Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਮੌਕੇ ਵੱਖ-ਵੱਖ ਰਾਜਸੀ ਪਾਰਟੀਆਂ ਨੇ ਕੀਤੀਆਂ ਕਾਨਫਰੰਸਾਂ

ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਮੌਕੇ ਵੱਖ-ਵੱਖ ਰਾਜਸੀ ਪਾਰਟੀਆਂ ਨੇ ਕੀਤੀਆਂ ਕਾਨਫਰੰਸਾਂ

ਫਤਿਹਗੜ੍ਹ ਸਾਹਿਬ ( 27 ਦਸੰਬਰ, 2015): ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲ਼ਖਤੇ ਜ਼ਿਗਰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਅਦੁੱਤੀ ਸ਼ਹਾਦਤ ਦੇ ਪਾਵਨ ਦਿਹਾੜੇ ‘ਤੇ ਜਿੱਥੇ ਦੇਸ਼ ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਗੁਰਦੁਆਰਾ ਫਤਿਹਗੜ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੁੰਦਿਆਂ ਸ਼ਹੀਦਾਂ ਨੂੰ ਆਪਣੇ ਸ਼ਰਧਾ ਦੇ ਫੁਲੱ ਭੇਟ ਕੀਤੇ, ਉਥੇ ਪੰਜਾਬ ਦੀਆਂ ਮੁੱਖ ਰਾਜਸੀ ਪਾਰਟੀਆਂ ਨੇ ਵੀ ਆਪੋ ਆਪਣੀਆਂ ਕਾਨਫਰੰਸਾਂ ਕਰਕੇ ਜਿੱਥੇ ਇੱਕ ਦੂਜੇ ਵਿਰੱਧ ਦੂਸ਼ਣ ਲਾਏ ਅਤੇ ਆਪੋ ਆਪਣਾ ਪੱਲਾ ਭਾਰੂ ਦੱਸਦਿਆਂ ਪੰਜਾਬ ਵਿੱਚ 2017 ਦੀਆਂ ਵਿਧਾਨ ਸਭ ਾਚੋਣਾਂ ਵਿੱਚ ਆਪੋ- ਆਪਣੀ ਸਰਕਾਰ ਬਣਾਉਣ ਦੇ ਦਾਅਵੇ ਕੀਤੇ।

ਸ਼ਹੀਦੀ ਜੋੜ-ਮੇਲੇ ਮੌਕੇ ਬਾਦਲ ਦਲ ਦੀ ਕਾਨਫਰੰਸ ਦਾ ਦ੍ਰਿਸ਼
ਸ਼ਹੀਦੀ ਜੋੜ-ਮੇਲੇ ਮੌਕੇ ਬਾਦਲ ਦਲ ਦੀ ਕਾਨਫਰੰਸ ਦਾ ਦ੍ਰਿਸ਼

ਬਾਦਲ ਅਕਾਲੀ ਦਲ ਦੀ ਸਟੇਜ ਤੋਂ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗਰਮਖਿਆਲੀ ਸਿੱਖਾਂ ‘ਤੇ ਨਿਸ਼ਾਨਾਂ ਸਾਧਦਿਆਂ ਸੂਬੇ ਦੇ ਅਵਾਮ ਨੂੰ ਅਜਿਹੇ ਦੇਸ਼ ਵਿਰੋਧੀ ਤੱਤਾਂ ਦੀਆਂ ਘਿਨਾਉਣੀਆਂ ਕੋਸ਼ਿਸਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਆਖਿਆ ਜੋ ਦੇਸ਼ ਨੂੰ ਵੰਡਣ ਦੀਆਂ ਫਿਰ ਕੋਸ਼ਿਸਾਂ ਕਰ ਰਹੇ ਹਨ।

ਬਾਦਲ ਨੇ ਕਾਂਗਰਸ ਨੂੰ ਸਿੱਖਾਂ ਦੀ ਇੱਕ ਨੰਬਰ ਦੁਸ਼ਮਣ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਹੈ ਇਸ ਪਾਰਟੀ ਨੇ ਸੂਬੇ ਨਾਲ ਵੱਡਾ ਅਨਿਆਂ ਕੀਤਾ ਹੈ ਅਤੇ ਇਸ ਨੇ ਪੰਜਾਬ ਨੂੰ ਇਸ ਦੀ ਰਾਜਧਾਨੀ, ਦਰਿਆਈ ਪਾਣੀਆਂ ਅਤੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਵਾਂਝਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜੀ ਹਮਲਾ ਕਰਵਾ ਕੇ ਸਿੱਖਾਂ ਨੂੰ ਵੱਡੇ ਜਖਮ ਦਿੱਤੇ ਹਨ ਅਤੇ ਇਸ ਨੇ 1984 ਵਿੱਚ ਦਿੱਲੀ ਅਤੇ ਕਾਨਪੁਰ ਵਰਗੇ ਸ਼ਹਿਰਾਂ ਵਿੱਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਹੈ।

ਆਮ ਆਦਮੀ ਪਾਰਟੀ ਦਾ ਜਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਇਹ ਪਾਰਟੀ ਦੂਜੀਆਂ ਪਾਰਟੀਆਂ ਦੇ ਨਕਾਰੇ ਹੋਏ ਅਤੇ ਸਿਖਾਂਦਰੂ ਲੋਕਾਂ ਦਾ ਗਰੁੱਪ ਹੈ ਅਤੇ ਲੋਕਾਂ ਨੇ ਪਹਿਲਾਂ ਹੀ ਇਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਅਪਣੀ ਕਿਸਮਤ ਕਿਸੇ ਅਜਿਹੀ ਪਾਰਟੀ ਦੇ ਹੱਥ ਵਿੱਚ ਨਹੀਂ ਦੇਣਾ ਚਾਹੁੰਦੇ ਜੋ ਕਿ ਬੇਅਸੂਲੇ ਅਤੇ ਮੌਕਾਪ੍ਰਸਤੀ ਦੇ ਰਾਹ ‘ਤੇ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪੁਰਾਣੀ ਤੇ ਤਜਰਬੇਕਾਰ ਪਾਰਟੀ ਹੈ ਜਿਸ ਕੋਲ ਪ੍ਰਸ਼ਾਸਨ ਚਲਾਉਣ ਦਾ ਲੰਮਾ ਤਜਰਬਾ ਹੈ। ਇਹ ਲੋਕਾਂ ਦੀਆਂ ਸਮੱਸਿਆਵਾਂ ਅਤੇ ਜ਼ਮੀਨੀ ਹਕੀਕਤਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਹੈ।

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵੱਲੋਂ ਕੀਤੀ ਗਈ ਰੈਲੀ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਦੇ ਸਿੱਖ ਹੋਣ ‘ਤੇ ਕਿੰਤੂ ਕਰਦਿਆਂ ਦੱਸਿਆ ਕਿ ਬਾਦਲ ਨੇ ਕਿਸ ਤਰੀਕੇ ਨਾਲ ਐਸ.ਜੀ.ਪੀ.ਸੀ ਦੇ ਪ੍ਰਧਾਨ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਆਪਣੇ ਵੱਸ ‘ਚ ਕਰਦਿਆਂ ਆਪਣੇ ਅਧੀਨ ਕਰ ਰੱਖਿਆ ਹੈ, ਉਨ੍ਹਾਂ ਨੇ ਬਾਦਲ ਨੂੰ ਸਵਾਲ ਕੀਤਾ ਹੈ ਕਿ ਉਹ ਕਿਸ ਤਰ੍ਹਾਂ ਦੇ ਸਿੱਖ ਹਨ?

ਕਾਂਗਰਸ ਪਾਰਟੀ ਦੀ ਕਾਨਫਰੰਸ ਮੌਕੇ ਸਟੇਜ 'ਤੇ ਹਾਜ਼ਰ ਆਗੂ
ਕਾਂਗਰਸ ਪਾਰਟੀ ਦੀ ਕਾਨਫਰੰਸ ਮੌਕੇ ਸਟੇਜ ‘ਤੇ ਹਾਜ਼ਰ ਆਗੂ

ਕੈਪਟਨ ਅਮਰਿੰਦਰ ਨੇ ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਡਿੱਗ ਰਹੇ ਪੱਧਰ ‘ਤੇ ਵੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅਮੀਰ ਪਰਿਵਾਰਾਂ ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ‘ਤੇ ਵੱਡਾ ਪਾੜਾ ਪੈ ਚੁੱਕਾ ਹੈ।

ਨਵੰਬਰ ਮਹੀਨੇ ‘ਚ ਫਰੀਦਕੋਟ ਦੇ ਬਰਗਾੜੀ ‘ਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਾਦਲ ਵੱਲੋਂ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਤਾਕਤ ਦੀ ਤਾਨਾਸ਼ਾਹੀ ਵਰਤੋਂ ਦਾ ਜ਼ਿਕਰ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖਾਂ ‘ਤੇ ਮੁਗਲ ਦੇ ਅੱਤਿਆਚਾਰ ਦੀ ਯਾਦ ਦਿਲਾਉਂਦੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਕਿਸਾਨ ਇਸ ਕਾਰਨ ਆਤਮ ਹੱਤਿਆ ਕਰ ਰਹੇ ਹਨ, ਕਿਉਂਕਿ ਬਾਦਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਹੈ, ਜਿਨ੍ਹਾਂ ਦੇ ਮੰਤਰੀ ਕਿਸਾਨਾਂ ਨੂੰ ਘਟੀਆ ਬੀਜ਼ ਤੇ ਕੀਟਨਾਸ਼ਕਾਂ ਦੀ ਸਪਲਾਈ ਲਈ ਜ਼ਿੰਮੇਵਾਰ ਹਨ। ਲੇਕਿਨ ਕਿਸਾਨਾਂ ਦੀ ਹਾਲਤ ਨੂੰ ਸੁਧਾਰਨ ਦੀ ਬਜਾਏ ਅਕਾਲੀਆਂ ਨੇ ਸਿਰਫ ਉਨ੍ਹਾਂ ਨੂੰ ਲੁੱਟਿਆ ਤੇ ਖਸੁੱਟਿਆ ਹੈ।

ਆਮ ਆਦਮੀ ਪਾਰਟੀ ਵਲੋਂ ਸ਼ਹੀਦੀ ਜੋੜ ਮੇਲ ਦੌਰਾਨ ਸਿਆਸੀ ਕਾਨਫਰੰਸ ਕੀਤੀ ਗਈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸ਼ਹੀਦੀ ਜੋੜ ਮੇਲੇ ਦੀ ਇਸ ਕਾਨਫਰੰਸ ਰਾਹੀਂ ਪੰਜਾਬ ਦੀਆਂ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ।

ਆਮ ਆਦਮੀ ਪਾਰਟੀ ਦੀ ਕਾਨਫਰੰਸ ਦਾ ਦ੍ਰਿਸ਼
ਆਮ ਆਦਮੀ ਪਾਰਟੀ ਦੀ ਕਾਨਫਰੰਸ ਦਾ ਦ੍ਰਿਸ਼

ਕਾਨਫਰੰਸ ਦੌਰਾਨ ਆਪਣੇ ਸੰਬੋਧਨ ਵਿੱਚ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਬਾਦਲ ਸਰਕਾਰ ਨੇ ਪੰਜਾਬ ਨੂੰ ਹਰ ਪੱਖੋ ਖੋਖਲਾ ਕਰ ਦਿੱਤਾ ਹੈ। ਪੰਜਾਬ ਵਿੱਚ ਸਰਕਾਰ ਦੀ ਸਰਪ੍ਰਸਤੀ ਵਿੱਚ ਨਸ਼ਿਆਂ ਦੇ ਦਰਿਆ ਵਗ ਰਹੇ ਹਨ। ਪੰਜਾਬ ਦੇ ਨੌਜਵਾਨ ਨੂੰ ਸਰਕਾਰ ਨੇ ਨਸ਼ਿਆਂ ਰਾਹੀ ਬਰਬਾਦ ਕਰ ਦਿੱਤਾ ਹੈ। ਪੰਜਾਬ ਵਿੱਚ ਰੇਤਾ ਬੱਜਰੀ, ਬੱਸਾਂ ਦੇ ਕਾਰੋਬਾਰ, ਕੇਬਲ ਆਦਿ ਹਰ ਥਾਂ ‘ਤੇ ਬਾਦਲਾਂ ਨੇ ਕਬਜ਼ਾ ਕੀਤਾ ਹੋਇਆ ਹੈ। ਪੰਜਾਬ ਦੀ ਕਿਸਾਨੀ ਖਾਸ ਕਰਕੇ ਨਰਮੇ ਪੱਟੀ ਦੇ ਕਿਸਾਨਾਂ ਨੂੰ ਨਕਲੀ ਬੀਜ਼ਾਂ ਅਤੇ ਦਵਾਈਆਂ ਰਾਹੀਂ ਖੁਦਕਸ਼ੀਆਂ ਕਰਨ ‘ਤੇ ਬਾਦਲ ਸਰਕਾਰ ਨੇ ਮਜ਼ਬੁਰ ਕਰ ਦਿੱਤਾ ਹੈ।

ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਆਉਣ ‘ਤੇ ਇਸ ਸਭ ਲਈ ਜਿੰਮੇਵਾਰ ਸਿਆਸੀ ਆਗੂਆਂ ਅਤੇ ਅਫਸਰਾਂ ਨੂੰ ਸਜ਼ਾ ਦਿੱਤੀ ਜਾਵੇਗੀ। ਭਰਵੇਂ ਇਕੱਠ ਤੋਂ ਉਤਸ਼ਾਹਿਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਦਲ ਅਤੇ ਕਾਂਗਰਸ ਦਾ ਰਾਜ ਵੇਖ ਚੁੱਕੇ ਹਨ, ਉਹ ਹੁਣ ਬਦਲਾਅ ਚਾਹੁੰਦੇ ਹਨ। ਇਸ ਲਈ ਪੰਜਾਬ ਦੇ ਲੋਕ 2017 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣਗੇ।

ਕਾਨਫਰੰਸ ਦੀ ਸਟੇਜ ਤੋਂ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ 13 ਫਰਵਰੀ ਨੂੰ ਪੰਜਾਬ ਆਉਣਗੇ।ਆਗੂਆਂ ਵੱਲੋਂ ਸ਼੍ਰੀ ਮੁਕਤਸਰ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿੱਚ ਹੋਣ ਵਾਲੇ ਮਾਘੀ ਦੇ ਮੇਲੇ ‘ਤੇ ਇੱਕ ਵੱਡੀ ਕਾਨਫਰੰਸ ਕਰਨ ਦਾ ਐਲਾਨ ਕਰਕੇ ਪੰਜ ਲੱਖ ਦਾ ਇਕੱਠ ਕਰਨ ਦੀ ਟੀਚਾ ਮਿਥਿਆ।

ਕਾਨਫਰੰਸ ਦੌਰਾਨ ਹਲਕਾ ਸਮਾਣਾ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਖੇਤ ਮਜਦੂਰ ਸੈਲ ਦੇ ਵਾਈਸ ਪ੍ਰੈਜੀਡੈਂਟ ਜਗਤਾਰ ਸਿੰਘ ਰਾਜਲਾ ਅਤੇ ਸਾਬਕਾ ਆਈਜੀ ਪਰਵਿੰਦਰ ਸਿੰਘ ਅਮਲੋਹ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ ਹਨ । ਇੰਨਾਂ ਨੂੰ ਪਾਰਟੀ ਚ ਸ਼ਾਮਲ ਕਰਨ ਦੀ ਰਸਮ ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ, ਸੁਖਪਾਲ ਖੈਹਰਾ, ਭਗਵੰਤ ਮਾਨ, ਬਲਜਿੰਦਰ ਕੌਰ ਨੇ ਨਿਭਾਈ।

ਚੇਤੇ ਰਹੇ ਕਿ ਰਾਜਲਾ ਪਹਿਲਾਂ ਅਕਾਲੀ ਆਗੂ ਸਨ ਤੇ ਅਕਾਲੀ ਦਲ ਦੀ ਟਿਕਟ ਤੇ ਹੀ ਉਹ ਵਿਧਾਇਕ ਬਣੇ ਸਨ। ਉਪਰੰਤ ਉਹ ਕਾਂਗਰਸ ਚ ਸ਼ਾਮਲ ਹੋ ਗਏ ਸਨ ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਿਆਸੀ ਸਟਜ ਤੋਂ ਪਾਰਟੀ ਪ੍ਰਧਾਨ ਸ਼੍ਰ, ਸਿਮਰਨਜੀਤ ਸਿੰਘ ਮਾਨ ਸਮੇਤ ਹੋਰ ਕਈ ਆਗੂਆਂ ਨੇ ਸੰਭੋਧਕ ਕੀਤਾ ਅਤੇ ਤਿੰਨ ਮਤੇ ਪਾਸ ਕੀਤੇ ਗਏ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਕਾਨਫਰੰਸ ਨੂੰ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਸ੍ਰ. ਮਾਨ ਨੇ ਕਿਹਾ ਕਿ ਸ਼ਾਹਿਜ਼ਾਦਿਆਂ ਦੀ ਸ਼ਹਾਦਤ ਤੋਂ ਬਾਅਦ ਬਾਬਾ ਬੰਦਾ  ਸਿੰਘ ਬਹਾਦਰ ਨੇ ਸੂਬਾ ਸਰਹਿੰਦ ਵਜ਼ੀਦ ਖਾਂ ਨੂੰ ਉਸਦੇ ਜ਼ੁਲਮਾਂ ਦੀ ਸਜ਼ਾ ਦੇ ਕੇ ਸਿੱਖ ਰਾਜ ਕਾਇਮ ਕਰਕੇ ਗੁਰੁ ਸਾਿਹਬ ਜੀ ਦੇ ਗਰੀਬ ਸਿੱਖਾਂ ਨੂੰ ਦੂੰ ਪਾਤਸ਼ਾਹੀ’ ਦੇ ਪਾਵਕ ਹੁਕਮ ਨੂੰ ਪੂਰਾ ਕੀਤਾ ਸੀ। ਅੱਜ ਸਾਨੂੰ ਵੀ ਗੁਰੁ ਸਾਹਿਬ ਜੀ ਦੇ ਹੁਕਮ ਅਨੁਸਾਰ ਖਾਲਿਸਤਾਨ ਦੀ ਪ੍ਰਾਪਤੀ ਲਈ ਯਤਨ ਕਰਨੇ ਚਾਹੀਦ ਹਨ।

ਸ੍ਰ. ਸਿਮਰਨਜੀਤ ਸਿੰਘ ਮਾਨ  ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ
ਸ੍ਰ. ਸਿਮਰਨਜੀਤ ਸਿੰਘ ਮਾਨ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ

ਉਨ੍ਹਾਂ ਕਿਹਾ ਕਿ ਬਾਦਲ-ਭਾਜਪਾ ਰਾਜ ਵਿੱਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਰਾਜ ਬਨਣ ਨਾਲ ਹੀ ਬੰਦ ਹੋਣਗੀਆਂ। ਭਾਜਾਪ ‘ਤੇ ਵਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਵਾਲੇ ਰਾਜਾਂ ਵਿੱਚ ਭਾਜਪਾ ਸਰਕਾਰੀ ਤੌਰ ‘ਤੇ ਹਿੰਦੂ ਧਰਮ ਲਾਗੂ ਕਰ ਰਹੀ ਹੈ।

ਆਪਣੀ ਗੱਲ ਜਾਰੀ ਰੱਖਦਿਆਂ ਉਨ੍ਹਾਂ ਕਿਹਾ ਕਿ ਅਸੀਂ ਗੁਲਾਮ ਹਾਂ, ਸਾਡਾ ਦੇਸ਼ ਗੁਲਾਮ ਹੈ, ਪਰ ਸਿੱਖ ਦਾ ਮਨ ਅਤੇ ਦਿਲ ਗੁਲਾਮ ਨਹੀਂ ਹੋ ਸਕਦਾ।
ਉਨ੍ਹਾਂ ਅਵਾਮ ਨੂੰ ਅਪੀਲ ਕੀਤੀ ਕਿ ਜਿੰਨਾ ਚਿਰ ਅਸੀਂ ਕੌਮੀ ਏਜ਼ੰਡਾ ਨਹੀ ਸਮਝਦੇ , ਉਨਾ ਚਿਰ ਅਸੀਂ ਆਪਣਾ ਕੁਝ ਨਹੀਂ ਸੰਵਾਰ ਸਕਦੇ।

ਬਾਦਲਾਂ ਨੂੰ ਆਪਣਾ ਨਿਸ਼ਾਨਾਂ ਬਣਾੁਦਿਆਂ ਉਨ੍ਹਾਂ ਕਿਹਾ ਕਿ ਬਾਦਲ ਸਿੱਖਾਂ ਦੀ ਨਹੀ ਦਿੱਲੀ ਦੀ ਨੁਮਾਂਇੰਦਗੀ ਕਰਦੇ ਹਨ। ਉਨ੍ਹਾਂ ਸਿੱਖਾਂ ਨੂੰ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਬਾਦਲਾਂ ਨੂੰ ਦੱਸ ਦੇਈਏ ਕਿ ਪੰਥ ਦਿੱਲੀ ਨਾਲੋਂ ਵੱਡਾ ਹੈ।

ਇਸ ਸਮੇਂ ਕਾਨਫਰੰਸ ਦੀ ਸਟੇਜ ਤੋਂ ਤਿੰਨ ਮਤਿਆਂ ਨੂੰ ਪਾਸ ਕੀਤਾ ਗਿਆ।ਪਹਿਲੇ ਮਤੇ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ, ਬਹਿਬਲ ਕਲਾਂ ਸ਼ਹੀਦੀ ਕਾਂਡ ਦੇ ਦੋਸ਼ੀਆਂ ਖਿਲਾਫ ਸਰਕਰ ਵੱਲੋਂ ਕੋਈ ਕਾਰਵਾਈ ਨਾ ਕਰਨ, ਸਰਬੱਤ ਖਾਲਸਾ ਨਾਲ ਸਬੰਧਿਤ ਗ੍ਰਿਫਤਾਰ ਆਗੂਆਂ ਦੀ ਰਿਹਾਈ ਅਤੇ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੇ ਸਬੰਧ ਵਿੱਚ ਅਗਲੀ ਰੂਪ-ਰੇਖਾ ੳੇਕੀਲਣ ਵਾਸਤੇ 1 ਜਨਵਰੀ 2016 ਨੂੰ ਅਕਾਲੀ ਦਲ ਅੰਮਿਤਸਰ, ਅਕਾਲੀ ਦਲ ਸ਼ਾਂਝਾ, ਅਕਾਲੀ ਦਲ ਸੁਤੰਤਰ, ਗੁਰਮਤਿ ਸੇਵਾ ਲਹਿਰ ਅਤੇ ਹੋਰ ਪੰਧਕ ਜੱਥੇਬੰਦੀਆਂ, ਸੰਪਰਦਾਵਾਂ ਦੀ ਇਕੱਤਰਤਾ ਸੱਦੀ ਗਈ ਹੈ।

ਪਾਸ ਕੀਤੇ ਦੂਜੇ ਮਤੇ ਵਿੱਚ ਸਰਬੱਤ ਖਾਲਸਾ ਵੱਲੋਂ  ਅਕਾਲ ਤਖਤ ਸਾਹਿਬ ਦੇ ਥਾਪੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਕੌਮ ਵੱਲੋਂ ਸਨਮਾਨ ਦੇਣ ਲਈ ਸਨਮਾਨ ਮਾਰਚ 10 ਫਰਵਰੀ 2016 ਨੂੰ ਫਤਿਹਗੜ੍ਹ ਸਾਹਿਬ ਦੀ ਧਰਤੀ ਤੋ ਦਿੱਲੀ ਤੱਕ ਕਰਨ ਦਾ ਐਲਾਨ ਕੀਤਾ ਗਿਆ ਹੈ।

ਤੀਜੇ ਮਤੇ ਵਿੱਚ ਕਿਹਾ ਗਿਆ ਹੈ ਕਿ ਜੇਕਰ ਸਰਕਾਰ 16 ਜਨਵਰੀ 2016 ਤੱਕ ਸਰਬੱਤ ਖਾਲਸਾ ਦੇ ਗ੍ਰਿਫਤਾਰ  ਆਗੂਆਂ ਨੂੰ ਰਿਹਾਅ ਨਹੀ ਕਰਦੀ ਤਾਂ ਮਾਘੀ ਦੇ ਜੋੜ ਮੇਲੇ ‘ਤੇ ਅਗਲਾ ਪ੍ਰਗਰਾਮ ਉਲੀਕਿਆ ਜਾਵੇਗਾ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: