Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲਮ “ਪੱਤਾ ਪੱਤਾ ਸਿੰਘਾਂ ਦਾ ਵੈਰੀ” ਦੇ ਕਲਾਕਾਰਾਂ ਨੇ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਫਿਲਮ ਦੀ ਸਫਲਤਾ ਲਈ ਕੀਤੀ ਅਰਦਾਸ

ਫਿਲਮ “ਪੱਤਾ ਪੱਤਾ ਸਿੰਘਾਂ ਦਾ ਵੈਰੀ” ਦੇ ਕਲਾਕਾਰਾਂ ਨੇ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਫਿਲਮ ਦੀ ਸਫਲਤਾ ਲਈ ਕੀਤੀ ਅਰਦਾਸ

ਅੰਮ੍ਰਿਤਸਰ (6 ਅਪਰੈਲ, 2015): ਪੰਜਾਬੀ ਗਾਇਕ ਅਤੇ ਅਦਾਕਾਰ ਰਾਜ ਕਾਕੜਾ ਨੇ ਆਪਣੀ ਫਿਲਮ “ਪੱਤਾ ਪੱਤਾ ਸਿੰਘਾਂ ਦਾ ਵੈਰੀ” ਰਿਲੀਜ਼ ਕਰਨ ਤੋਂ ਪਹਿਲਾਂ ਸਾਥੀ ਕਲਾਕਾਰਾਂ ਨਾਲ ਫਿਲਮ ਦੀ ਸਫਲਤਾ ਲਈ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਕੇ ਅਰਦਾਸ ਕੀਤੀ।ਫਿਲਮ ਫੱਤਾ ਪੱਤਾ ਸਿੰਘਾਦ ਵੈਰੀ 17 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਹੈ।

Patta patta Singa da very
ਫਿਲਮ “ਪੱਤਾ ਪੱਤਾ ਸਿੰਘਾਂ ਦਾ ਵੈਰੀ”

ਇਸ ਮੌਕੇ ਫਿਲਮ ਬਾਰੇ ਜਾਣਕਾਰੀ ਦਿੰਦਿਆਂ ਕਲਾਕਾਰ, ਗੀਤਕਾਰ ਤੇ ਗਾਇਕ ਰਾਜ ਕਾਕੜਾ ਨੇ ਦੱਸਿਆ ਕਿ ਇਸ ਫਿਲਮ ਵਿਚ ਪੰਜਾਬ ਦੇ ਸੰਘਰਸ਼ ਨੂੰ ਦਿਖਾਉਣ ਦਾ ਯਤਨ ਕੀਤਾ ਗਿਆ ਹੈ। ਇਸ ਵਿਚ 1981 ਤੋਂ ਲੈ ਕੇ 1992 ਤਕ ਦੇ ਸਮੇਂ ਵਿਚ ਚੱਲੇ ਸੰਘਰਸ਼ ਨੂੰ ਹਾਂ ਪੱਖੀ ਨੁਕਤੇ ਨਿਗ੍ਹਾ ਤੋਂ ਦਿਖਾਇਆ ਹੈ।

ਉਨ੍ਹਾਂ ਦੱਸਿਆ ਕਿ ਫਿਲਮ ਵਿੱਚ ਦਿਖਾਇਆ ਗਿਆ ਹੈ ਕਿ ਉਸ ਵੇਲੇ ਪੰਜਾਬ ਵਿਚ ਨਸ਼ਿਆਂ ਦਾ ਕੋਈ ਰੁਝਾਨ ਨਹੀਂ ਸੀ, ਦਾਜ ਰਹਿਤ ਵਿਆਹ ਹੁੰਦੇ ਸਨ, ਵਿਆਹ ਉਤੇ ਬਰਾਤ ਦੇ 11 ਬੰਦੇ ਸੀਮਤ ਕੀਤੇ ਗਏ ਸਨ ਅਤੇ ਇਸੇ ਤਰ੍ਹਾਂ ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਾਉਣ ਦੇ ਯਤਨ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਫਿਲਮ ਦੀ ਕਹਾਣੀ ਪ੍ਰਿੰਸ ਕੰਵਲਜੀਤ ਨੇ ਲਿਖੀ ਹੈ, ਜਦੋਂਕਿ ਫਿਲਮ ਦਾ ਨਿਰਦੇਸ਼ਨ ਨਰੇਸ਼ ਗਰਗ ਨੇ ਕੀਤਾ ਹੈ। ਫਿਲਮ ਦੇ ਕਲਾਕਾਰ ਹਨ ਰਾਜ ਕਾਕੜਾ, ਜੋਨਿਤਾ ਦੋਦਾ, ਸਿਮਰਨ ਸਹਿਜਪਾਲ, ਸ਼ਵਿੰਦਰ ਮਾਹਲ, ਨੀਤੂ ਪੰਧੇਰ, ਸੁਚੇਤਾ ਸ਼ਿਵ ਕੁਮਾਰ, ਗੁਰਿੰਦਰ ਮਕਨਾ, ਭਾਰਤੀ ਦੱਤ ਤੇ ਹੋਰ। ਗੀਤ ਰਾਜ ਕਾਕੜਾ, ਰਣਜੀਤ ਬਾਵਾ, ਕਰਮਜੀਤ ਅਨਮੋਲ, ਸ਼ਬਾਬ ਸਬਰੀ ਤੇ ਹੋਰਨਾਂ ਨੇ ਗਾਏ ਹਨ।

ਸਿੱਖ ਸੰਘਰਸ਼ ਨਾਲ ਸੰਘਰਸ਼ ਨਾਲ ਸੰਬਧਿਤ ਫਿਲਮ “ਸਾਡਾ ਹੱਕ” ਨੂੰ ਦਰਸ਼ਕਾਂ ਵੱਲੋਂ ਮਿਲੇ ਵਧੀਆ ਹੁੰਗਾਰੇ ਤੋਂ ਬਾਅਦ ਇਸ ਪਾਸੇ ਫਿਲਮਾਂ ਬਣਾਉਣਾ ਦਾ ਰੁਝਾਨ ਕਾਫੀ ਵਧਿਆ ਹੈ।

ਇਹ ਫਿਲਮਾਂ ਮੁੱਖ ਤੌਰ ‘ਤੇ ਵਪਾਰਕ ਹਿੱਤਾਂ ਨੂੰ ਮੁੱਖ ਰੱਖਕੇ ਬਣਾਈਆਂ ਗਈਆਂ/ਜਾ ਰਹੀਆਂ ਹਨ, ਪਰ ਇਨ੍ਹਾਂ ਫਿਲਮਾਂ ਵਿੱਚ ਵਰਤੀ ਗਈ ਤਕਨੀਕ ਅਤੇ ਅਦਾਕਾਰੀ ਦੇ ਪੱਖੋ ਇਨ੍ਹਾਂ ਫਿਲਮਾ ਦਾ ਪੱਧਰ ਵਧੀਆ ਨਹੀਂ ਹੈ, ਜਿਸ ਕਰਕੇ ਸੁਹਿਰਦ ਸਿੱਖ ਹਲਕਿਆਂ ਵਿੱਚ ਇਸ ਪ੍ਰਤੀ ਚਿੰਤਾ ਪ੍ਰਗਾਟਾਈ ਜਾ ਰਹੀ ਹੈ।ਕਿਉਕਿ ਤਕਨੀਕ ਅਤੇ ਅਦਾਕਰੀ ਪੱਖੋ ਮਾੜੀਆਂ ਫਿਲਮਾਂ ਜਿੱਥੇ ਦਰਸ਼ਕਾਂ ਨੂੰ ਸੰਤੁਸ਼ਟ ਕਰਨ ਵਿੱਚ ਨਾਕਾਮ ਰਹਿੰਦੀਆਂ ਹਨ, ਉੱਥੇ ਇਸ ਖੇਤਰ ਦੀਆਂ ਭਵਿੱਖਤ ਸੰਭਾਵਨਾਵਾਂ ‘ਤੇ ਵੀ ਨਾਂਹਪੱਖੀ ਅਸਰ ਛੱਡਦੀਆਂ ਹਨ।

ਇਸਤੋਂ ਪਹਿਲਾਂ ਵੀ ਰਾਜ ਕਾਕੜਾ ਦੀ ਪਹਿਲੀ ਪੰਜਾਬੀ ਫਿਲਮ “ਕੌਮ ਦੇ ਹੀਰੇ” ‘ਤੇ ਵੀ ਭਾਰਤ ਵਿੱਚ ਪਾਬੰਦੀ ਲਾ ਦਿੱਤੀ ਸੀ।ਸ਼ਹੀਦ ਭਾਈ ਬੇਅੰਤ ਸਿੰਘ, ਸਤਵੰਤ ਸਿੰਘ, ਕੇਹਰ ਸਿੰਘ ਦੇ ਜੀਵਣ ‘ਤੇ ਅਧਾਰਿਤ ਹੋਣ ਕਰਕੇ ਇਸ ਫਿਲਮ ਦੀ ਕਾਫੀ ਪ੍ਰਸ਼ੰਸਾ ਹੋਈ ਸੀ, ਭਾਂਵੇ ਕਿ ਤਕਨੀਕ, ਨਿਰਦੇਸ਼ਨ ਅਤੇ ਅਦਾਕਾਰੀ ਪੱਖੋਂ ਕਮਜ਼ੋਰ ਹੋਣ ਕਰਕੇ ਇਹ ਫਿਲਮ ਅਲੋਚਕਾਂ ਲਈ ਚਰਚਾ ਦਾ ਵਿਸ਼ਾ ਬਣੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫ਼ਿਲਮ 'ਪੱਤਾ ਪੱਤਾ ਸਿੰਘਾਂ ਦਾ ਵੈਰੀ' ਦੇ ਪ੍ਰਚਾਰ ਲਈ ਪ੍ਰਸਿੱਧ ਗੀਤਕਾਰ ਰਾਜ ਕਾਕੜਾ ਆਸਟ੍ਰੇਲੀਆ ਪਹੁੰਚੇ ਹੋਏ ਹਨ। ਉਨ੍ਹਾਂ ਸਪਰਿੰਗਵੇਲ ਭਰਾਵਾਂ ਦੇ ਭਾਰਤੀ ਰੈਸਟੋਰੈਂਟ 'ਚ ਇਸ ਬਾਰੇ ਦੱਸਦਿਆਂ ਕਿਹਾ ਕਿ ਫਿਲਮ
ਸਿੱਖੀ ਸੇਵਾ ਸੁਸਾਇਟੀ ਇਟਲੀ ਵਲੋ ਪੰਜਾਬੀ ਫ਼ਿਲਮ ‘ਪੱਤਾ ਪੱਤਾ ਸਿੰਘਾਂ ਦਾ ਵੈਰੀ’ ਇਟਾਲੀ ਵਿਚ ਦਰਸ਼ਕਾਂ ਨੂੰ ਦਿਖਾਉਣ ਲਈ ਨੌਜਵਾਨਾਂ ਨੇ ਉਪਰਾਲਾ ਕੀਤਾ। 25 ਅਪ੍ਰੈਲ 15:30 ਵਜੇ ਵੀਲਾਜੀਉ ਸੇਰੇਨੋ (ਬਰੇਸ਼ੀਆਂ) 25
ਪੱਤਾ ਪੱਤਾ ਸਿੰਘਾਂ ਦਾ ਵੈਰੀ ਪੰਜਾਬੀ ਗਾਇਕ/ ਅਦਾਕਰ ਰਾਜ ਕਾਕੜਾ ਦੀ ਦੂਜੀ ਫਿਲ਼ਮ ਹੈ। ਇਸਤੋਂ ਪਹਿਲਾਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹਾਦਤ 'ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: