Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫੀਸਾਂ ‘ਚ ਵਾਧੇ ਦੇ ਖਿਲਾਫ ਰੋਸ ਪ੍ਰਗਟਾਉਂਦੇ ਵਿਦਿਆਰਥੀਆਂ ‘ਤੇ ਚੰਡੀਗੜ੍ਹ ਪੁਲਿਸ ਵਲੋਂ ਲਾਠੀਚਾਰਜ

ਫੀਸਾਂ ‘ਚ ਵਾਧੇ ਦੇ ਖਿਲਾਫ ਰੋਸ ਪ੍ਰਗਟਾਉਂਦੇ ਵਿਦਿਆਰਥੀਆਂ ‘ਤੇ ਚੰਡੀਗੜ੍ਹ ਪੁਲਿਸ ਵਲੋਂ ਲਾਠੀਚਾਰਜ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤਾ ਜਾ ਰਹੇ ਰੋਸ ਪ੍ਰਦਰਸ਼ਨ ‘ਤੇ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਦਿਆਰਥੀਆਂ ਵਲੋਂ ਅੱਜ ਵੀ.ਸੀ. ਦਫ਼ਤਰ ‘ਚ ਜਾਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਝੜਪਾਂ ਵੀ ਹੋਈਆਂ। ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਅੱਜ ਵੀ.ਸੀ. ਦਫ਼ਤਰ ‘ਚ ਵੜਨ ਦੀ ਕੋਸ਼ਿਸ਼ ਕੀਤੀ ਗਈ।

ਪਥਰਾਅ ਕਰਦੇ ਵਿਦਿਆਰਥੀ

ਪੁਲਿਸ ਨੇ ਵਿਦਿਆਰਥੀਆਂ ‘ਤੇ ਪਾਣੀ ਦੀਆਂ ਬੁਛਾੜਾਂ ਦਾ ਇਸਤੇਮਾਲ ਕੀਤਾ। ਪੁਲਿਸ ਅਧਿਕਾਰੀਆਂ ਮੁਤਾਬਕ ਵਿਦਿਆਰਥੀਆਂ ਨੇ ਪੁਲਿਸ ਉੱਤੇ ਪਥਰਾਅ ਕੀਤਾ। ਪੁਲਿਸ ਨੇ ਕੁਝ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।

ਵਿਦਿਆਰਥੀਆ ‘ਤੇ ਲਾਠੀ ਚਾਰਜ ਕਰਦੀ ਹੋਈ ਚੰਡੀਗੜ੍ਹ ਪੁਲਿਸ

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵਿੱਚ ਫ਼ੀਸਾਂ ਵਿੱਚ ਕਾਫੀ ਵਾਧਾ ਕੀਤਾ ਗਿਆ ਹੈ। ਖ਼ਾਸ ਤੌਰ ਉੱਤੇ ਪ੍ਰੋਫੈਸ਼ਨਲ ਕੋਰਸਾਂ ਦੀ ਫ਼ੀਸ ਵਿੱਚ ਕਾਫ਼ੀ ਇਜ਼ਾਫਾ ਹੋਇਆ ਹੈ। ਇਸ ਗੱਲ ਦਾ ਵਿਦਿਆਰਥੀ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Police crackdown on Students at PU Campus during Agitation against Fee Hike …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਨਐਸਯੂਆਈ ਨੇ ਇਕ ਦੇਸ਼ ਇਕ ਭਾਸ਼ਾ ਦੇ ਸਮਰਥਕ ਗੁਰਦਾਸ ਮਾਨ ਦਾ ਅਖਾੜਾ ਲਵਾ ਕੇ ਇਕ ਵਾਰ ਫੇਰ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਵੀ ਮਾਂ-ਬੋਲੀਆਂ ਨੂੰ ਖਤਮ ਕਰਨ ਦੀ ਨੀਤੀ
ਬੀਤੇ ਦਿਨੀਂ (22 ਅਕਤੂਬਰ) ਪੰਜਾਬ ਯੁਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ ਸੱਥ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਸਾਕੇ ਵਿੱਚ 2 ਸਿੰਘਾਂ ਨੁੰ ਸ਼ਹੀਦ ਕਰਨ
ਕੇਂਦਰ ਵਲੋਂ ਚੰਡੀਗੜ੍ਹ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਭਰਤੀ ਬਾਰੇ 25 ਸਤੰਬਰ ਨੂੰ ਜਾਰੀ ਕੀਤਾ ਗਿਆ ਚੰਡੀਗੜ੍ਹ ਨੋਟੀਫੀਕੇਸ਼ਨ ਰੱਦ ਕਰ ਦਿੱਤਾ ਗਿਆ ਹੈ।ਭਾਰਤ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਚੰਡੀਗੜ੍ਹ ਵਿੱਚ
ਚੰਡੀਗੜ੍ਹ ਪ੍ਰਸਾਸ਼ਨ ਵਲੋਂ ਸ਼ਹਿਰ ਵਿਚ ਦੋ ਪਹੀਆ ਵਾਹਨ ਚਲਾਉਣ ਵਾਲੀਆਂ ਬੀਬੀਆਂ ਲਈ ਹੈਲਮੱਟ ਦੀ ਵਰਤੋ ਜਰੂਰੀ ਕਰ ਦਿੱਤੀ ਗਈ ਹੈ ਪਰ ਇਸ ਫੈਸਲੇ ਵਿਚ ਪ੍ਰਸਾਸ਼ਨ ਨੇ ਸਿੱਖ ਬੀਬੀਆਂ ਨੂੰ ਹੈਲਮੱਟ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: