Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੱਤਰਕਾਰ ਦੀ ਕੁੱਟਮਾਰ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਨੇ ਭੁਗਤੀ ਪੇਸ਼ੀ

ਪੱਤਰਕਾਰ ਦੀ ਕੁੱਟਮਾਰ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਨੇ ਭੁਗਤੀ ਪੇਸ਼ੀ

ਫ਼ਰੀਦਕੋਟ (5 ਫ਼ਰਵਰੀ, 2016): ਪੱਤਰਕਾਰ ਦੀ ਕੁੱਟਮਾਰ ਕਰਕੇ ਕੈਮਰਾ ਖੋਹਣ ਦੇ ਕੇਸ ਵਿੱਚ ਸੁਖਬੀਰ ਬਾਦਲ ਬਾਅਦ ਦੁਪਹਿਰ ਜੁਡੀਸ਼ੀਅਲ ਮੈਜਿਸਟਰੇਟ ਸਤੀਸ਼ ਕੁਮਾਰ ਦੀ ਅਦਾਲਤ ‘ਚ ਪੇਸ਼ ਹੋਏ ਤੇ ਜੱਜ ਸਾਹਮਣੇ ਬਿਆਨ ਦਰਜ ਕਰਵਾਏ । ਉਨ੍ਹਾਂ ਖਿ਼ਲਾਫ਼ ਚੱਲ ਰਹੇ ਕਰੀਬ ਦਸ ਸਾਲ ਪੁਰਾਣੇ ਫ਼ੌਜਦਾਰੀ ਮੁਕੱਦਮੇ ‘ਚ ਸ. ਬਾਦਲ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਿਆ ।

ਪੱਤਰਕਾਰ ਦੀ ਕੁੱਟਮਾਰ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਨੇ ਭੁਗਤੀ ਪੇਸ਼ੀ
ਪੱਤਰਕਾਰ ਦੀ ਕੁੱਟਮਾਰ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਨੇ ਭੁਗਤੀ ਪੇਸ਼ੀ

ਸ: ਬਾਦਲ ਨੇ ਆਪਣੇ ਬਿਆਨਾਂ ‘ਚ ਉਨ੍ਹਾਂ ‘ਤੇ ਨਰੇਸ਼ ਸਹਿਗਲ ਵੱਲੋਂ ਦਰਜ ਕਰਵਾਏ ਮਾਮਲੇ ਨੂੰ ਝੂਠਾ ਤੇ ਬੇ-ਬੁਨਿਆਦ ਕਿਹਾ ਤੇ ਆਪਣੇ ਆਪ ਨੂੰ ਇਸ ਮਾਮਲੇ ‘ਚ ਬੇ-ਕਸੂਰ ਦੱਸਿਆ । ਅਦਾਲਤ ਨੇ ਬਿਆਨ ਦਰਜ ਕਰਨ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਕਿਉਂਕਿ ਸ: ਬਾਦਲ 25 ਫਰਵਰੀ ਨੂੰ ਆਪਣੀ ਸਫ਼ਾਈ ਦੇ ਗਵਾਹ ਅਦਾਲਤ ਸਾਹਮਣੇ ਪੇਸ਼ ਕਰਨਗੇ ।

ਦੱਸਣਯੋਗ ਹੈਦੱਸਣਯੋਗ ਹੈ ਕਿ ਪੱਤਰਕਾਰ ਦੀ ਕੁੱਟਮਾਰ ਦੀ ਘਟਨਾ 1999 ਦੀਆਂ ਲੋਕ ਸਭਾ ਚੋਣਾਂ ਵਾਲੇ ਵਾਪਰੀ ਸੀ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਜੂਨ 2006 ਵਿਚ ਸੁਖਬੀਰ ਸਿੰਘ ਬਾਦਲ ਖਿਲਾਫ਼ ਸਿਟੀ ਪੁਲਿਸ ਥਾਣਾ ਕੋਟਕਪੂਰਾ ਵਿਖੇ ਪਰਚਾ ਦਰਜ ਹੋਇਆ ਸੀ। ਮੁੱਦਈ ਧਿਰ ਇਸ ਮੁਕਦਮੇ ‘ਚ ਆਪਣੇ ਕਰੀਬ ਇਕ ਦਰਜਨ ਗਵਾਹ ਭੁਗਤਾ ਚੁੱਕੀ ਹੈ। ਉਪ-ਮੁੱਖ ਮੰਤਰੀ ਇਸ ਮੁਕਦਮੇ ‘ਚ ਕਰੀਬ ਅੱਠ ਸਾਲ ਬਾਅਦ ਅਦਾਲਤ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣਗੇ ।ਇਸ ਤੋਂ ਪਹਿਲਾਂ ਉਨ੍ਹਾਂ ਨੂੰ ਨਿੱਜੀ ਪੇਸ਼ੀ ਤੋਂ ਛੋਟ ਮਿਲੀ ਹੋਈ ਸੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: