Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਭਾਈ ਸ਼ਾਮ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਭਾਈ ਸ਼ਾਮ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਲੰਡਨ (27 ਜਨਵਰੀ, 2016): ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸ਼ਾਮ ਸਿੰਘ ਦੀ ਮੌਤ ਨਾਲ ਸਿੱਖ ਕੌਮ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।ਜਿਹਨਾਂ ਨੇ ਆਪਣੀ ਜਿੰਦਗੀ ਦਾ ਲੰਬਾ ਅਰਸਾ ਪਾਕਿਸਤਾਨ ਸਥਿਤ ਗੁਰਦਵਾਰਾ ਸਹਿਬਾਨ ਦੀ ਸੇਵਾ ,ਸੰਭਾਲ ਅਤੇ ਪ੍ਰਬੰਧ ਵਿੱਚ ਖਾਸ ਯੋਗਦਾਨ ਪਾਇਆ ਹੈ । ਪਾਕਿਸਤਾਨ ਵਿੱਚ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਕਰਨ ਲਈ ਸਖਤ ਮਿਹਨਤ ਕੀਤੀ । ਅਖੀਰ ਅਕਾਲ ਪੁਰਖ ਵਾਹਿਗੁਰੂ ਵਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਖਰਚ ਕਰਦੇ ਹੋਏ ਅਕਾਲ ਚਲਾਣਾ ਕਰ ਗਏ ।

ਭਾਈ ਸ਼ਾਮ ਸਿੰਘ

ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ,ਭਾਈ ਲਵਸਿ਼ੰਦਰ ਸਿੰਘ ਡੱਲੇਵਾਲ , ਭਾਈ ਜੋਗਾ ਸਿੰਘ ਅਤੇ ਇਸ ਵਿੱਚ ਸ਼ਾਮਲ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ,ਕੇ ਦੇ ਮੁਖੀ ਭਾਈ ਅਮਰੀਕ ਸਿੰਘ ਗਿੱਲ , ਅਖੰਡ ਕੀਰਤਨੀ ਜਥਾ ਯੂ,ਕੇ ਭਾਈ ਬਲਬੀਰ ਸਿੰਘ ਜਥੇਦਾਰ ,ਖਾਲਿਸਤਾਨ ਜਲਾਵਤਨ ਸਰਕਾਰ ਭਾਈ ਗੁਰਮੇਜ ਸਿੰਘ ਗਿੱਲ , ਯੂਨਾਈਟਿਡ ਖਾਲਸਾ ਦਲ ਯੂ,ਕੇ ਭਾਈ ਨਿਰਮਲ ਸਿੰਘ ਸੰਧੂ , ਬ੍ਰਿਿਟਸ਼ ਸਿੱਖ ਕੌਂਸਲ ਭਾਈ ਤਰਸੇਮ ਸਿੰਘ ਦਿਉਲ ,ਧਰਮ ਯੁੱਧ ਜਥਾ ਦਮਦਮੀ ਟਕਸਾਲ ਭਾਈ ਚਰਨ ਸਿੰਘ , ਸ਼੍ਰੋਮਣੀ ਅਕਾਲੀ ਦਲ ਯੂ,ਕੇ ਭਾਈ ਗੁਰਦੇਵ ਸਿੰਘ ਚੌਹਾਨ , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ,ਕੇ ਦੇ ਭਾਈ ਜਸਪਾਲ ਸਿੰਘ ਬੈਂਸ ,ਇੰਟਰਨੈਸ਼ਨਲ ਖਾਲਸਾ ਆਰਗੇਨਾਈਜ਼ੇਸਂਨ ਭਾਈ ਸੁਖਵਿੰਦਰ ਸਿੰਘ ਅਤੇ ਦਲ ਖਾਲਸਾ ਦੇ ਭਾਈ ਮਨਮੋਹਣ ਸਿੰਘ ਖਾਲਸਾ ਵਲੋਂ ਸ੍ਰੀ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਕਿ ਉਹ ਆਪਣੇ ਪਿਆਰੇ ਸੇਵਕ ਦੀ ਰੂਹ ਨੂੰ ਸਦੀਵ ਕਾਲ ਵਾਸਤੇ ਆਪਣੇ ਚਰਨਾਂ ਵਿੱਚ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: