Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲਮ “ਨਾਨਕ ਸ਼ਾਹ ਫਕੀਰ” ਖਿਲਾਫ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਰੋਸ ਮੁਜ਼ਾਹਰਾ ਅੱਜ

ਫਿਲਮ “ਨਾਨਕ ਸ਼ਾਹ ਫਕੀਰ” ਖਿਲਾਫ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਰੋਸ ਮੁਜ਼ਾਹਰਾ ਅੱਜ

ਪਟਿਆਲਾ (9 ਮਾਰਚ, 2015): ਫਿਲਮ “ਨਾਨਕਸ਼ਾਹ ਫਕੀਰ” ਵਿੱਚ ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਨੂੰ ਦ੍ਰਿਸ਼ਮਾਨ ਕਰਨ ਕਰਕੇ ਸਿੱਖ ਕੋਮ ਵਿੱਚ ਵਿਆਪਕ ਪੱਥਰ ‘ਤੇ ਰੋਸ ਫੈਲਦਾ ਜਾ ਰਿਹਾ ਹੈ। ਸਿੱਖ ਪ੍ਰੰਪਰਾਵਾਂ ਦੀ ਪਵਿੱਤਰਤਾ ਨੂੰ ਦਰਕਿਨਾਰ ਕਰਦਿਆਂ ਫਿਲਮ ਦੇ ਨਿਰਮਾਤਾ ਨੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਨੂੰ ਹੀ ਫਿਲਮ ਵਿੱਚ ਵਿਖਾ ਦਿੱਤਾ ਹੈ, ਜਿਸ ਕਰਕੇ ਕੌਮ ਵਿੱਚ ਨਰਾਜ਼ਗੀ ਅਤੇ ਰੋਹ ਵੱਧਦਾ ਜਾ ਰਿਹਾ ਹੈ।

nank Sah Faker
ਫਿਲਮ “ਨਾਨਕਸ਼ਾਹ ਫਕੀਰ”

ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿੱਦਿਆਰਥੀਆਂ ਵੱਲੋਂ ਅੱਜ “ਫਿਲਮ ਨਾਨਕ ਸ਼ਾਹ ਫਕੀਰ” ਖਿਲਾਫ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਹ ਮੁਜ਼ਾਹਰਾ ਗੋਲ ਮਾਰਕੀਟ ਤੋਂ 1.30 ਵਜੇ ਦੁਪਹਿਰੇ ਸ਼ੁਰੂ ਹੋਕੇ ਯੁਨੀਵਰਸਿਟੀ ਦੇ ਮੁੱਖ ਗੇਟ ‘ਤੇ ਪਹੁੰਚ ਕੇ ਸਮਾਪਤ ਹੋਵੇਗਾ।

ਇਸ ਫਿਲਮ ਦੇ ਵਿਰੋਧ ਵਿੱਚ ਕਈ ਜਗਾ ਰੋਸ ਮੁਜ਼ਾਹਰੇ ਹੋ ਚੁੱਕੇ ਹਨ ਅਤੇ ਕੌਮ ਸ਼੍ਰੀ ਅਕਾਲਤ ਤਖਤ ਸਾਹਿਬ ਅਤੇ ਭਾਰਤ ਸਰਕਾਰ ਤੋਂ ਇਸ ਫਿਲਮ ‘ਤੇ ਪਾਬੰਦੀ ਲਾਉਣ ਦੀ ਮੰਗ ਕਰ ਰਹੇ ਹਨ।

ਇੱਥੇ ਨੁਕਤੇ ਦੀ ਗੱਲ ਇਹ ਹੈ ਕਿ “ਨਾਨਕ ਸ਼ਾਹ ਫਕੀਰ” ਨਾਮੀ ਫਿਲਮ ਵਿਚ ਗੁਰੂ ਨਾਨਕ ਪਾਤਸ਼ਾਹ ਦੇ ਬਿੰਬ ਨੂੰ ਇਕ ਵਿਅਕਤੀ/ ਪਾਤਰ ਦੇ ਤੌਰ ਉੱਤੇ ਦ੍ਰਿਸ਼ਮਾਨ ਕੀਤਾ ਗਿਆ ਹੈ। ਭਾਵੇਂ ਇਹ ਪੇਸ਼ਕਾਰੀ ਮਨੁੱਖੀ ਪਾਤਰ ਰਾਹੀਂ ਕੀਤੀ ਗਈ ਹੋਵੇ ਤੇ ਚਾਹੇ ਇਸ ਮਨੋਰਥ ਲਈ ਕਾਰਟੂਨ/ ਐਨੀਮੇਸ਼ਨ/ ਤਸਵੀਰ ਜਾਂ ਕਿਸੇ ਹੋਰ ਵਿਧੀ ਜਾਂ ਢੰਗ ਤਰੀਕੇ ਦੀ ਵਰਤੋਂ ਕੀਤੀ ਗਈ ਹੋਵੇ, ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿਉਂਕਿ ਅਜਿਹੇ ਕਿਸੇ ਵੀ ਤਰੀਕੇ ਨਾਲ ਗੁਰੂ ਸਾਹਿਬ ਦਾ ਪਾਤਰ ਤਾਂ ਦਿਖਾਇਆ ਹੀ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੁਸਤਕ 'ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ' ਇਨ੍ਹਾਂ ਦੀ ਵਿਸ਼ੇਸ਼ ਪੁਸਤਕ ਹੈ ਜਿਸ ਵਿਚ ੧੯੨੦ ਤੋਂ ੨੦੨੪ ਈ. ਤਕ ਪਾਸ ਹੋਏ ਮਹੱਤਵਪੂਰਨ ਮਤੇ ਸ਼ਾਮਲ ਕੀਤੇ ਗਏ ਹਨ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ
ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਾਂਝੇ ਤੌਰ ਤੇ ਪ੍ਰੋਫੈਸਰ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: