Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਸੌਦਾ ਸਾਧ ਖਿਲਾਫ ਸਲਾਬਤਪੁਰਾ ਮਾਮਲੇ ਦੀ ਪੈਰਵੀ ਕਰੇ: ਦਰਬਾਰ-ਏ-ਖਾਲਸਾ ਤੇ ਹੋਰ

ਪੰਜਾਬ ਸਰਕਾਰ ਸੌਦਾ ਸਾਧ ਖਿਲਾਫ ਸਲਾਬਤਪੁਰਾ ਮਾਮਲੇ ਦੀ ਪੈਰਵੀ ਕਰੇ: ਦਰਬਾਰ-ਏ-ਖਾਲਸਾ ਤੇ ਹੋਰ

ਚੰਡੀਗੜ੍ਹ: ਦਰਬਾਰ-ਏ-ਖਾਲਸਾ ਅਤੇ ਅਲਾਇੰਸ ਫਾਰ ਸਿੱਖ ਆਰਗੇਨਾਈਜੇਸ਼ਨਸ (ਅ.ਫ.ਸਿ.ਆ.)ਨਾਮੀ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਰਾਹੀਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਵਿਰੁਧ ਸਾਲ 2007 ਵਿਚ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਦੇ ਮਾਮਲੇ ਦੀ ਪੈਰਵੀ ਕਰਨ ਲਈ ਕਿਹਾ ਹੈ।

ਹਰਜਿੰਦਰ ਸਿੰਘ ਮਾਝੀ, ਸੁਖਦੇਵ ਸਿੰਘ ਫਗਵਾੜਾ ਤੇ ਹੋਰ ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ (ਪੁਰਾਣੀ ਤਸਵੀਰ)

ਇਹਨਾਂ ਜਥੇਬੰਦੀਆਂ ਵਲੋਂ ਲਿਖੇ ਗਏ ਮੰਗ ਪੱਤਰ ਦੀ ਨਕਲ ਸਿੱਖ ਸਿਆਸਤ ਤੱਕ ਪਹੁੰਚੀ ਹੈ ਜੋ ਕਿ ਪਾਠਕਾਂ ਦੀ ਜਾਣਕਾਰੀ ਲਈ ਹੇਠਾਂ ਛਾਪੀ ਜਾ ਰਹੀ ਹੈ:

ਸੇਵਾ ਵਿਖੇ
ਕੈਪਟਨ ਅਮਰਿੰਦਰ ਸਿੰਘ ਜੀ,
ਮੁੱਖ ਮੰਤਰੀ ਪੰਜਾਬ,
ਚੰਡੀਗੜ।


ਵਿਸ਼ਾ: ਸਿਰਸਾ ਡੇਰੇ ਦੇ ਮੁਖੀ  ਗੁਰਮੀਤ ਰਾਮ ਰਹੀਮ ਵਲੋਂ ਮਈ  2007 ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਕੀਤੇ ਸਵਾਂਗ ਸੰਬੰਧੀ ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਅਦਾਲਤ ਵਿਚ ਚਲਾਣ ਨਾ ਪੇਸ਼ ਕੀਤੇ ਜਾਣ ਅਤੇ ਉਸਨੂੰ ਜਾਣ-ਬੁਝ ਕੇ ਡਿਸਚਾਰਜ ਕਰਵਾਉਣ ਬਾਰੇ ,ਉੱਚ ਪੱਧਰੀ ਸਮਾਂ ਬੱਧ ਜਾਂਚ ਕਰਵਾਉਣ ਤੇ ਕੇਸ  ਨੂੰ ਦੁਬਾਰਾ ਖੁਲਵਾਉਣ ਸੰਬੰਧੀ ।


ਸ਼੍ਰੀਮਾਨ ਜੀ,

ਆਪ ਜੀ ਨੂੰ ਪਤਾ ਹੀ ਹੈ ਕਿ  ਸੌਦਾ ਸਾਧ ਵਲੋਂ ਮਈ 2007 ਵਿਚ  ਆਪਣੇ ਸਲਾਬਤਪੁਰਾ, ਜ਼ਿਲਾ ਬਠਿੰਡਾ, ਵਿਚਲੇ ਡੇਰੇ ਵਿਚ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਿਆ ਸੀ ਜਿਸ ਕਾਰਨ ਸਮੂਹ ਸਿੱਖ ਜਗਤ ਦੇ ਹਿਰਦੇ ਵਲੂੰਧਰੇ ਗਏ ਸਨ। ਗੁਰਮੀਤ ਰਾਮ ਰਹੀਮ ਦੇ ਖਿਲਾਫ ਮਈ 2007 ਵਿਚ ਥਾਣਾ ਕੋਤਵਾਲੀ ਵਿਚ ਆਈ.ਪੀ.ਸੀ. ਦੀ ਧਾਰਾ 153 ਏ ਅਤੇ 295 ਏ ਅਧੀਨ ਪਰਚਾ ਦਰਜ ਕੀਤਾ ਗਿਆ ਸੀ। ਇਸ ਕੇਸ ਵਿਚ ਆਈ. ਜੀ. ਪੱਧਰ ਦੇ ਅਧਿਕਾਰੀ ਨੇ ਜਾਂਚ ਕੀਤੀ ਸੀ ਤੇ ਅਖੌਤੀ ਸਾਧ ਨੂੰ ਦੋਸ਼ੀ ਪਾਇਆ ਸੀ ਪਰ ਬਾਅਦ ਵਿਚ ਬਠਿੰਡਾ ਪੁਲਿਸ ਨੇ ਕਦੇ ਸਾਧ ਦੇ ਖਿਲਾਫ ਅਦਾਲਤ ਵਿਚ ਚਲਾਣ ਹੀ ਪੇਸ਼ ਨਹੀਂ ਕੀਤਾ।


ਅਸਲ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਰਗਾ ਘੋਰ ਪਾਪ ਕਰਨ ਦੀ ਹਿਮਾਕਤ ਸੌਦੇ ਸਾਧ ਅਤੇ ਇਸ ਦੇ ਚੇਲਿਆਂ ਨੇ ਤਾਂ ਹੀ ਕਰਨ ਦੀ ਜ਼ੁਅਰਤ ਕੀਤੀ ਕਿਉਂਕਿ ਉਸਨੂੰ ਮਈ 2007 ਵਾਲੇ ਕੇਸ ਵਿਚ ਬਾਦਲ ਸਰਕਾਰ ਨੇ ਸ਼ਰੇਆਮ ਬਚਾਅ ਲਿਆ ਸੀ।



 ਇਸ ਕੇਸ ਬਾਰੇ ਹੇਠਾਂ ਕੁਝ ਤੱਥ ਦਿਤੇ ਜਾ ਰਹੇ ਨੇ :


1. ਸ਼ੁਰੂ ਵਿੱਚ ਇਸੇ ਕੇਸ ਵਿਚ ਸੌਦੇ ਸਾਧ ਨੇ ਵੀ ਹਾਈ ਕੋਰਟ ਚ ਇਕ ਪਟੀਸ਼ਨ ਪਾਈ ਸੀ ਤੇ ਜਿਸ ਦੇ ਜੁਆਬ ਵਿਚ ਉਸ ਵੇਲੇ ਦੇ ਬਠਿੰਡੇ ਦੇ ਐੱਸ ਐੱਸ ਪੀ ਨੌਨਿਹਾਲ ਸਿੰਘ ਨੇ ਹੀ ਕੋਰਟ ‘ਚ ਇੱਕ ਹਲਫਨਾਮਾ ਦਾਖਲ ਕੀਤਾ ਸੀ ਕਿ ਸਾਧ ਦੇ ਖਿਲਾਫ ਕੇਸ ਜਾਂਚ ਪੜਤਾਲ ਤੋਂ ਬਾਅਦ ਹੀ ਦਰਜ ਕੀਤਾ ਗਿਆ ਸੀ । ਮਤਲਬ ਪੁਲਿਸ ਨੇ ਸਬੂਤ ਇਕੱਠੇ ਕਰ ਲਏ ਸਨ। ਪਰ ਇਸ ਕੇਸ ਵਿਚ ਪੌਣੇ ਪੰਜ ਸਾਲ ਤੱਕ ਵੀ ਪੁਲਿਸ ਨੇ ਚਲਾਣ ਹੀ ਪੇਸ਼ ਨਹੀਂ ਕੀਤਾ ਤੇ ਫਰਵਰੀ 2012 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਬਠਿਡੇ ਦੀ ਅਦਾਲਤ ਚ ਕੈਂਸਲੇਸ਼ਨ ਰਿਪੋਰਟ ਪੇਸ਼ ਕਰ ਦਿੱਤੀ ।


2. ਪੁਲਿਸ ਨੇ ਅਦਾਲਤ ਵਿਚ ਕੇਸ ਵਿੱਚ ਸ਼ਿਕਾਇਤ ਕਰਤਾ ਰਜਿੰਦਰ ਸਿੰਘ ਸਿੱਧੂ , ਜੋ ਅਕਾਲੀ ਦਲ ਦਾ ਕੌਸਲਰ ਸੀ, ਵਲੋਂ ਦਸਤਖਤ ਕੀਤਾ ਇਕ ਐਫੀਡੈਵਿਟ ਵੀ ਪੇਸ਼ ਕੀਤਾ ਕੇ ਉਹ ਸਲਾਬਤਪੁਰੇ ਵਾਲੇ ਇੱਕਠ ਚ ਹਾਜ਼ਰ ਨਹੀਂ ਸੀ। ਪੁਲਿਸ ਦਾ ਝੂਠ ਉਦੋਂ ਸਾਫ ਨੰਗਾ ਹੋ ਗਿਆ ਜਦੋਂ ਸ਼ਿਕਾਇਤ ਕਰਤਾ ਨੇ ਬਾਅਦ ਵਿਚ ਅਦਾਲਤ ਵਿਚ ਪੇਸ਼ ਹੋ ਕੇ ਦੱਸਿਆ ਕਿ ਐਫੀਡੈਵਿਟ ਉੱਤੇ ਉਸ ਦੇ ਦਸਤਖਤ ਹੀ ਨਹੀਂ ਸੀ। 
3. ਜ਼ਿਕਰਯੋਗ ਹੈ ਕਿ 2007 ਵਿਚ ਆਪਣੀ ਜਾਂਚ ਰਿਪੋਰਟ ਵਿਚ ਉਸ ਵੇਲੇ ਦੇ ਪਟਿਆਲੇ ਦੇ ਆਈ ਜੀ ਪੁਲਿਸ ਨੇ ਸਲਾਬਤਪੁਰੇ ਵਾਲੇ ਇਕੱਠ ਵਿੱਚ ਹੋਏ ਸਾਰੇ ਘਟਨਾ ਚੱਕਰ ਦਾ ਜ਼ਿਕਰ ਕੀਤਾ ਸੀ।

4. ਜੁਲਾਈ 2014 ਚ ਸਾਧ ਨੇ ਬਠਿੰਡੇ ਦੀ ਸੈਸ਼ਨ ਕੋਰਟ ਚ ਇਕ ਹੋਰ ਅਰਜੀ ਪਾ ਦਿਤੀ ਤੇ ਕਿਹਾ ਕਿ ਪੰਜਾਬ ਪੁਲਿਸ ਉਸ ਖਿਲਾਫ ਚਲਾਣ ਹੀ ਪੇਸ਼ ਨਹੀਂ ਕਰ ਸਕੀ ਤੇ ਉਸ ਨੂੰ ਬਰੀ ਕੀਤਾ ਜਾਵੇ।ਅਖੀਰ ਬਠਿੰਡੇ ਦੀ ਸੈਸ਼ਨ ਕੋਰਟ ਨੇ ਅਖੌਤੀ ਸਾਧ ਨੂੰ ਇਸੇ ਅਧਾਰ ‘ਤੇ ਕੇਸ ਵਿਚੋਂ ਖਾਰਜ ਕਰ ਦਿੱਤਾ।


ਆਪ ਜੀ ਨੂੰ ਬੇਨਤੀ ਹੈ ਕਿ ਇਸ ਗੱਲ ਦੀ ਤਹਿ ਵਿਚ ਜਾਣ ਲਈ  ਕਿ ਕਿਸ ਦੇ ਆਦੇਸ਼ਾਂ ਕਾਰਨ ਬਠਿੰਡਾ ਪੁਲਿਸ ਨੇ ਪਹਿਲਾਂ ਹੀ ਸਾਧਵੀਆਂ ਦੇ ਬਲਾਤਕਾਰ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਵਰਗੇ ਘਿਨਾਉਣੇ ਜੁਰਮਾਂ ਲਈ ਕੇਸ ਭੁਗਤ ਰਹੇ ਗੁਰਮੀਤ ਰਾਮ ਰਹੀਮ ਦੇ ਖਿਲਾਫ ਅਦਾਲਤ ਵਿਚ ਇਸ ਕੇਸ ਵਿਚ ਚਲਾਨ ਪੇਸ਼ ਨਹੀਂ ਕੀਤਾ, ਆਪ ਜੀ ਉੱਚ ਪੱਧਰੀ ਤੇ ਸਮਾਂ ਬੱਧ ਜਾਂਚ (15 ਦਿਨ)  ਦੇ ਹੁਕਮ ਦਿਓ ਤੇ ਇਸ ਸੰਬੰਧੀ ਪੂਰੇ ਤੱਥ ਜਨਤਾ ਸਾਹਮਣੇ ਲਿਆਂਦੇ ਜਾਣ।


ਇਸ ਜਾਂਚ ਦੇ ਘੇਰੇ ਵਿਚ ਪੁਲਿਸ ਦੇ ਉਨਾਂ ਅਧਿਕਾਰੀਆਂ ਜਿਨ੍ਹਾਂ ਕਨੂੰਨ ਦੇ ਉਲਟ ਕੰਮ ਕੀਤਾ ਤੇ ਇੱਕ ਅਪਰਾਧੀ ਦੇ ਹੱਕ ਵਿਚ ਕੰਮ ਕਰ ਕੇ ਸ਼ਰੇਆਮ ਉਸਨੂੰ ਬਚਾਇਆ , ਦੀ ਨਿਸ਼ਾਨਦੇਹੀ ਕਰ ਕੇ ਉਨਾਂ ਖਿਲਾਫ ਕਾਰਵਾਈ ਕੀਤੀ ਜਾਵੇ।


ਇਸ ਜਾਂਚ ਵਿਚ ਇਹ ਵੀ ਸ਼ਪੱਸ਼ਟ ਕੀਤਾ ਜਾਵੇ ਕਿ ਇੱਕ ਘਿਨਾਉਣੇ ਅਪਰਾਧੀ ਨੂੰ ਬਚਾਉਣ ਲਈ ਉਸ ਵੇਲੇ ਦੀ ਸਰਕਾਰ ਚਲਾ ਰਹੇ ਕਿਸ-ਕਿਸ ਸਿਆਸਤਦਾਨ, ਖਾਸ ਕਰ ਕੇ ਮੁਖ ਮੰਤਰੀ ਤੇ ਗ੍ਰਹਿ ਮੰਤਰੀ, ਨੇ ਪੁਲਿਸ ਅਫਸਰਾਂ ਨੂੰ ਕੀ ਆਦੇਸ਼ ਦਿੱਤੇ ਤੇ ਉਨਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ।

ਇਸ ਕੇਸ ਸੰਬੰਧੀ ਸਰਦਾਰ ਜਸਪਾਲ ਸਿੰਘ ਮੰਝਪੁਰ ਵਲੋਂ  ਇਸ ਕੇਸ ਨੂੰ ਦੁਬਾਰਾ ਖੁਲਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ  ਪਹਿਲਾਂ  ਹੀ ਇਕ ਪਟੀਸ਼ਨ – ਸੀ.ਆਰ.ਐਮ.ਐਮ 2221 -2015 – ਪਾਈ ਹੋਈ ਹੈ  ਤੇ ਇਸ ਦੀ ਅਗਲੀ ਸੁਣਵਾਈ 13 ਫਰਵਰੀ 2019 ਨੂੰ ਹੈ। ਆਪ ਜੀ ਨੂੰ ਬੇਨਤੀ ਹੈ ਕਿ ਆਪ ਜੀ ਇਸ ਪਟੀਸ਼ਨ ਵਿਚ ਸਰਕਾਰ ਵਲੋਂ ਇਸ ਕੇਸ ਵਿਚ ਨਿਆਂ ਲਈ ਠੀਕ ਪੱਖ ਰੱਖੇ ਜਾਣ ਸੰਬੰਧੀ ਆਦੇਸ਼ ਜਾਰੀ ਕਰੋ ਤਾਂ ਕਿ ਗੁਰਮੀਤ ਰਾਮ ਰਹੀਮ ਵਰਗੇ ਵੱਡੇ ਤੇ  ਆਦਤਨ ਅਪਰਾਧੀ ਤੇ ਧਾਰਾ 295 ਏ ਤੇ 153 ਏ ਅਧੀਨ ਦਰਜ ਕੇਸ ਚਲਾਇਆ ਜਾ ਸਕੇ ਤੇ ਉਸਨੂੰ  ਇਸ ਵਿਚ ਸਜ਼ਾ ਕਾਰਵਾਈ ਜਾ ਸਕੇ ।



ਭਾਈ ਹਰਜਿੰਦਰ ਸਿੰਘ ਮਾਝੀ
ਮੁਖੀ ਦਰਬਾਰ ਏ ਖਾਲਸਾ ਜਥੇਬੰਦੀ



ਸੁਖਦੇਵ ਸਿੰਘ ਫਗਵਾੜਾ 
ਬੁਲਾਰਾ
ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: