Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਤਿਹਗੜ੍ਹ ਸਾਹਿਬ ਪੁਲਿਸ ਨੇ ਕਿਹਾ; 2004 ਦੇ ਇਕ ਕਤਲ ਕੇਸ ‘ਚ ਭਾਈ ਹਵਾਰਾ ਪੁਲਿਸ ਨੂੰ ਲੁੜੀਂਦਾ

ਫਤਿਹਗੜ੍ਹ ਸਾਹਿਬ ਪੁਲਿਸ ਨੇ ਕਿਹਾ; 2004 ਦੇ ਇਕ ਕਤਲ ਕੇਸ ‘ਚ ਭਾਈ ਹਵਾਰਾ ਪੁਲਿਸ ਨੂੰ ਲੁੜੀਂਦਾ

ਫਤਿਹਗੜ੍ਹ ਸਾਹਿਬ: ਸਿਆਸੀ ਸਿੱਖ ਬੰਦੀ ਭਾਈ ਜਗਤਾਰ ਸਿੰਘ ਹਵਾਰਾ ਥਾਣਾ ਬੱਸੀ ਪਠਾਣਾਂ ਦੀ ਪੁਲਿਸ ਨੂੰ ਇਕ ਕਤਲ ਕੇਸ ਵਿਚ ਲੁੜੀਂਦਾ ਹੈ। ਇਸ ਗੱਲ ਦਾ ਪ੍ਰਗਟਾਵਾ ਅੱਜ ਥਾਣਾ ਬੱਸੀ ਪਠਾਣਾਂ ਦੀ ਪੁਲਿਸ ਨੇ ਫਤਿਹਗੜ੍ਹ ਸਾਹਿਬ ਦੀ ਇਕ ਅਦਾਲਤ ਵਿਚ ਕੀਤਾ।

ਜ਼ਿਕਰਯੋਗ ਹੈ ਕਿ 2004 ‘ਚ ਡਾ. ਜਸਬੀਰ ਸਿੰਘ ਨਾਂ ਦੇ ਇਕ ਕਹੇ ਜਾਂਦੇ ਮੁਖਬਰ ਦਾ ਚੁੰਨੀ ਵਿਖੇ ਕਤਲ ਹੋ ਗਿਆ ਸੀ। ਇਸ ਕਤਲ ਕੇਸ ਬਾਰੇ ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਪੁਲਿਸ ਵਲੋਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਇੰਦਰਜੀਤ ਸਿੰਘ ਬਰਮਾਲੀਪੁਰ ਅਤੇ ਹੋਰਨਾਂ ਖਿਲਾਫ ਐਫ.ਆਈ.ਆਰ. 118 ‘ਚ ਧਾਰਾ 302 (ਕਤਲ), 307 (ਇਰਾਦਾ ਕਤਲ) ਅਤੇ 148, 149 ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਦੀ ਕਹਾਣੀ ਮੁਤਾਬਕ ਭਾਈ ਹਵਾਰਾ ਅਤੇ ਸਾਥੀਆਂ ਨੇ ਪਿੰਡ ਚੁੰਨੀ ਦੇ ਡਾ. ਜਸਬੀਰ ਸਿੰਘ ਨੂੰ ਕਤਲ ਕਰ ਦਿੱਤਾ ਸੀ। ਭਾਈ ਹਵਾਰਾ ਦੀ ਗ੍ਰਿਫਤਾਰੀ ਤੋਂ ਪਹਿਲਾਂ ਇਹ ਕਤਲ ਕੇਸ ਪੁਲਿਸ ਵਲੋਂ ਕਿਸੇ ਹੋਰ ‘ਤੇ ਪਾਇਆ ਗਿਆ ਸੀ।

ਪੇਸ਼ੀ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)
ਪੇਸ਼ੀ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)

28 ਫਰਵਰੀ 2017 ਨੂੰ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜੱਜ ਸ੍ਰੀਮਤੀ ਨੀਤਿਕਾ ਵਰਮਾ ਚੀਫ ਜੁਡੀਸ਼ਲ ਮਜਿਸਟ੍ਰੇਟ ਦੀ ਅਦਾਲਤ ‘ਚ ਕੇਸ ਦੀ ਮੌਜੂਦਾ ਸਥਿਤੀ ਜਾਣਨ ਲਈ ਅਰਜ਼ੀ ਦਾਖਲ ਕੀਤੀ ਸੀ। ਅਰਜ਼ੀ ਦੇ ਜਵਾਬ ‘ਚ ਜੱਜ ਸ੍ਰੀਮਤੀ ਨੀਤਿਕਾ ਵਰਮਾ ਨੇ ਥਾਣਾ ਬੱਸੀ ਪਠਾਣਾਂ ਦੇ ਐਸ.ਐਚ.ਓ. ਨੂੰ ਸੱਦ ਕੇ ਰਿਪੋਰਟ ਮੰਗੀ ਸੀ। ਜਵਾਬ ‘ਚ ਐਸ.ਐਚ.ਓ. ਨੇ 6 ਮਾਰਚ ਤਕ ਦਾ ਸਮਾਂ ਮੰਗਿਆ ਸੀ। ਸਰਕਾਰੀ ਵਕੀਲ ਨੇ ਦੱਸਿਆ ਕਿ ਅੱਜ ਪੇਸ਼ ਕੀਤੀ ਰਿਪੋਰਟ ‘ਚ ਪੁਲਿਸ ਨੇ ਮੰਨਿਆ ਕਿ ਇਸ ਕਤਲ ਕੇਸ ‘ਚ ਭਾਈ ਹਵਾਰਾ ਪੁਲਿਸ ਨੂੰ ਲੁੜੀਂਦਾ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਪੁਲਿਸ ਮੁਤਾਬਕ ਭਾਈ ਹਵਾਰਾ ਨੇ ਕਤਲ ਕੇਸ ‘ਚ ਆਪਣੀ ਸ਼ਮੂਲੀਅਤ ਮੰਨੀ ਸੀ। ਸਰਕਾਰੀ ਵਕੀਲ ਨੇ ਦੱਸਿਆ ਕਿ ਕੇਸ ਨਾਲ ਸਬੰਧਤ ਅਗਲੀ ਕਾਰਵਾਈ ਉੱਚ ਅਧਿਕਾਰੀਆਂ ਨਾਲ ਸੰਪਰਕ ਕਰਕੇ ਜਲਦ ਹੀ ਸ਼ੁਰੂ ਕੀਤੀ ਜਾਏਗੀ। ਇਸ ਕੇਸ ਦੀ ਅਗਲੀ ਤਰੀਕ 24 ਮਾਰਚ 2017 ਪੈ ਗਈ ਹੈ।

ਜ਼ਿਕਰਯੋਗ ਹੈ ਕਿ ਜੂਨ 2005 ‘ਚ ਭਾਈ ਹਵਾਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਵੀ ਇਸ ‘ਚ ਨਾਮਜ਼ਦ ਕਰ ਦਿੱਤਾ ਸੀ। ਉਸ ਵੇਲੇ ਦੇ ਜੁਡੀਸ਼ਲ ਮੈਜੀਸਟ੍ਰੇਟ ਜੀ.ਐਸ. ਢਿੱਲੋਂ ਨੇ 12/8/2005 ਨੂੰ ਪੁਲਿਸ ਨੂੰ ਹੁਕਮ ਦਿੱਤਾ ਸੀ ਕਿ ਉਹ 17/8/2005 ਨੂੰ ਭਾਈ ਹਵਾਰਾ ਨੂੰ ਅਦਾਲਤ ‘ਚ ਪੇਸ਼ ਕਰੇ। ਪਰ ਪੁਲਿਸ ਨੇ ਇਸ ਕੇਸ ਵਿਚ ਭਾਈ ਹਵਾਰਾ ਨੂੰ ਨਾ ਗ੍ਰਿਫਤਾਰ ਕੀਤਾ ਨਾ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ। ਜਦਕਿ ਤਿਹਾੜ ਜੇਲ੍ਹ ਦੇ ਰਿਕਾਰਡ ਮੁਤਾਬਕ ਭਾਈ ਹਵਾਰਾ ‘ਤੇ ਇਹ ਕੇਸ ਹਾਲੇ ਵੀ ਬੋਲਦਾ ਹੈ।

ਇਸ ਕੇਸ ਵਿਚ ਨਾਮਜ਼ਦ ਹੋਰ ਸਿੱਖ ਜੁਲਾਈ 2009 ‘ਚ ਬਰੀ ਹੋ ਗਏ ਸੀ। ਸੂਤਰਾਂ ਮੁਤਾਬਕ ਡਾ. ਜਸਬੀਰ ਸਿੰਘ ਨੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਮੁਖਬਰੀ ਪੁਲਿਸ ਕੋਲ ਕੀਤੀ ਸੀ।

ਸਬੰਧਤ ਖ਼ਬਰ:

ਭਾਈ ਹਵਾਰਾ ਦੇ ਧੂਰੀ ਕੇਸ ਦੀ ਅਗਲੀ ਤਰੀਕ 27 ਮਾਰਚ, ਫਤਿਹਗੜ੍ਹ ਸਾਹਿਬ ਦੀ ਅਗਲੀ ਤਰੀਕ 6 ਮਾਰਚ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 01 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਤਿਹਾੜ ਜੇਲ੍ਹ, ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: