Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਠਿੰਡਾ ਪੁਲਿਸ ਵੱਲੋਂ ਬੱਬਰ ਖ਼ਾਲਸਾ ਨਾਲ ਸਬੰਧਿਤ ਖਾੜਕੂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ

ਬਠਿੰਡਾ ਪੁਲਿਸ ਵੱਲੋਂ ਬੱਬਰ ਖ਼ਾਲਸਾ ਨਾਲ ਸਬੰਧਿਤ ਖਾੜਕੂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ

ਬਠਿੰਡਾ (9 ਨਵੰਬਰ, 2014): ਪੰਜਾਬ ਪੁਲਿਸ ਵੱਲੋਂ ਇੱਕ ਵਾਰ ਫਿਰ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦਾ ਸਿਲਸਿਲਾ ਸ਼ੁਰੂ ਹੋਇਆ ਹੈ, ਜਿਸ ਵਿੱਚ ਪਿੱਛਲੇ ਕੁਝ ਦਿਨਾਂ ਤੋਂ ਕਈ ਸਿੱਖ ਨੌਜਵਾਨਾਂ ਨੂੰ ਕਥਿਤ ਖਾੜਕੂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਨਾਮ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਮੀਡੀਆਂ ਵਿੱਚ ਨਸ਼ਰ ਤਾਜ਼ਾ ਖ਼ਬਰਾਂ ਅਨੁਸਾਰ ਹੁਣ ਬਠਿੰਡਾ ਪੁਲਿਸ ਨੇ ਬਠਿੰਡਾ ਸ਼ਹਿਰ ਦੇ ਇੱਕ ਵਸਨੀਕ ਸਿੱਖ ਨੌਜਵਾਨ ਰਮਨਦੀਪ ਸਿੰਘ ਸੰਨੀ ਕਥਿਤ ਖਾੜਕੂ ਗਤੀਵਿਧੀਆਂ ਵਿੱਚ ਸ਼ਮੂਲੀਅਤ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

Arrest-300x187
ਰਮਨਦੀਪ ਸਿੰਘ ਗਿਫ੍ਰਤਾਰ

ਪੁਲਿਸ ਨੇ ਵਿਦੇਸ਼ਾਂ ਤੋਂ ਹਥਿਆਰ ਚਲਾਉਣ ਅਤੇ ਬੰਬ ਬਣਾਉਣ ਦੀ ਸਿੱਖ਼ਲਾਈ ਲੈ ਕੇ ਭਾਰਤ ਪਰਤੇ ਬੱਬਰ ਖਾਲਸਾ ਨਾਲ ਸਬੰਧਿਤ ਬਠਿੰਡਾ ਦੇ ਵਸਨੀਕ ਨੌਜਵਾਨ ਰਮਨਦੀਪ ਸਿੰਘ ਸੰਨੀ ਪੁੱਤਰ ਰਵਿੰਦਰ ਸਿੰਘ ਨੂੰ ਗਿਫ੍ਰਤਾਰ ਕਰਕੇ ਉਸ ਤੋਂ ਰਿਵਾਲਵਰ, ਕੁਝ ਕਾਰਤੂਸ ਅਤੇ ਟਾਇਮ ਬੰਬ ਬਣਾਉਣ ਦੀ ਸਮੱਗਰੀ ਸਮੇਤ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਬਠਿੰਡਾ ਜੋਨ ਪਰਮਰਾਜ਼ ਸਿੰਘ ਉਮਰਾਨੰਗਲ, ਡੀ.ਆਈ ਜੀ ਅਮਰ ਸਿੰਘ ਚਾਹਲ ਅਤੇ ਸੀਨੀਅਰ ਕਪਤਾਨ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫ਼ਰੰਸ ਵਿਚ ਦਾਅਵਾ ਕੀਤਾ ਕਿ ਗਿਫ੍ਰਤਾਰ ਦੋਸ਼ੀ ਰਮਨਦੀਪ ਸਿੰਘ ਸੰਨੀ ਖਾਲਸਾ ਟਾਈਗਰ ਫ਼ੋਰਸ ਦੇ ਮੁੱਖੀ ਜਗਤਾਰ ਸਿੰਘ ਤਾਰਾ ਦੇ ਸੰਪਰਕ ਵਿਚ ਰਿਹਾ ਹੈ ਅਤੇ ਉਸ ਨੇ ਥਾਈਲੈਂਡ ਦੀ ਰਾਜਧਾਨੀ ਬੈਕਾਂਕ ਵਿਖ਼ੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ ਵਲੋਂ ਲਗਾਏ ਗਏ ਸਿਖਲਾਈ ਕੈਂਪ ਵਿਚ ਆਪਣੇ ਕੁਝ ਹੋਰ ਸਾਥੀਆਂ ਸਮੇਤ ਅਸਲਾ ਚਲਾਉਣ ਅਤੇ ਟਾਇਮ ਬੰਬ ਆਦਿ ਬਣਾਉਣ ਦੀ ਸਿਖ਼ਲਾਈ ਪ੍ਰਾਪਤ ਕੀਤੀ ਸੀ।

ਪੁਲਿਸ ਨੇ ਉਸ ਦੇ ਕਬਜ਼ੇ ਵਿਚੋ ਇਕ .32 ਬੋਰ ਦਾ ਰਿਵਾਲਵਰ, ਕੁਝ ਕਾਰਤੂਸ, ਅੱਤਵਾਦੀ ਜਥੇਬੰਦੀ ਦੇ ਕੁਝ ਲੈਟਰਪੈਡ, ਬੰਬ ਧਮਾਕਾਖੇਜ਼ ਸਮੱਗਰੀ 200 ਗ੍ਰਾਂਮ ਬਾਰੂਦ, ਇਕ ਛੋਟਾ ਅਲਾਰਮ ਟਾਈਮ ਪੀਸ, ਇਕ ਛੋਟੀ ਬੈਟਰੀ, ਇਕ ਤਾਰ, 2 ਨਿੱਪਲ ਪਾਈਪ ਲੋਹਾ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਰਮਨਦੀਪ ਸਿੰਘ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਜਗਤਾਰ ਸਿੰਘ ਤਾਰਾ ਦੇ ਕਹਿਣ ‘ਤੇ ਹੀ ਉਹ ਹਥਿਆਰ ਚਲਾਉਣ ਦੀ ਸਿਖ਼ਲਾਈ ਲੈਣ ਲਈ ਬੈਕਾਂਕ ਗਿਆ ਸੀ। ਬੈਕਾਂਕ ਵਿਖ਼ੇ ਸਿਖਲਾਈ ਦਿਵਾਉਣ ਦਾ ਪ੍ਰਬੰਧ ਜਗਤਾਰ ਸਿੰਘ ਤਾਰਾ ਦੇ ਇਕ ਯੂਰਪੀਅਨ ਕੰਟੈਕਟ ਨੇ ਕੀਤਾ ਸੀ, ਜਿਥੇ ਉਸ ਨੇ ਬੰਬ ਤਿਆਰ ਕਰਨਾ ਸਿੱਖਿਆ ਸੀ।

ਭਾਰਤ ਆ ਕੇ ਉਹ ਇੱਕ ਬੰਬ ਬਣਾਉਣ ਦੀ ਤਿਆਰੀ ਕਰ ਰਿਹਾ ਸੀ ਜਿਸ ਨੂੰ ਉਸ ਨੇ ਸੁੰਨਸਾਨ ਥਾਂ ਵਿਚ ਫਿਟ ਕਰਕੇ ਚਲਾ ਕੇ ਵੇਖਣਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: