Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫਿਲ਼ਮ “ਮਾਸਟਰ ਮਾਈਂਡ ਜਿੰਦਾ ਸੁੱਖਾ” ’ਤੇ ਲਾਈ ਪਾਬੰਦੀ ਦੇ ਵਿਰੋਧ ਵਿੱਚ ਪ੍ਰਦਰਸ਼ਨ

ਫਿਲ਼ਮ “ਮਾਸਟਰ ਮਾਈਂਡ ਜਿੰਦਾ ਸੁੱਖਾ” ’ਤੇ ਲਾਈ ਪਾਬੰਦੀ ਦੇ ਵਿਰੋਧ ਵਿੱਚ ਪ੍ਰਦਰਸ਼ਨ

ਬਠਿੰਡਾ (15 ਸਤੰਬਰ, 2014): ਲ਼ੰਘੇ ਸਿੱਖ ਸੰਘਰਸ਼ ਦੀ ਲਾਸਾਨੀ ਸ਼ਹੀਦੀ ਜੋੜੀ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੇ ਜੀਵਨ ‘ਤੇ ਅਧਾਰਿਤ ਪੰਜਾਬੀ ਇਤਿਹਾਸਕ ਫਿਲ਼ਮ “ਮਾਸਟਰ ਮਾਈਂਡ ਜਿੰਦਾ ਸੁੱਖਾ” ’ਤੇ ਲਾਈ ਪਾਬੰਦੀ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਹੱਥਾਂ ਵਿੱਚ ਫ਼ਿਲਮ ਦੇ ਪੋਸਟਰ ਫਡ਼ ਕੇ ਗੁਰਦੁਆਰਾ ਹਾਜੀਰਤਨ ਤੋਂ ਮਿੰਨੀ ਸਕੱਤਰੇਤ ਤੱਕ ਰੋਸ ਪ੍ਰਦਰਸ਼ਨ ਕਰਦਿਆਂ ਫ਼ਿਲਮ ਨੂੰ ਜਲਦ ਰਿਲੀਜ਼ ਕਰਨ ਦੀ ਮੰਗ ਕੀਤੀ। ਫ਼ਿਲਮ ਨੂੰ ਰਿਲੀਜ਼ ਕਰਨ ਦੇ ਹੁਕਮ ਕਰਨ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਵੀ ਭੇਜਿਆ ਗਿਆ।

‘ਜਿੰਦਾ ਸੁੱਖਾ’ ਫ਼ਿਲਮ ਦੇ ਪੋਸਟਰ ਫੜ ਕੇ ਫ਼ਿਲਮ ’ਤੇ ਲਗਾਈ ਪਾਬੰਦੀ ਦਾ ਵਿਰੋਧ ਕਰਦੇ ਹੋਏ ਅਕਾਲੀ ਦਲ (ਅੰਮ੍ਰਿਤਸਰ) ਦੇ ਅਹੁਦੇਦਾਰ ਤੇ ਵਰਕਰ
‘ਜਿੰਦਾ ਸੁੱਖਾ’ ਫ਼ਿਲਮ ਦੇ ਪੋਸਟਰ ਫੜ ਕੇ ਫ਼ਿਲਮ ’ਤੇ ਲਗਾਈ ਪਾਬੰਦੀ ਦਾ ਵਿਰੋਧ ਕਰਦੇ ਹੋਏ ਅਕਾਲੀ ਦਲ (ਅੰਮ੍ਰਿਤਸਰ) ਦੇ ਅਹੁਦੇਦਾਰ ਤੇ ਵਰਕਰ

ਇਸ ਦੌਰਾਨ ਪਰਮਜੀਤ ਸਿੰਘ ਬਾਲਿਆਂਵਾਲੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਿਹਾ ਕਿ ‘ਜਿੰਦਾ ਸੁੱਖਾ’ ਫ਼ਿਲਮ ਨੂੰ ਸੈਂਸਰ ਬੋਰਡ ਨੇ ਕੁਝ ਦ੍ਰਿਸ਼ ਕੱਟ ਕੇ ਰਿਲੀਜ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਸੀ ਜਿਸ ਪਿੱਛੋਂ ਫ਼ਿਲਮ ਦੀ ਟੀਮ ਨੇ ਫ਼ਿਲਮ ਨੂੰ ਪੰਜਾਬ ਤੇ ਬਾਹਰਲੇ ਮੁਲਕਾਂ ਵਿੱਚ ਰਿਲੀਜ਼ ਕਰਨ ਲਈ 11 ਸਤੰਬਰ ਦਾ ਸਮਾਂ ਰੱਖਿਆ ਸੀ ਪਰ ਮਗਰੋਂ ਹਕੂਮਤ ਨੇ ਟ੍ਰਿਬਿਊਨਲ ਕੋਲ ਪਹੁੰਚ ਕਰ ਕੇ ਫ਼ਿਲਮ ’ਤੇ ਪਾਬੰਦੀ ਲਗਾ ਦਿੱਤੀ। ਇਸ ਨਾਲ ਦੇਸ਼ ਵਿਦੇਸ਼ ਵਿੱਚ ਬੈਠੀ ਸਿੱਖ ਕੌਮ ਦੇ ਮਨਾਂ ਨੂੰ ਡੂੰਘੀ ਠੇਸ ਪੁੱਜੀ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਭੇਜੇ ਮੰਗ ਪੱਤਰ ਰਾਹੀਂ ਫ਼ਿਲਮ ਉੱਤੇ ਲਗਾਈ ਪਾਬੰਦੀ ਨੂੰ ਖ਼ਤਮ ਕਰਨ, ਸੂਰਤ ਸਿੰਘ ਖ਼ਾਲਸਾ ਦੁਆਰਾ ਬੰਦੀ ਸਿੰਘਾਂ ਦੇ ਰਿਹਾਈ ਲਈ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ ਜੇਲ੍ਹ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਕਰਨ ਦੇ ਹੁਕਮ ਕਰਨ, ਪਠਾਨਕੋਟ ਵਿੱਚ ਗੁਰੂ ਘਰ ਨੂੰ ਢਾਹੁਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਗੁਰਬਾਜ਼ ਸਿੰਘ, ਰਤਨਦੀਪ ਸਿੰਘ, ਹਰਮਨਦੀਪ ਸਿੰਘ, ਮਨਜੀਤ ਸਿੰਘ ਕੋਟਸ਼ਮੀਰ ਤੇ ਹਰਵਿੰਦਰ ਸਿੰਘ ਆਦਿ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: