Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਰੋਜ਼ਪੁਰ ਵਿਚ ਨਸ਼ੇ ਨਾਲ ਦੋ ਹੋਰ ਨੌਜਵਾਨਾਂ ਦੀ ਮੌਤ

ਫਿਰੋਜ਼ਪੁਰ ਵਿਚ ਨਸ਼ੇ ਨਾਲ ਦੋ ਹੋਰ ਨੌਜਵਾਨਾਂ ਦੀ ਮੌਤ

ਫਿਰੋਜ਼ਪੁਰ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਜਾਰੀ ਹੈ ਤੇ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਫਿਰੋਜ਼ਪੁਰ ਦੇ ਕਸਬਾ ਮੁੱਦਕੀ ਵਿਚ ਸੁਖਦੇਵ ਸਿੰਘ (30) ਪੁੱਤਰ ਜੋਗਿੰਦਰ ਸਿੰਘ ਵਾਸੀ ਲੁਹਾਮ ਸੜਕ ਦੀ ਨਸ਼ੇ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਦੇ ਇਕ ਹੋਰ ਭਰਾ ਦੀ ਹਾਲਤ ਵੀ ਨਸ਼ੇ ਕਾਰਨ ਖਰਾਬ ਹੈ।

ਸਬੰਧਿਤ ਖ਼ਬਰ: ਨਸ਼ਿਆਂ ਦਾ ਦੈਂਤ ਹਰ ਰੋਜ਼ ਪੰਜਾਬ ਦਾ ਇਕ ਜੀਅ ਨਿਗਲ ਰਿਹੈ ਪਰ ਮੰਤਰੀ ਜੀ ਬੇਖਬਰ ਨੇ

ਦੂਜੀ ਖ਼ਬਰ ਝੋਕ ਹਰੀ ਹਰ ਪਿੰਡ ਤੋਂ ਹੈ ਜਿੱਥੇ ਮਿਹਨਤ ਮਜ਼ਦੂਰੀ ਕਰਨ ਵਾਲੇ ਰਿੰਕੂ (23) ਨਾਮੀਂ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਐਤਵਾਰ ਨੂੰ ਨਸ਼ੇ ਲੈਣ ਕਰਕੇ ਰਿੰਕੂ ਦੀ ਹਾਲਤ ਖ਼ਰਾਬ ਹੋ ਗਈ ਸੀ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਸੋਮਵਾਰ ਸਵੇਰੇ ਉਸ ਨੇ ਦਮ ਤੋੜ ਦਿੱਤਾ। ਇਸ ਜ਼ਿਲ੍ਹੇ ਵਿੱਚ ਪਿਛਲੇ ਦੋ-ਤਿੰਨ ਮਹੀਨਿਆਂ ਵਿੱਚ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਗਿਣਤੀ 13 ਹੋ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: