Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਰੈਂਕਫੋਰਟ (ਜਰਮਨੀ) ਵਿਖੇ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਫਰੈਂਕਫੋਰਟ (ਜਰਮਨੀ) ਵਿਖੇ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਫਰੈਂਕਫੋਰਟ, ਜਰਮਨੀ: ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਦਲ ਖਾਲਸਾ ਜਥੇਬੰਦੀ ਦੇ ਸਰਪ੍ਰਸਤ ਤੇ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਅਤੇ ‘ਜੰਗ-ਏ-ਅਜ਼ਾਦੀ’ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਦਲ ਖਾਲਸਾ ਜਰਮਨੀ ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। 

ਭਾਈ ਗਜਿੰਦਰ ਸਿੰਘ

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਗੁਰਨਿਸ਼ਾਨ ਸਿੰਘ ਪੱਟੀ, ਭਾਈ ਜਤਿੰਦਰ ਸਿੰਘ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਸਰਵਣ ਕਰਵਾਏ। ਦੇਸ ਪੰਜਾਬ ਤੋਂ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਦੇ ਜਥੇ ਨੇ ਰਸ ਭਿੰਨੇ ਕੀਰਤਨ ਤੇ ਗੁਰਬਾਣੀ ਦੀ ਲੋਅ ਵਿੱਚ ਭਾਈ ਗਜਿੰਦਰ ਸਿੰਘ ਜੀ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਵੀਚਾਰ  ਸਾਂਝੇ ਕੀਤੇ। ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਕੁਲਵਿੰਦਰ ਸਿੰਘ ਸਭਰਾ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਵਾਰਾਂ ਰਾਹੀਂ ਸ਼ਰਧਾ ਦੇ ਫੁੱਲ ਅਰਪਣ ਕੀਤੇ ।

ਸਟੇਜ ਦੀ ਸੇਵਾ ਨਿਭਾਉਂਦਿਆਂ ਹੋਇਆਂ ਵਰਲਡ ਸਿੱਖ ਪਾਰਲੀਮੈਂਟ ਦੇ ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਭਾਈ ਗਜਿੰਦਰ ਸਿੰਘ ਦੇ ਸ਼ਬਦਾਂ “ਸਭ ਮੇਰੇ ਹਨ ਤੇ ਗਜਿੰਦਰ ਸਿੰਘ ਸਭਨਾ ਦਾ ਹੈ” ਸਾਂਝੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੱਖੇ ਸਮਾਗਮ ਵਿੱਚ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ਼ਾਮਲ ਹੋਈਆਂ ਸਮੂਹ ਪੰਥਕ ਜਥੇਬੰਦੀਆਂ ਤੇ ਗਿਆਨੀ ਰਘਬੀਰ ਸਿੰਘ ਵੱਲੋਂ ਸ਼ਰਧਾਂਜਲੀ ਤੇ ਅਕਾਲ ਤਖ਼ਤ ਸਾਹਿਬ ਵੱਲੋਂ ਜਲਾਵਤਨੀ ਯੋਧੇ ਦਾ ਖ਼ਿਤਾਬ ਦੇਣਾ ਇਤਿਹਾਸਕ ਹੋ ਨਿਬੜਿਆ। ਉਹਨਾ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ, ਭਾਈ ਹਰਦੀਪ ਸਿੰਘ ਨਿੱਜਰ ਤੇ ਭਾਈ ਗਜਿੰਦਰ ਸਿੰਘ ਜੀ ਦੀ ਤਸਵੀਰਾਂ ਲਗਾਉਣ ਦੀ ਗੱਲ ਕਰਨਾ ਹਾਂ ਪੱਖੀ ਕਦਮ ਹੈ। ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਸਰੀਰਕ ਤੌਰ ਤੇ ਵਿੱਛੜ ਗਏ ਹਨ ਪਰ ਉਹਨਾਂ ਦਾ ਜੀਵਨ ਸਿੱਖ ਇਤਿਹਾਸ ਵਿੱਚ ਦਰਜ ਹੋ ਗਿਆ ਹੈ ਤੇ ਸਿੱਖ ਕੌਮ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਹਮੇਸ਼ਾਂ ਚਮਕਦਾ ਰਹੇਗਾ। ਉਹਨਾਂ ਆਪਣੀ ਕਲਮ ਨਾਲ ਲਿਖੀਆਂ ਜੁਝਾਰੂ ਕਵਿਤਾਵਾਂ ਹਮੇਸ਼ਾਂ ਆਉਣ ਵਾਲੀ ਪੀੜੀ ਲਈ ਪ੍ਰੇਰਣਾ ਦਿੰਦੀਆਂ ਰਹਿਣਗੀਆਂ। 

ਇਸ ਮੌਕੇ ਤੇ ਭਾਈ ਗਜਿੰਦਰ ਸਿੰਘ ਤੇ ਪਰਿਵਾਰ ਵੱਲੋਂ ਸੰਘਰਸ਼ ਨੂੰ ਸਾਥ ਦੇਣ ਨੂੰ ਯਾਦ ਕੀਤਾ ਗਿਆ। ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਪੰਹੁਚੀਆਂ ਸੰਗਤਾਂ ਦੇ ਇਕੱਠ ਵਿੱਚ ਬੁਲਾਰਿਆਂ ਨੇ ਭਾਈ ਗਜਿੰਦਰ ਸਿੰਘ ਤੇ ਜੰਗ ਏ ਅਜ਼ਾਦੀ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਹੋਇਆਂ ਸ਼ਰਧਾ ਦੇ ਫੁੱਲ ਅਰਪਣ ਕੀਤੇ। 

ਬੁਲਾਰਿਆਂ ਵਿੱਚ ਦਲ ਖਾਲਸਾ ਬੈਲਜੀਅਮ ਦੇ ਪ੍ਰਧਾਨ ਭਾਈ ਜਗਮੋਹਨ ਦਿੰਘ ਮੰਡ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਹੀਰਾ ਸਿੰਘ ਮੱਤੇਵਾਲ, ਸਿੱਖ ਫੈਡਰੇਸ਼ਨ ਜਰਮਨੀ ਦੇ ਆਗੂ ਭਾਈ ਗੁਰਦਿਆਲ ਸਿੰਘ ਲਾਲੀ, ਫਰੈਂਕਫਰਟ ਦੀ ਵਿਦੇਸ਼ੀ ਕੌਂਸਲ ਦੇ ਮੈਬਰ ਭਾਈ ਨਰਿੰਦਰ ਸਿੰਘ ਘੋਤੜਾ, ਭਾਈ ਬਲਕਾਰ ਸਿੰਘ, ਭਾਈ ਨਿਰਮਲ ਸਿੰਘ ਹੰਸਪਾਲ, ਦਲ ਖਾਲਸਾ ਜਰਮਨੀ ਦੇ ਭਾਈ ਹਰਮੀਤ ਸਿੰਘ ਲੇਹਲ, ਦਲ ਖਾਲਸਾ ਸਵਿਟਜ਼ਰਲੈਂਡ ਤੇ ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰ ਭਾਈ ਪ੍ਰਿਤਪਾਲ ਸਿੰਘ ਖਾਲਸਾ ਸ਼ਾਮਲ ਸਨ। 

ਬੁਲਾਰਿਆਂ ਨੇ ਭਾਈ ਗਜਿੰਦਰ ਸਿੰਘ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ ਕਿ ਕਿਵੇਂ ਉਹਨਾ ਨੇ ਆਪਣੀ ਜ਼ਿੰਦਗੀ ਦੇ 73 ਸਾਲਾਂ ਵਿੱਚੋਂ 53 ਸਾਲ ਸੰਘਰਸ਼ ਲੇਖੇ ਲਾਏ ਆਪਣੇ ਆਖ਼ਰੀ ਸਵਾਸਾਂ ਤੱਕ ਅਜ਼ਾਦੀ ਦੇ ਅਕੀਦੇ ਉੱਤੇ ਦ੍ਰਿੜ ਰਹੇ।

 

ਹੋਰ ਸਬੰਧਤ ਖਬਰਾਂ ਪੜ੍ਹੋ –

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੀ 75ਵੀ ਵਰ੍ਹੇਗੰਢ ਤੇ ਜਰਮਨੀ ਦੇ ਸੰਘਰਸ਼ਸ਼ੀਲ ਸਿੱਖਾਂ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਕਾਲਾ ਦਿਵਸ ਮਨਾਇਆ ਜਿਸ ਵਿੱਚ ਵਰਲਡ
26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੀ 75ਵੀ ਵਰ੍ਹੇਗੰਢ ਤੇ ਜਰਮਨੀ ਦੇ ਸੰਘਰਸ਼ਸ਼ੀਲ ਸਿੱਖਾਂ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਕਾਲਾ ਦਿਵਸ ਮਨਾਇਆ ਜਿਸ ਵਿੱਚ ਵਰਲਡ
ਵਰਲਡ ਸਿੱਖ ਪਾਰਲੀਮੈਂਟ ਦੇ ਪੰਜਵੇਂ ਸਾਲਾਨਾ ਜਨਰਲ ਇਜਲਾਸ ਜਰਮਨੀ ਦੇ ਸ਼ਹਿਰ ਫਰੈਂਕਫਰਟ ਵਿੱਚ 7 ਅਕਤੂਬਰ 2024 ਪੂਰਾ ਹੋਇਆ। ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਿੱਖ ਸਿਆਸਤ ਨੂੰ ਭੇਜੀ ਲਿਖਤੀ ਜਾਣਕਾਰੀ ਅਨੁਸਾਰ ਅਮਰੀਕਾ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: