Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਵਲੋਂ ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਖਿਲਾਫ ਸਰਗਰਮ ਹੋਈਆਂ ਮੁਲਾਜ਼ਮ ਜਥੇਬੰਦੀਆਂ

ਪੰਜਾਬ ਸਰਕਾਰ ਵਲੋਂ ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਖਿਲਾਫ ਸਰਗਰਮ ਹੋਈਆਂ ਮੁਲਾਜ਼ਮ ਜਥੇਬੰਦੀਆਂ

ਬਠਿੰਡਾ: ਅਮਰਿੰਦਰ ਸਿੰਘ ਸਰਕਾਰ ਦੇ ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫੈਸਲੇ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਤੋਂ ਭੜਕੀ ਬਠਿੰਡਾ ਥਰਮਲ ਦੀ ਐਂਪਲਾਈਜ਼ ਤਾਲਮੇਲ ਕਮੇਟੀ ਨੇ ਕੱਲ੍ਹ (21 ਦਸੰਬਰ) ਬਠਿੰਡਾ-ਮਲੋਟ ਰੋਡ ‘ਤੇ ਜਾਮ ਲਾਇਆ। ਕਮੇਟੀ ਆਗੂਆਂ ਨੇ ਅਮਰਿੰਦਰ ਸਿੰਘ ਸਰਕਾਰ ਦਾ ਪੁਤਲਾ ਫੂਕਣ ਮਗਰੋਂ ਜਨਤਕ ਧਿਰਾਂ ਨਾਲ ਅਗਲੀ ਰਣਨੀਤੀ ਬਾਰੇ ਮੀਟਿੰਗ ਵੀ ਕੀਤੀ। ਇਸ ਦੌਰਾਨ ਜੀਐਚਟੀਪੀ ਕੰਟਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ ਨੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਹੇਠ ਕੱਲ੍ਹ ਸਵੇਰੇ ਥਰਮਲ ਪਲਾਂਟ, ਭੁੱਚੋ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ ਗਈ।

ਨਵੇਂ ਪ੍ਰੋਗਰਾਮ ਤਹਿਤ ਦੋ ਦਰਜਨ ਧਿਰਾਂ ਵੱਲੋਂ 23 ਦਸੰਬਰ ਨੂੰ ਖ਼ਜ਼ਾਨਾ ਮੰਤਰੀ ਦੇ ਦਫ਼ਤਰ ਅੱਗੇ ਮੋਰਚਾ ਲਾਇਆ ਜਾਵੇਗਾ। ਤਾਲਮੇਲ ਕਮੇਟੀ ਆਗੂ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਸ ਹਫ਼ਤੇ ਸਾਰੀਆਂ ਧਿਰਾਂ ‘ਤੇ ਆਧਾਰਤ ‘ਥਰਮਲ ਬਚਾਓ ਮੋਰਚਾ’ ਬਣੇਗਾ, ਜਿਸ ’ਚ ਸਾਰੇ ਵਿਭਾਗਾਂ ਦੇ ਮੁਲਾਜ਼ਮ, ਮਜ਼ਦੂਰ, ਵਿਦਿਆਰਥੀ, ਕਿਸਾਨ ਅਤੇ ਬੇਰੁਜ਼ਗਾਰ ਸ਼ਾਮਲ ਹੋਣਗੇ। ਇਸ ਮੋਰਚੇ ਦਾ ਰਸਮੀ ਐਲਾਨ ਆਉਣ ਵਾਲੇ ਦਿਨਾਂ ਵਿੱਚ ਹੋਵੇਗਾ। ਮਨਪ੍ਰੀਤ ਬਾਦਲ ’ਤੇ ਇਹ ਥਰਮਲ ਬੰਦ ਕਰਾਉਣ ’ਚ ਮੋਹਰੀ ਭੂਮਿਕਾ ਨਿਭਾਉਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨੇ ਮੁਲਾਜ਼ਮ ਧਿਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਤਾਲਮੇਲ ਕਮੇਟੀ ਆਗੂ ਪ੍ਰਕਾਸ਼ ਸਿੰਘ, ਜਸਵਿੰਦਰ ਬਰਾੜ ਤੇ ਅਸ਼ਵਨੀ ਕੁਮਾਰ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਨਾਲ ਦਗਾ ਕਮਾਇਆ ਹੈ ਅਤੇ ਸਰਕਾਰ ਨੇ ਰੁਜ਼ਗਾਰ ਦੇਣ ਦੀ ਥਾਂ ਹਜ਼ਾਰਾਂ ਹੱਥਾਂ ਤੋਂ ਰੁਜ਼ਗਾਰ ਖੋਹ ਲਿਆ ਹੈ। ਆਗੂਆਂ ਨੇ ਕਿਹਾ ਕਿ ਨਿੱਜੀ ਥਰਮਲਾਂ ਨੂੰ ਫਾਇਦਾ ਦੇਣ ਖ਼ਾਤਿਰ ਬਠਿੰਡਾ ਥਰਮਲ ’ਤੇ ਖਰਚੇ 715 ਕਰੋੜ ਰੁਪਏ ਖੂਹ ਖਾਤੇ ਪਾਏ ਗਏ ਹਨ।

ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ਵਿੱਚ ਥਰਮਲ ਪਲਾਂਟ ਅੱਗੇ ਵਿਰੋਧ ਪ੍ਰਦਰਸ਼ਨ ਕਰਦੇ ਲੋਕ
ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ਵਿੱਚ ਥਰਮਲ ਪਲਾਂਟ ਅੱਗੇ ਵਿਰੋਧ ਪ੍ਰਦਰਸ਼ਨ ਕਰਦੇ ਲੋਕ

ਥਰਮਲ ਕੰਟਰੈਕਟ ਵਰਕਰਜ਼ ਕੋਆਰਡੀਨੇਸ਼ਨ ਕਮੇਟੀ, ਪੰਜਾਬ ਨੇ ਬਠਿੰਡਾ ‘ਚ ਪਹਿਲੀ ਜਨਵਰੀ ਤੋਂ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਕਮੇਟੀ ਨੇ ਕਨਵੀਨਰ ਰਜਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਥਰਮਲਾਂ ਦੇ ਬੰਦ ਹੋਣ ਨਾਲ 20-25 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮ ਬੇਰੁਜ਼ਗਾਰ ਹੋ ਜਾਣਗੇ। ਥਰਮਲ ਬਚਾਉਣ ਲਈ ਜਲ ਸਪਲਾਈ ਯੂਨੀਅਨ, ਬੀਕੇਯੂ ਏਕਤਾ ਉਗਰਾਹਾਂ, ਡੀਟੀਐਫ ਯੂਨੀਅਨ, ਸਟੂਡੈਂਟਸ ਯੂਨੀਅਨ ਰੰਧਾਵਾ, ਥਰਮਲ ਇੰਟਕ, ਥਰਮਲ ਟੀਐਸਯੂ, ਰਿਟਾਇਰਮੈਂਟ ਐਸੋਸੀਏਸ਼ਨ, ਟੀਐਸਯੂ ਲਹਿਰਾ ਥਰਮਲ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਤੇ ਹੋਰ ਕਈ ਯੂਨੀਅਨਾਂ ਦੇ ਮੈਂਬਰ ਵੀ ਸੰਘਰਸ਼ ’ਚ ਕੁੱਦੇ ਪਏ ਹਨ।

ਬਾਦਲ ਦਲ (ਬਠਿੰਡਾ ਸ਼ਹਿਰੀ) ਨੇ ਵੀ ਇਸ ਮਸਲੇ ‘ਤੇ ਸ਼ੁੱਕਰਵਾਰ ਨੂੰ ਮੀਟਿੰਗ ਸੱਦ ਲਈ ਹੈ। ਸਾਬਕਾ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ 22 ਦਸੰਬਰ ਨੂੰ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਉਹ ਸ਼ਨੀਵਾਰ ਤੋਂ ਥਰਮਲ ਬਚਾਉਣ ਲਈ ਮੈਦਾਨ ’ਚ ਉਤਰਨਗੇ। ‘ਆਪ’ ਦੇ ਜ਼ਿਲ੍ਹਾ ਆਗੂ ਨਵਦੀਪ ਜੀਦਾ ਅਤੇ ਇੰਚਾਰਜ ਦੀਪਕ ਬਾਂਸਲ ਨੇ ਕਿਹਾ ਕਿ ਸਰਕਾਰ ਨੇ ਬਠਿੰਡਾ ਦੀ ਪਛਾਣ ’ਤੇ ਸੱਟ ਮਾਰੀ ਹੈ ਅਤੇ ਹਜ਼ਾਰਾਂ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਵਾਲਾ ਫੈਸਲਾ ਕੀਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ
ਪਿਛਲੇ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਮੰਤਰੀਆਂ ਦੇ ਕਰਕੇ ‘ਅਸਲ ਸ਼ਾਸਨ’ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਣਾ ਪਿਆ ਹੈ।
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ? ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: