Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਪਾਬੰਦੀ ਲਾਉਣ ਦੀ ਮੰਗ

ਫਿਲਮ “ਨਾਨਕ ਸ਼ਾਹ ਫਕੀਰ” ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਪਾਬੰਦੀ ਲਾਉਣ ਦੀ ਮੰਗ

ਚੰਡੀਗੜ੍ਹ (7 ਅਪ੍ਰੈਲ, 2015): ਸਿੱਖ ਧਰਮ ਦੇ ਮੋਢੀ ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀ ਨਾਲ ਸਬੰਧਿਤ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਪ੍ਰੰਪਰਾਵਾਂ ਦੇ ਖਿਲਾਫ਼ ਕਰਾਰ ਦਿੰਦਿਆਂ ਕੇਂਦਰ ਸਰਕਾਰ ਅਤੇ ਫਿਲਮ ਸੈਂਸਰ ਬੋਰਡ ਤੋਂ ਇਸ ਫਿਲਮ ‘ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਅਤੇ ਫਿਲਮ ਨਿਰਮਾਤਾਵਾਂ ਨੂੰ ਤਾਕੀਦ ਕੀਤੀ ਕਿ ਭਵਿੱਖ ‘ਚ ਉਹ ਸਿੱਖ ਮਸਲਿਆਂ ਬਾਰੇ ਫਿਲਮ ਬਣਾਉਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਲੈਣ।

ਸ਼੍ਰੋਮਣੀ ਕਮੇਟੀ ਦੀ ਹੋਈ ਮੀਟਿੰਗ ਦਾ ਦ੍ਰਿਸ਼
ਸ਼੍ਰੋਮਣੀ ਕਮੇਟੀ ਦੀ ਹੋਈ ਮੀਟਿੰਗ ਦਾ ਦ੍ਰਿਸ਼

ਕਮੇਟੀ ਦੀ ਅੱਜ ਚੰਡੀਗੜ੍ਹ ਵਿਖੇ ਸ੍ਰੀ ਕਲਗੀਧਰ ਨਿਵਾਸ ‘ਚ ਅੰਤਿ੍ੰਗ ਕਮੇਟੀ ਬੈਠਕ ‘ਚ ਇਸ ਮਸਲੇ ‘ਤੇ ਸਹਿਮਤੀ ਬਣੀ । ਕਮੇਟੀ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਉਪਰੋਕਤ ਫਿਲਮ ‘ਚ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਨਿਭਾਈ ਗਈ ਮਨੁੱਖੀ ਭੂਮਿਕਾ ਸਿੱਖੀ ਪ੍ਰੰਪਰਾਵਾਂ ਦੇ ਉਲਟ ਹੈ ਜਿਸ ਦੀ ਸ਼੍ਰੋਮਣੀ ਕਮੇਟੀ ਨਿਖੇਧੀ ਕਰਦੀ ਹੈ ਅਤੇ ਨਾਲ ਹੀ ਕੇਂਦਰ ਸਰਕਾਰ ਅਤੇ ਫ਼ਿਲਮ ਸੈਂਸਰ ਬੋਰਡ ਤੋਂ ਮੰਗ ਕਰਦੀ ਹੈ ਕਿ ਇਸ ਫ਼ਿਲਮ ‘ਤੇ ਤੁਰੰਤ ਪਾਬੰਦੀ ਲਾਈ ਜਾਵੇ।

ਉਨ੍ਹਾਂ ਕਿਹਾ ਕਿ ਅੱਗੇ ਤੋਂ ਜੇਕਰ ਕਿਸੇ ਨੇ ਕੋਈ ਵੀ ਧਾਰਮਿਕ ਫ਼ਿਲਮ ਬਣਾਉਣੀ ਹੋਵੇ ਤਾਂ ਉਸ ਦੀ ਸਕਿ੍ਪਟ (ਪਟਕਥਾ/ਕਹਾਣੀ) ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਚੈ ੱਕ ਕਰਵਾਈ ਜਾਵੇ ਤੇ ਫ਼ਿਲਮ ਬਣਨ ਉਪਰੰਤ ਰਿਲੀਜ਼ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਵਿਖਾਕੇ ਰਿਲੀਜ਼ ਕਰਨ ਦੀ ਪ੍ਰਵਾਨਗੀ ਲਈ ਜਾਵੇ । ਉਨ੍ਹਾਂ ਮੰਗ ਕੀਤੀ ਕਿ ਫ਼ਿਲਮ ਸੈਂਸਰ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਦੇ 2 ਨੁਮਾਇੰਦੇ ਸ਼ਾਮਿਲ ਕੀਤੇ ਜਾਣ ।

ਸਿੱਖ ਇਤਿਹਾਸ ਨਾਲ ਜੁੜੀ ਐਨੀਮੇਸ਼ਨ ਫ਼ਿਲਮ ਚਾਰ ਸਾਹਿਬਜ਼ਾਦੇ ਨੂੰ ਸਿੱਖਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਉਪਰੰਤ ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਅਧਾਰਿਤ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੇ ਨਿਰਮਾਣ ਤਰੀਕੇ ਸਬੰਧੀ ਉੱਠੇ ਵਿਵਾਦ ਮਗਰੋਂ, ਜਿਥੇ ਸ਼ੋ੍ਰਮਣੀ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਫ਼ਿਲਮ ‘ਤੇ ਪਾਬੰਦੀ ਜਾਂ ਇਤਰਾਜ਼ਯੋਗ ਦਿ੍ਸ਼ਾਂ ਦੀ ਮੁਕੰਮਲ ਕਟੌਤੀ ਲਈ ਹੁਕਮ ਜਾਰੀ ਕਰਨ ਦੀ ਮੰਗ ਉਠਾਈ ਜਾ ਰਹੀ ਹੈ, ਓਥੇ ਸਿੰਘ ਸਾਹਿਬ ਨੇ ਇਸ ਵਿਸ਼ੇ ਨੂੰ ਸਿੱਧੇ ਰੂਪ ‘ਚ ਸ਼ੋ੍ਰਮਣੀ ਕਮੇਟੀ ਦੇ ਅਧਿਕਾਰ ਖੇਤਰ ਨਾਲ ਜੋੜਦਿਆਂ ਪਾਸ ਕੀਤੇ ਮਤੇ ਅਨੁਸਾਰ ਕਾਰਵਾਈ ਲਈ ਕਿਹਾ ਸੀ।

ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਮਾਮਲੇ ਨੂੰ ਸ਼ੋ੍ਰਮਣੀ ਕਮੇਟੀ ਨਾਲ ਸਬੰਧਿਤ ਦੱਸਦਿਆਂ ਕਿਹਾ ਸੀ ਕਿ ਫ਼ਿਲਮਾਂ ਸਬੰਧੀ ਮਰਿਯਾਦਾ ਅਤੇ ਰਵਾਇਤੀ ਨਿਯਮ ਸ਼ੋ੍ਰਮਣੀ ਕਮੇਟੀ ਵੱਲੋਂ ਮਤਾ ਪਾਸ ਕਰਕੇ ਨਿਸ਼ਚਿਤ ਕੀਤੇ ਗਏ ਹਨ ਤੇ ਫ਼ਿਲਮ ‘ਚ ਤਬਦੀਲੀ ਜਾਂ ਰੋਕ ਸਬੰਧੀ ਫੈਸਲਾ ਲੈਣ ਲਈ ਉਹ ਅਧਿਕਾਰਤ ਸੰਸਥਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: