Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲਮ “ਨਾਨਕ ਸ਼ਾਹ ਫਕੀਰ” ਖਿਲਾਫ ਸਰਦਾਰੀਆਂ ਕਲੱਬ ਬਰਨਾਲਾ ਵਿੱਚ 13 ਅਪ੍ਰੈਲ ਨੂੰ ਕਰੇਗਾ ਰੋਸ ਮਾਰਚ

ਫਿਲਮ “ਨਾਨਕ ਸ਼ਾਹ ਫਕੀਰ” ਖਿਲਾਫ ਸਰਦਾਰੀਆਂ ਕਲੱਬ ਬਰਨਾਲਾ ਵਿੱਚ 13 ਅਪ੍ਰੈਲ ਨੂੰ ਕਰੇਗਾ ਰੋਸ ਮਾਰਚ

ਬਰਨਾਲਾ (10 ਅਪ੍ਰੈਲ, 2015): ਸਿੱਖ ਧਰਮ ਦੇ ਬਾਨੀ ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ‘ਤੇ ਹਰਿੰਦਰ ਸਿੱਕਾ ਵੱਲੋਂ ਬਣਾਈ ਫਿਲਮ “ਨਾਨਕ ਸ਼ਾਹ ਫਕੀਰ” ਖਿਲਾਫ ਸਿੱਖ ਕੌਮ ਵਿੱਚ ਪੂਰੀ ਰੋਸ ਦੀ ਲਹਿਰ ਦੌੜ ਗਈ ਹੈ। ਇਸ ਫਿਲਮ ‘ਤੇ ਪਾਬੰਦੀ ਲਾਉਣ ਦੀ ਮੰਗ ਕਰਦਿਆਂ ਸਿੱਖਾਂ ਵੱਲੋਂਥਾਂ-ਥਾਂ ਰੋਸ ਮੁਜ਼ਾਹਰੇ, ਮੰਗ ਪੱਤਰ ਦਿੱਤੇ ਜਾ ਰਹੇ ਹਨ।ਸ਼੍ਰੌਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਨੇ ਇਸ ਫਿਲਮ ‘ਤੇ ਪਾਬਮਦੀ ਲਾਉਣ ਲਈ ਭਾਰਤੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।

ਮੀਟਿੰਗ ਦੌਰਾਨ ਇਕੱਤਰ ਸਿੱਖ ਨੌਜਵਾਨ
ਮੀਟਿੰਗ ਦੌਰਾਨ ਇਕੱਤਰ ਸਿੱਖ ਨੌਜਵਾਨ

ਇਸ ਫਿਲਮ ‘ਤੇ ਰੋਕ ਲਾਉਣ ਲਈ ਸਰਦਾਰੀਆਂ ਯੂਥ ਕਲੱਬ ਬਰਨਾਲਾ ਦੀ ਅਗਵਾਈ ਵਿੱਚ ਸਿੱਖ ਨੌਜਵਾਨਾਂ ਵੱਲੋਂ 13 ਅਪ੍ਰੈਲ 2015 ਨੂੰ ਇੱਕ ਰੋਸ ਮਾਰਚ ਕਰਕੇ ਡੀ. ਸੀ. ਬਰਨਾਲਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ।

ਸਥਾਨਿਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹਰਵਿੰਦਰ ਸਿੰਘ ਨਿੱਕੂ ਦੀ ਅਗਵਾਈ ਵਿੱਚ ਹੋਈ ਇੱਕ ਮੀਟਿੰਗ ਵਿੱਚ ਵਿਚਾਰਿਆ ਗਿਆ ਕਿ ਫਿਲਮ ‘ਨਾਨਕ ਸਾਹ ਫਕੀਰ’ ਵਿੱਚ ਜਿਥੇ ਗੁਰੂ ਨਾਨਕ ਦੇਵ ਜੀ ਨੂੰ ਦੇਹ ਦੇ ਰੂਪ ਵਿੱਚ ਦਿਖਾਇਆ ਗਿਆ ਹੈ, ਉਥੇ ਕੁਝ ਫਿਲਮ ਐਕਟਰ ਗੁਰੂ ਪਰਵਾਰ ਦੇ ਮੈਂਬਰਾਂ ਦਾ ਰੋਲ ਕਰ ਰਹੇ ਹਨ, ਪਰ ਜੇ ਇਹ ਵਰਤਾਰਾ ਇਥੇ ਹੀ ਨਾ ਰੋਕਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਵਰਤਾਰਾ ਗੰਭੀਰ ਰੁਖ ਅਖਤਿਆਰ ਕਰ ਜਾਵੇਗਾ ਅਤੇ ਸਿੱਖ ਸਿਧਾਂਤਾਂ ਨੂੰ ਵੱਡੀ ਸੱਟ ਵੱਜੇਗੀ ।

ਇਸ ਲਈ ਫਿਲਮ ‘ਨਾਨਕ ਸਾਹ ਫਕੀਰ’ ਨੂੰ ਕਿਸੇ ਵੀ ਸੂਰਤ ਵਿੱਚ ਵੀ ਰੀਲੀਜ਼ ਨਹੀਂ ਹੋਣ ਦਿੱਤਾ ਜਾਵੇਗਾ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 13 ਅਪ੍ਰੈਲ 2015 ਨੂੰ ਸਵੇਰੇ 11 ਵਜੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਤੋਂ ਡੀ. ਸੀ. ਦਫਤਰ ਬਰਨਾਲਾ ਤੱਕ ਇੱਕ ਰੋਸ ਮਾਰਚ ਕੀਤਾ ਜਾਵੇਗਾ ਅਤੇ ਡੀ. ਸੀ. ਰਾਹੀਂ ਸਰਕਾਰ ਨੂੰ ਮੰਗ ਪੱਤਰ ਦੇ ਕੇ ਫਿਲਮ ‘ਨਾਨਕ ਸਾਹ ਫਕੀਰ’ ਉਪਰ ਪਾਬੰਦੀ ਲਾਉਣ ਦੀ ਮੰਗ ਕੀਤੀ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਵੀਡੀਓੁ ਫਿਲਮ ਨਾਨਕ ਸ਼ਾਹ ਫਕੀਰ 'ਤੇ ਕੀਤੀ ਵਿਸਥਾਰ ਚਰਚਾ ਦਾ ਹਿੱਸਾ ਹੈ।ਇਸ ਵਿੱਚ ਸ੍ਰ. ਹਰਕਮਲ ਸਿੰਘ ਨੇ ਵਿਸਥਾਰ ਸਾਹਿਤ ਦੱਸਿਆ ਕਿ ਗੁਰੂ ਸਾਹਿਬਾਨ 'ਤੇ ਬਣ ਰਹੀਆਂ ਫਿਲਮਾਂ ਸਿੱਖ ਮਾਪਿਆਂ
ਬੀਤੇ ਸਮੇਂ ਦੌਰਾਨ ‘ਨਾਨਕ ਸ਼ਾਹ ਫਕੀਰ’ ਨਾਮੀ ਫਿਲਮ ਰਾਹੀਂ ਗੁਰੂ ਨਾਨਕ ਸਾਹਿਬ ਨੂੰ ਚਿਤਰਤ ਕਰਨ ਵਿਰੁਧ ਸਿੱਖ ਪੰਥ ਵਲੋਂ ਉੱਚੀ ਸੁਰ ਚ ਆਵਾਜ਼ ਬੁਲੰਦ ਕੀਤੀ ਗਈ। ਇਸ ਸਮੇਂ ਪੰਜਾਬੀ ਯੂਨੀਵਰਸਿਟੀ
ਕਿਸੇ ਅਸਲੀ ਸ਼ੈਅ ਦੀ ਅਣਹੋਂਦ ਵਿੱਚ ਹੀ ਮਨੁੱਖ ਨੂੰ ਨਕਲੀ ਦੀ ਲੋੜ ਪੈਂਦੀ ਹੈ। ਸਿੱਖਾਂ ਨੂੰ ਗੁਰੂ ਸਾਹਿਬ ਅਤੇ ਸ਼ਹੀਦਾਂ ਦੀ ਨਕਲ ਜਾਂ ਕਾਲਪਨਿਕ ਪਰਛਾਵੇ ਦੀ ਲੋੜ ਕਿਉਂ ਹੈ? ਕੀ
ਸੱਭਿਅਤਾ ਦੇ ਮੁੱਢ ਤੋਂ ਹੀ ਮਨੁਖ ਦੀ ਬਹੁ ਰੰਗੀ ਤ੍ਰਿਪਤੀ ਲਈ ਅਨੇਕਾਂ ਹੀ ਕਿਸਮ ਦੇ ਸਾਧਨ ਪੈਦਾ ਹੁੰਦੇ ਆਏ ਹਨ। ਇਹਨਾਂ ਵਿਚ ਹੀ ਮਨੋੋਰੰਜਨ ਦੇ ਸਾਧਨ ਆ ਜਾਂਦੇ ਹਨ। ਇਹਨਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: