

ਸਰਕਾਰ ਦਾ ਦਾਅਵਾ ਹੈ ਕਿ ਕਾਨੂੰਨ ਦੀ ਰੋਸ਼ਨੀ ਵਿੱਚ ਅਜਿਹੇ ਬਹੁਤ ਸਾਰੇ ਮਾਮਲੇ ਹਨ ਜਿਨ੍ਹਾਂ ਵਿੱਚ ਉਮਰ ਕੈਦੀ ਮੁਆਫ਼ੀ ਦੇ ਯੋਗ ਹਨ। ਅਦਾਲਤੀ ਹੁਕਮ ਕਾਰਨ ਰਾਜ ਸਰਕਾਰ ਨੇ ਮੁਆਫ਼ੀ ਦਾ ਕੇਸ ਨਹੀਂ ਵਿਚਾਰਿਆ ਜਾਂ ਰਾਜਪਾਲ ਨੂੰ ਅੱਗੇ ਨਹੀਂ ਭੇਜਿਆ।

ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਦੇ ਹੋਏ ਇਹ ਵੀ ਕਿਹਾ ਹੈ ਕਿ ਸਬੰਧਤ ਕੇਸ ਜੁਲਾਈ 2014 ਤੋਂ ਸੁਣਵਾਈ ਲਈ ਸੁਪਰੀਮ ਕੋਰਟ ਦੇ ਕੋਲ ਲੰਬਿਤ ਪਿਆ ਹੈ ਅਤੇ ਉਮਰ ਕੈਦੀਆਂ ਦੀਆਂ ਮੁਆਫ਼ੀ ਸਬੰਧੀ ਅਤੇ ਅਗਾਊਂ ਰਿਹਾਈ ਸਬੰਧੀ ਅਰਜ਼ੀਆਂ ਪੰਜਾਬ ਸਰਕਾਰ ਵੱਲੋਂ ਅਦਾਲਤ ਦੇ ਨਿਰਦੇਸ਼ਾਂ ਕਾਰਨ ਵਿਚਾਰੀਆਂ ਨਹੀਂ ਗਈਆਂ। ਇਨ੍ਹਾਂ ਹਾਲਾਤ ਦੇ ਮੱਦੇਨਜ਼ਰ ਵਕੀਲ ਨੇ ਕਿਹਾ ਹੈ ਕਿ ਅਦਾਲਤ ਪੰਜਾਬ ਸਰਕਾਰ ਨੂੰ ਉਮਰ ਕੈਦੀਆਂ ਦੀਆਂ ਇਨ੍ਹਾਂ ਅਰਜ਼ੀਆਂ ‘ਤੇ ਵਿਚਾਰ ਕਰਨ ਅਤੇ ਫ਼ੈਸਲਾ ਲੈਣ ਦੀ ਆਗਿਆ ਦੇਵੇ ਜੋ ਨਿਆਂ ਦੇ ਮੱਦੇਨਜ਼ਰ ਅਗਾਊਂ ਰਿਹਾਈ ਪ੍ਰਾਪਤ ਕਰਨਾ ਚਾਹੁੰਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਪਟਿਆਲਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਬਾਰੇ ‘ਸਰਕਾਰੀ ਪੱਖ ਤੋਂ ਵੱਖਰਾ ਪੱਖ’ ਰੱਖਣ ਵਾਲਿਆਂ ਵਿਰੁੱਧ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਕਈ ਹਿੱਸਿਆਂ ਵਲੋਂ ਕਰੜੀ ਨਿਖੇਧੀ
ਦਲ ਖਾਲਸਾ ਵੱਲੋਂ ਜਾਰੀ ਇੱਕ ਲਿਖਤੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬਿਪਰਵਾਦੀ ਸਰਕਾਰ ਨੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਅਯੁੱਧਿਆ-ਬਾਬਰੀ ਮਸਜਿਦ ਮਾਮਲੇ ਵਿੱਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: