Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਫੈਸਲਾ ਲੈਣ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ: ਜੱਥੇ ਸ਼੍ਰੀ ਅਕਾਲ ਤਖਤ ਸਾਹਿਬ

ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਫੈਸਲਾ ਲੈਣ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ: ਜੱਥੇ ਸ਼੍ਰੀ ਅਕਾਲ ਤਖਤ ਸਾਹਿਬ

ਅੰਮਿ੍ਤਸਰ (6 ਅਪ੍ਰੈਲ , 2015): ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ‘ਤੇ ਫਿਲਮ ਬਣਾਉਣ ਵਾਲੇ ਨਿਰਮਾਤਾ ਹਰਿੰਦਰ ਸਿੱਕਾ ਨੂਮ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਨੂੰ ਜਿੱਥੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ, ਉਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫਿਲਮ ਸਬੰਧੀ ਕਾਰਵਾਈ ਕਰਨ ਦਾ ਅਧਿਕਾਰ ਸ਼ੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਕੋਲ ਹੈ।

NANAK-SHAH-FAKIR-27315-AMRITSAR-TRIBUNE13-2-COPY-273x300
ਫ਼ਿਲਮ ‘ਨਾਨਕ ਸ਼ਾਹ ਫਕੀਰ’

ਸਿੱਖ ਇਤਿਹਾਸ ਨਾਲ ਜੁੜੀ ਐਨੀਮੇਸ਼ਨ ਫ਼ਿਲਮ ਚਾਰ ਸਾਹਿਬਜ਼ਾਦੇ ਨੂੰ ਸਿੱਖਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਉਪਰੰਤ ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਅਧਾਰਿਤ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੇ ਨਿਰਮਾਣ ਤਰੀਕੇ ਸਬੰਧੀ ਉੱਠੇ ਵਿਵਾਦ ਮਗਰੋਂ, ਜਿਥੇ ਸ਼ੋ੍ਰਮਣੀ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਫ਼ਿਲਮ ‘ਤੇ ਪਾਬੰਦੀ ਜਾਂ ਇਤਰਾਜ਼ਯੋਗ ਦਿ੍ਸ਼ਾਂ ਦੀ ਮੁਕੰਮਲ ਕਟੌਤੀ ਲਈ ਹੁਕਮ ਜਾਰੀ ਕਰਨ ਦੀ ਮੰਗ ਉਠਾਈ ਜਾ ਰਹੀ ਹੈ, ਓਥੇ ਸਿੰਘ ਸਾਹਿਬ ਨੇ ਇਸ ਵਿਸ਼ੇ ਨੂੰ ਸਿੱਧੇ ਰੂਪ ‘ਚ ਸ਼ੋ੍ਰਮਣੀ ਕਮੇਟੀ ਦੇ ਅਧਿਕਾਰ ਖੇਤਰ ਨਾਲ ਜੋੜਦਿਆਂ ਪਾਸ ਕੀਤੇ ਮਤੇ ਅਨੁਸਾਰ ਕਾਰਵਾਈ ਲਈ ਕਿਹਾ ਹੈ।

ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਮਾਮਲੇ ਨੂੰ ਸ਼ੋ੍ਰਮਣੀ ਕਮੇਟੀ ਨਾਲ ਸਬੰਧਿਤ ਦੱਸਦਿਆਂ ਕਿਹਾ ਕਿ ਫ਼ਿਲਮਾਂ ਸਬੰਧੀ ਮਰਿਯਾਦਾ ਅਤੇ ਰਵਾਇਤੀ ਨਿਯਮ ਸ਼ੋ੍ਰਮਣੀ ਕਮੇਟੀ ਵੱਲੋਂ ਮਤਾ ਪਾਸ ਕਰਕੇ ਨਿਸ਼ਚਿਤ ਕੀਤੇ ਗਏ ਹਨ ਤੇ ਫ਼ਿਲਮ ‘ਚ ਤਬਦੀਲੀ ਜਾਂ ਰੋਕ ਸਬੰਧੀ ਫੈਸਲਾ ਲੈਣ ਲਈ ਉਹ ਅਧਿਕਾਰਤ ਸੰਸਥਾ ਹੈ।

ਫ਼ਿਲਮ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ 7 ਅਪ੍ਰੈਲ ਤੱਕ ਆਪਣੀ ਸਥਿਤੀ ਸਪੱਸ਼ਟ ਕਰਨ ਬਾਰੇ ਨਿਰਦੇਸ਼ ਦੇ ਚੁਕੇ ਸਿੰਘ ਸਾਹਿਬ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਮੁਢਲੇ ਪੱਧਰ ‘ਤੇ ਨਿਰਮਾਤਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਸੀ ਪਰ ਇਸ ਨੂੰ ਫ਼ਿਲਮ ਦੀ ਪ੍ਰਵਾਨਗੀ ਨਾਲ ਨਹੀਂ ਜੋੜਨਾ ਚਾਹੀਦਾ।ਫ਼ਿਲਮ ‘ਤੇ ਰੋਕ ਜਾਂ ਤਬਦੀਲੀ ਬਾਰੇ ਹੁਕਮਨਾਮਾ ਜਾਰੀ ਕਰਨ ਸਬੰਧੀ ਪੁੱਛੇ ਜਾਣ ‘ਤੇ ਸਿੰਘ ਸਾਹਿਬ ਨੇ ਸਪੱਸ਼ਟ ਕੀਤਾ ਕਿ ਸ਼ੋ੍ਰਮਣੀ ਕਮੇਟੀ ਆਪਣੇ ਪੱਧਰ ‘ਤੇ ਹੀ ਯੋਗ ਫ਼ੈਸਲਾ ਲੈ ਸਕਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: