Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜ ਪਿਆਰਿਆਂ ਨੂੰ ਸਿੱਖ ਨੋਜਵਾਨਾ ਨੇ ਪੁਲਿਸ ਦੇ ਘੇਰੇ ਵਿੱਚੋਂ ਕੱਢਿਆ; ਸ਼ਾਮ 4 ਵਜੇ ਜਾਰੀ ਕਰਨਗੇ ਸੰਦੇਸ਼

ਪੰਜ ਪਿਆਰਿਆਂ ਨੂੰ ਸਿੱਖ ਨੋਜਵਾਨਾ ਨੇ ਪੁਲਿਸ ਦੇ ਘੇਰੇ ਵਿੱਚੋਂ ਕੱਢਿਆ; ਸ਼ਾਮ 4 ਵਜੇ ਜਾਰੀ ਕਰਨਗੇ ਸੰਦੇਸ਼

ਅੰਮ੍ਰਿਤਸਰ ਸਾਹਿਬ: ਸ੍ਰੀ ਅਕਾਲ ਤਖਤ ਸਾਹਿਬ ਤੇ ਜਾ ਰਹੇ ਪੰਜ ਪਿਆਰਿਆਂ ਨੂੰ ਪੰਜਾਬ ਪੁਲਿਸ ਵੱਲੋਂ ਮਾਨਾ ਵਾਲੇ ਚੌਂਕ ਕੋਲ ਮਾਤਾ ਨਾਨਕੀ ਨਿਵਾਸ ਵਿੱਚ ਰੋਕ ਲੈਣ ਤੋਂ ਬਾਅਦ ਇਕੱਠੇ ਹੋਏ ਸਿੱਖ ਨੋਜਵਾਨਾ ਵੱਲੋਂ ਉਨ੍ਹਾਂ ਨੂੰ ਪੁਲਿਸ ਦੇ ਘੇਰੇ ਵਿੱਚੋਂ ਕੱਢ ਲੈਣ ਦੀ ਖਬਰ ਹੈ।

ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)
ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)

ਪੰਜ ਪਿਆਰਿਆਂ ਵੱਲੋਂ ਕਿਹਾ ਗਿਆ ਹੈ ਕਿ ਉਹ ਸ਼ਾਮ 4 ਵਜੇ ਖਾਲਸਾ ਪੰਥ ਦੇ ਨਾਮ ਸੰਦੇਸ਼ ਜਾਰੀ ਕਰਨਗੇ।

ਜਿਕਰਯੋਗ ਹੈ ਕਿ ਅੱਜ ਪੰਜ ਪਿਆਰਿਆਂ ਵੱਲੋਂ ਤਿੰਨ ਤਖ਼ਤਾਂ ਦੇ ਜਥੇਦਾਰਾਂ ਦੀਆਂ ਸੇਵਾਵਾਂ ਖਾਰਿਜ ਨਾ ਕੀਤੇ ਜਾਣ ਕਾਰਨ ਖਾਲਸਾ ਪੰਥ ਦੇ ਨਾਮ ਅਗਲਾ ਸੰਦੇਸ਼ ਜਾਰੀ ਕੀਤਾ ਜਾਣਾ ਹੈ।ਪੰਜ ਪਿਆਰਿਆਂ ਵੱਲੋਂ ਸ਼ਰੋਮਣੀ ਕਮੇਟੀ ਨੂੰ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਅੱਜ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਕੱਲ੍ਹ ਸ਼ਰੋਮਣੀ ਕਮੇਟੀ ਦੀ ਕਾਰਜਕਾਰਨੀ ਨੇ ਪੰਜ ਪਿਆਰਿਆਂ ਵਿੱਚੋਂ ਚਾਰ ਨੂੰ ਬਰਖਾਸਤ ਕਰ ਦਿੱਤਾ ਸੀ ਤੇ ਇੱਕ ਪਿਆਰੇ ਸੇਵਾ ਮੁਕਤ ਹੋ ਗਏ ਸਨ।

ਸ਼ਰੋਮਣੀ ਕਮੇਟੀ ਦੇ ਇਸ ਫੈਂਸਲੇ ਦੀ ਪੰਥਕ ਧਿਰਾਂ ਵੱਲੋਂ ਨਿਖੇਧੀ ਕੀਤੀ ਗਈ ਹੈ ਤੇ ਇਸ ਨੂੰ ਬਾਦਲ ਪਰਿਵਾਰ ਦੇ ਦਬਾਅ ਅਧੀਨ ਕੀਤਾ ਗਿਆ ਫੈਂਸਲਾ ਦੱਸਿਆਂ ਗਿਆ ਹੈ।ਹੁਣ ਪੰਜਾਬ ਪੁਲਿਸ ਵੱਲੋਂ ਪੰਜ ਪਿਆਰਿਆਂ ਨੂੰ ਅਕਾਲ ਤਖ਼ਤ ਸਾਹਿਬ ਤੇ ਜਾਣ ਤੋਂ ਰੋਕਣਾ ਸਪਸ਼ਟ ਕਰ ਰਿਹਾ ਹੈ ਕਿ ਪੰਜਾਬ ਦੀ ਹਾਕਮ ਧਿਰ ਇਸ ਮਸਲੇ ਵਿੱਚ ਸਿੱਧੀ ਦਖਲ ਦੇ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: