Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਥਕ ਜਥੇਬੰਦੀਆਂ ਵੱਲੋਂ 10 ਨਵੰਬਰ ਨੂੰ ਸਰਬੱਤ ਖਾਲਸਾ ਸੱਦਣ ਦਾ ਐਲਾਨ; ਪ੍ਰਬੰਧਕੀ ਕਮੇਟੀ ਬਣਾਉਣ ਲਈ 18 ਨੂੰ ਜਲੰਧਰ ਹੋਵੇਗੀ ਇਕੱਤਰਤਾ

ਪੰਥਕ ਜਥੇਬੰਦੀਆਂ ਵੱਲੋਂ 10 ਨਵੰਬਰ ਨੂੰ ਸਰਬੱਤ ਖਾਲਸਾ ਸੱਦਣ ਦਾ ਐਲਾਨ; ਪ੍ਰਬੰਧਕੀ ਕਮੇਟੀ ਬਣਾਉਣ ਲਈ 18 ਨੂੰ ਜਲੰਧਰ ਹੋਵੇਗੀ ਇਕੱਤਰਤਾ

ਲੁਧਿਆਣਾ: ਕੱਲ੍ਹ 12 ਅਕਤੂਬਰ ਵਾਲੇ ਦਿਨ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸ਼ਹੀਦਾਂ ਵਿਖੇ ਸਿੱਖ ਜਥੇਬੰਦੀਆਂ ਦੀ ਇੱਕ ਅਹਿਮ ਇਕੱਤਰਤਾ ਹੋਈ। ਇਕੱਤਰਤਾ ਵਿੱਚ ਆਉਣ ਵਾਲੀ 10 ਨਵੰਬਰ ਨੂੰ ਸਰਬੱਤ ਖਾਲਸਾ ਸਮਾਗਮ ਕਰਨ ਦਾ ਐਲਾਨ ਕੀਤਾ ਗਿਆ। ਭਾਵੇਂ ਕਿ ਸਭ ਬੁਲਾਰੇ ਸਰਬੱਤ ਖਾਲਸਾ ਬੁਲਾਏ ਜਾਣ ਦੇ ਹੱਕ ਵਿੱਚ ਸਨ ਪਰ ਸਰਬੱਤ ਖਾਲਸਾ ਦੇ ਵਿਧੀ ਵਿਧਾਨ, ਸਥਾਨ ਅਤੇ ਸਮੇਂ ਬਾਰੇ ਆਪਸੀ ਮਤਭੇਦ ਨਜ਼ਰ ਆਏ। ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸਿਮਰਨਜੀਤ ਸਿੰਘ ਮਾਨ ਨੇ ਸਰਬੱਤ ਖਾਲਸਾ ਦਾ ਐਲਾਨ ਕਰਦਿਆਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਰਬੱਤ ਖਾਲਸਾ ਅਕਾਲ ਤਖ਼ਤ ਸਾਹਿਬ ਵਿਖੇ ਹੀ ਸੱਦਿਆ ਜਾਵੇ ਪਰ ਅੱਜ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ ਇਸ ਵਾਰ ਸਰਬੱਤ ਖਾਲਸਾ ਬਾਬਾ ਨੌਧ ਸਿੰਘ ਦੀ ਸਮਾਧ ਵਾਲੇ ਅਸਥਾਨ ਉੱਤੇ ਬੁਲਾਇਆ ਜਾ ਰਿਹਾ ਹੈ। ਉਹਨਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਜਥੇਦਾਰਾਂ ਦਾ ਬਾਈਕਾਟ ਕਰਨ ਅਤੇ ਵੱਧ ਤੋਂ ਵੱਧ ਗਿਣਤੀ ਵਿੱਚ ਸਰਬੱਤ ਖਾਲਸਾ ਸਮਾਗਮ ਵਿੱਚ ਸ਼ਮੂਲੀਅਤ ਕਰਨ।

ਸ. ਸਿਮਰਨਜੀਤ ਸਿੰਘ ਮਾਨ ਸਰਬੱਤ ਖਾਲਸਾ ਬਾਰੇ ਐਲਾਨ ਕਰਦੇ ਹੋਏ
ਸ. ਸਿਮਰਨਜੀਤ ਸਿੰਘ ਮਾਨ ਸਰਬੱਤ ਖਾਲਸਾ ਬਾਰੇ ਐਲਾਨ ਕਰਦੇ ਹੋਏ

ਜਿਕਰਯੋਗ ਹੈ ਕਿ ਸੌਦਾ ਸਾਧ ਨੂੰ ਦਿੱਤੀ ਗਈ ਮੁਆਫੀ ਤੋਂ ਬਾਅਦ ਸਿੱਖ ਕੌਮ ਵਿੱਚ ਜਥੇਦਾਰਾਂ ਖਿਲਾਫ ਕਾਫੀ ਰੋਹ ਪਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਯੂਨਾਇਟੀਡ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਮਾਨ ਨੇ ਸਰਬੱਤ ਖਾਲਸਾ ਸੱਦਣ ਦਾ ਐਲਾਨ ਕਰ ਦਿੱਤਾ ਸੀ। ਇਸ ਇਕੱਤਰਤਾ ਵਿੱਚ ਸਾਬਕਾ ਜਥੇਦਾਰਾਂ ਸਮੇਤ ਕਈ ਰਾਜਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਾਜਰੀ ਭਰੀ।

ਸਰਬੱਤ ਖਾਲਸਾ ਸੰਬੰਧੀ ਸੱਦੀ ਇਕੱਤਰਤਾ ਦੌਰਾਨ ਸੰਗਤਾਂ ਦਾ ਇਕੱਠ
ਸਰਬੱਤ ਖਾਲਸਾ ਸੰਬੰਧੀ ਸੱਦੀ ਇਕੱਤਰਤਾ ਦੌਰਾਨ ਸੰਗਤਾਂ ਦਾ ਇਕੱਠ

ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ ਨੇ ਇਸ ਗੱਲ ਤੇ ਜੋਰ ਦਿੱਤਾ ਕਿ ਸਰਬੱਤ ਖਾਲਸਾ ਬੁਲਾਉਣ ਵਿੱਚ ਕਾਹਲ ਨਹੀਂ ਕਰਨੀ ਚਾਹੀਦੀ। ਇਸ ਲਈ ਵਿਦਵਾਨਾਂ ਦੀ ਰਾਏ ਨਾਲ ਇੱਕ ਵਿਧੀ ਵਿਧਾਨ ਬਣਾ ਕੇ ਦੇਸ਼ ਵਿਦੇਸ਼ ਵਿੱਚ ਵਸਦੀ ਸਿੱਖ ਕੌਮ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਚਾਹੀਦੀ ਹੈ। ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਸਿਰਫ ਫੈਂਸਲਾ ਰੱਦ ਕਰਨਾ ਹੀ ਸਰਬੱਤ ਖਾਲਸਾ ਦਾ ਨਿਸ਼ਾਨਾ ਨਹੀਂ ਕਿਉਂਕਿ ਵਿਸ਼ਵ ਪੱਧਰ ਉੱਤੇ ਸਿੱਖ ਕੌਮ ਇਸ ਫੈਂਸਲੇ ਨੂੰ ਰੱਦ ਕਰ ਚੁੱਕੀ ਹੈ। ਸਰਬੱਤ ਖਾਲਸਾ ਦਾ ਮਕਸਦ ਕੌਮ ਨੂੰ ਭਵਿੱਖ ਦਾ ਰਾਹ ਉਜਾਗਰ ਕਰਕੇ ਦੇਣ ਹੋਣਾ ਚਾਹੀਦਾ ਹੈ।

ਸਰਬੱਤ ਖਾਲਸਾ ਸਮਾਗਮ ਦੀ ਪ੍ਰਬੰਧਕੀ ਕਮੇਟੀ ਦਾ ਐਲਾਨ ਆਉਣ ਵਾਲੀ 18 ਤਰੀਕ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ।

ਅੱਜ ਦੀ ਇਕੱਤਰਤਾ ਵਿੱਚ ਸ਼੍ਰੌਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਕਾਲਾਬੂਲਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇ ਵਾਲਾ, ਸ਼੍ਰੋਮਣੀ ਅਕਾਲੀ ਦਲ ਮਾਨ ਵੱਲੋਂ ਧਿਆਨ ਸਿੰਘ ਮੰਡ, ਜਸਕਰਨ ਸਿੰਘ ਕਾਹਨਸਿੰਘਵਾਲਾ, ਯੂਨਾਈਟਿਡ ਅਕਾਲੀ ਦਲ ਵੱਲੋਂ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ, ਵੱਸਣ ਸਿੰਘ ਜਫਰਵਾਲ, ਹਰਿਆਣਾ ਕਮੇਟੀ ਤੋਂ ਭਾਈ ਦੀਦਾਰ ਸਿੰਘ, ਦਿੱਲੀ ਅਕਾਲੀ ਦਲ ਤੋਂ ਭਾਈ ਜਸਵਿੰਦਰ ਸਿੰਘ, ਸੁਤੰਤਰ ਅਕਾਲੀ ਦਲ ਤੋਂ ਪਰਮਜੀਤ ਸਿੰਘ ਸਹੋਲੀ, ਅਕਾਲੀ ਦਲ 1920 ਤੋਂ ਭਾਈ ਬੂਟਾ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ, ਬੀਬੀ ਪ੍ਰੀਤਮ ਕੌਰ, ਬਲਵੰਤ ਸਿੰਘ ਗੋਪਾਲਾ, ਆਰ.ਪੀ ਸਿੰਘ, ਰਵਿੰਦਰਜੀਤ ਸਿੰਘ ਗੋਗੀ ਨੇ ਵੀ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਬਾਬਾ ਰਣਜੀਤ ਸਿੰਘ ਢੰਡਰੀਆਂ ਵਾਲੇ, ਬਾਬਾ ਦਲੇਰ ਸਿੰਘ ਖੇੜੀ ਵਾਲੇ, ਬਾਬਾ ਸਰਬਜੋਤ ਸਿੰਘ ਬੇਦੀ ਅਤੇ ਜਥੇਦਾਰ ਰਣਜੀਤ ਸਿੰਘ ਦੇ ਨੁਮਾਇੰਦਿਆਂ ਨੇ ਵੀ ਹਾਜਰੀ ਭਰੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ 'ਗੁਰਾਂ ਦੀ ਵਹੀਰ' ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: