ਐਡੀਲੇਡ (1 ਅਗਸਤ, 2015): ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਜੂਨ 1984 ਵਿੱਚ ਭਾਰਤੀ ਫੌਜਾਂ ਦੀ ਕਮਾਂਡ ਸੰਭਾਲਣ ਵਾਲੇ ਭਾਰਤੀ ਫੌਜ ਦੇ ਮੁਖੀ ਜਰਨਲ ਵੈਦਿਆ ਨੂੰ ਉਸਦੇ ਕੀਤੇ ਜ਼ੁਲਮਾਂ ਦੀ ਸਜ਼ਾ ਦੇ ਕੇ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਜੀਵਨ ਦੀਆਂ ਸੱਚੀਆਂ ਘਟਨਾਵਾਂ ‘ਤੇ ਆਸਟ੍ਰੇਲੀਆ ਐਡੀਲੇਡ ਤੋਂ ਸਿੰਘ ਬ੍ਰਦਰਜ਼ ਤੇ ਗੁਰੂ ਨਾਨਕ ਸੇਵਾ ਸੰਸਥਾ ਵੱਲੋਂ ਫ਼ਿਲਮਾਈ ਗਈ ਨਵੀਂ ਪੰਜਾਬੀ ਫ਼ਿਲਮ ‘ਜਿੰਦਾ ਸੁੱਖਾ’ ਕੁਝ ਵਿਸ਼ੇਸ਼ ਕਾਰਨਾਂ ਕਰਕੇ ਹੁਣ 11 ਸਤੰਬਰ ਨੂੰ ਰਿਲੀਜ਼ ਕੀਤੀ ਜਾਵੇਗੀ।

ਫ਼ਿਲਮ ਦੇ ਨਿਰਮਾਤਾ ਗੁਰਪ੍ਰੀਤ ਸਿੰਘ ਤੇ ਰਾਜਵੀਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਧਾਰਮਿਕ ਸੰਸਥਾਵਾਂ ਵੱਲੋਂ ਇਸ ਫ਼ਿਲਮ ਲਈ ਭਰਵਾਂ ਸਹਿਯੋਗ ਮਿਲ ਰਿਹਾ ਹੈ। ਗੁਰਦੁਆਰਾ ਸਰਬੱਤ ਖਾਲਸਾ ਵਿਖੇ ਭਰਵੀਂ ਇਕੱਤਰਤਾ ‘ਚ ਫ਼ਿਲਮ ਦਾ ਪੋਸਟਰ ਜਾਰੀ ਕੀਤਾ ਗਿਆ।

ਸ਼ਹੀਦੀ ਪਰਵਾਨਿਆਂ ਦੀ ਲਸਾਨੀ ਜੋੜੀ ...
ਸ਼ਹੀਦੀ ਪਰਵਾਨਿਆਂ ਦੀ ਲਸਾਨੀ ਜੋੜੀ …

ਫ਼ਿਲਮ ਵਿਚ ਨਵ ਬਾਜਵਾ, ਸੋਨਪ੍ਰੀਤ ਜਵੰਦਾ ਤੇ ਗੁੱਗੂ ਗਿੱਲ ਸਮੇਤ ਕਈ ਕਲਾਕਾਰਾਂ ਨੇ ਆਪਣੇ ਕਿਰਦਾਰ ਦੀ ਪੇਸ਼ਕਾਰੀ ਕੀਤੀ ਹੈ। ਫ਼ਿਲਮ ਦੇ ਗੀਤਾਂ ਨੂੰ ਨਾਮਵਰ ਗਾਇਕਾਂ ਵੱਲੋਂ ਆਪਣੀ ਆਵਾਜ਼ ਰਾਹੀਂ ਪੇਸ਼ ਕੀਤਾ ਗਿਆ ਹੈ।

ਭਾਈ ਜਿੰਦਾ ਅਤੇ ਸੁੱਖਾ ਦੇ ਜੀਵਣ ‘ਤੇ ਤਿੰਨ ਫਿਲਮਾਂ ਬਣਾਉਣ ਦਾ ਹੋਇਆ ਸੀ ਐਲਾਨ:

ਸਭ ਤੋਂ ਪਹਿਲਾਂ ਕਨੇਡਾ ਦੀ ਫਿਲਮ ਕੰਪਨੀ “ਬਰੇਵਹਰਟ ਪ੍ਰੋਡਕਸ਼ਨ” ਵੱਲੋਂ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਅਤ ਸ਼ਹੀਦ ਭਾਈੇ ਸੁਖਦੇਵ ਸਿੰਘ ਸੁੱਖਾ ਦੀ ਸ਼ਹਾਦਤ ‘ਤੇ ਅਧਾਰਿਤ “ਫਿਲਮ- ਸੱਖਾ ਅਤੇ ਜਿੰਦਾ- ਦ ਮੂਵੀ” ਬਣਾਉਣ ਦਾ ਐਲਾਨ ਸਤੰਬਰ 2014 ਦੇ ਪਹਿਲੇ ਹਫਤੇ ਕੀਤਾ ਗਿਆ ਸੀ।

ਭਾਈ ਜਿੰਦਾ ਅਤੇ ਸੁੱਖਾ ਦੇ ਜੀਵਣ ‘ਤੇ ਫਿਲਮ ਬਣਾਉਣ ਦੀਆਂ ਖ਼ਬਰਾਂ “ਸਿੱਖ ਸਿਆਸਤ” ‘ਤੇ ਪ੍ਰਕਾਸ਼ਿਤ ਹੋਣ ਤੋ ਕੁਝ ਸਮਾਂ ਬਾਅਦ ਹੀ “ਸਿੱਖ ਸਿਆਸਤ” ਨੂੰ “ਸਾਡਾ ਹੱਕ” ਫਿਲਮ ਦੇ ਕਲਾਕਰ ਅਤੇ ਨਿਰਮਾਤਾ ਕੁਲਜਿੰਦਰ ਸਿੱਧੂ ਵੱਲੋਂ ਪ੍ਰਾਪਤ ਹੋਈ ਈਮੇਲ ਵਿੱਚ ਉਨ੍ਹਾਂ ਦੱਸਿਆ ਕਿ ਉਹ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਸੀ ਸ਼ਹਾਦਤ ‘ਤੇ ਫਿਲਮ ਬਣਾਉਣਾਦਾ ਕੰਮ ਇਸ ਤੋਂ ਕਾਫੀ ਸਮਾਂ ਪਹਿਲਾਂ ਸ਼ੁਰੂ ਕਰ ਚੁੱਕੇ ਹਨ।

ਇਸੇ ਸਮੇਂ ਦੌਰਾਨ ਕੁਲਜਿੰਦਰ ਸਿੱਧੂ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਕੱਟੇਵਾਲਾਂ ਵਾਲੀ ਫੋਟੋ ਦੇ ਨਾਲ ਆਪਣੀ ਫੋਟੋ ਪਾਉਦਿਆਂ ਲਿਖਿਆ ਸੀ ਕਿ “ 31 ਅਕਤੂਬਰ ਨੂੰ ਯੋਧਾ ਦੇ ਰਿਲੀਜ਼ ਹੋਣ ਤੋਂ ਬਾਅਦ ਸਾਡੀ ਅਗਲੀ ਪੇਸ਼ਕਸ਼ “ਜ਼ਿੰਦਾ” ਹੋਵੇਗੀ।ਫਿਲਮ ਦੀ ਕਹਾਣੀ ਅਤੇ ਨਾਂਅ ਦੀ ਚੋਣ ਕਰ ਲਈ ਗਈ ਹੈ ਅਤੇ ਇਹ ਫਿਲਮ ਕੁਲਜਿੰਦਰ ਸਿੱਧੂ ਅਤੇ ਸਪੀਡ ਰਿਕਾਰਡਿੰਗ ਦੇ ਬਲਵਿੰਦਰ ਸਿੰਘ ਰੂਬੀ ਵੱਲੋਂ ਬਣਾਈ ਜਾਵੇਗੀ।

ਇਸੇ ਦੌਰਾਨ ਹੀ ਸੁਖਜਿੰਦਰ ਸ਼ੇਰਾ ਨੇ “ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀਆਂ “ ਜੇਲ ਚਿੱਠੀਆਂ ਨੂੰ ਅਧਾਰ ਬਣਾਕੇ, ਉਨ੍ਹਾਂ ਦੀ ਸ਼ਹਾਦਤ ‘ਤੇ “ਅਣਖੀ ਯੋਧੇ” ਫਿਲਮ ਬਣਾਉਣ ਦਾ ਐਲਾਨ ਕੀਤਾ ਸੀ। ਜਿਸਦਾ ਨਾਮ ਬਾਅਦ ਵਿੱਚ ਉਨ੍ਹਾਂ ਨੇ ‘ਦ ਮਾਸਟਰ ਮਾਈਂਡ ਜਿੰਦਾ ਐਂਡ ਸੁੱਖਾ’ ਰੱਖ ਦਿੱਤਾ ਸੀ।

ਸਿੱਖ ਸੰਘਰਸ਼ ਨਾਲ ਬਣ ਰਹੀਆਂ ਫਿਲਮਾਂ ਪ੍ਰਤੀ ਸੁਹਿਰਦ ਸਿੱਖ ਹਲਕਿਆਂ ਵਿੱਚ ਚਿੰਤਾ:

ਸਿੱਖ ਸੰਘਰਸ਼ ਨਾਲ ਸੰਘਰਸ਼ ਨਾਲ ਸੰਬਧਿਤ ਫਿਲਮ “ਸਾਡਾ ਹੱਕ” ਨੂੰ ਦਰਸ਼ਕਾਂ ਵੱਲੋਂ ਮਿਲੇ ਵਧੀਆ ਹੁੰਗਾਰੇ ਤੋਂ ਬਾਅਦ ਇਸ ਪਾਸੇ ਫਿਲਮਾਂ ਬਣਾਉਣਾ ਦਾ ਰੁਝਾਨ ਕਾਫੀ ਵਧਿਆ ਹੈ। ਸਿੱਖ ਸੰਘਰਸ਼ ਵਿੱਚ ਸਿੱਖ ਕੌਮ ਦੀਆਂ ਸ਼ਾਨਾਮੱਤੀਆਂ ਪ੍ਰੰਰਾਵਾਂ ‘ਤੇ ਪਹਿਰਾ ਦੇਕੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਭਾਈ  ਹਰਜਿੰਦਰ ਸਿੰਘ ਜਿਮਦਾ ਅਤੇ ਸੁਖਦੇਵ ਸਿੰਘ ਸੁੱਖਾਂ ਦੇ ਜੀਵਣ ‘ਤੇ ਫਿਲਮਾਂ ਬਣਾਉਣ ਦਾ ਐਲਾਨ ਹੋਇਆ ਹੈ।

ਇਸ ਤੋਂ ਇਲਾਵਾ ਰਾਜ ਕਾਕੜਾ ਵੱਲੋਂ ਬਣਾਈ ਗਈ ਫਿਲਮ “ਕੌਮ ਦੇ ਹੀਰੇ” ਅਤੇ ਦਿੱਲੀ ਦੇ ਸਿੱਖ ਕਤਲੇਆਮ ਨੂੰ ਲੈ ਕੇ ਬਣੀਆਂ ਫਿਲਮਾਂ ਵਰਨਣਯੋਗ ਹਨ।

ਇਹ ਫਿਲਮਾਂ ਮੁੱਖ ਤੌਰ ‘ਤੇ ਵਪਾਰਕ ਹਿੱਤਾਂ ਨੂੰ ਮੁੱਖ ਰੱਖਕੇ ਬਣਾਈਆਂ ਗਈਆਂ/ਜਾ ਰਹੀਆਂ ਹਨ, ਪਰ ਇਨ੍ਹਾਂ ਫਿਲਮਾਂ ਵਿੱਚ ਵਰਤੀ ਗਈ ਤਕਨੀਕ ਅਤੇ ਅਦਾਕਾਰੀ ਦੇ ਪੱਖੋ ਇਨ੍ਹਾਂ ਫਿਲਮਾ ਦਾ ਪੱਧਰ ਵਧੀਆ ਨਹੀਂ ਹੈ, ਜਿਸ ਕਰਕੇ ਸੁਹਿਰਦ ਸਿੱਖ ਹਲਕਿਆਂ ਵਿੱਚ ਇਸ ਪ੍ਰਤੀ ਚਿੰਤਾ ਪ੍ਰਗਾਟਾਈ ਜਾ ਰਹੀ ਹੈ।ਕਿਉਕਿ ਤਕਨੀਕ ਅਤੇ ਅਦਾਕਰੀ ਪੱਖੋ ਮਾੜੀਆਂ ਫਿਲਮਾਂ ਜਿੱਥੇ ਦਰਸ਼ਕਾਂ ਨੂੰ ਸੰਤੁਸ਼ਟ ਕਰਨ ਵਿੱਚ ਨਾਕਾਮ ਰਹਿੰਦੀਆਂ ਹਨ, ਉੱਥੇ ਇਸ ਖੇਤਰ ਦੀਆਂ ਭਵਿੱਖਤ ਸੰਭਾਵਨਾਵਾਂ ‘ਤੇ ਵੀ ਨਾਂਹਪੱਖੀ ਅਸਰ ਛੱਡਦੀਆਂ ਹਨ।

Comments

comments

Leave a Reply

Your email address will not be published. Required fields are marked *