Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਠਿੰਡਾ ਰੈਲੀ: ਆਪ ਦਾ ਦੋਫਾੜ ਹੋਣਾ ਤੈਅ ਹੋਇਆ; ਖਹਿਰਾ ਤੇ ਸੰਧੂ ਨੇ ਆਪ ਪੰਜਾਬ ਦਾ ਢਾਂਚਾ ਭੰਗ ਕਰਕੇ “ਖੁਦਮੁਖਤਿਆਰੀ” ਦਾ ਐਲਾਨ ਕੀਤਾ

ਬਠਿੰਡਾ ਰੈਲੀ: ਆਪ ਦਾ ਦੋਫਾੜ ਹੋਣਾ ਤੈਅ ਹੋਇਆ; ਖਹਿਰਾ ਤੇ ਸੰਧੂ ਨੇ ਆਪ ਪੰਜਾਬ ਦਾ ਢਾਂਚਾ ਭੰਗ ਕਰਕੇ “ਖੁਦਮੁਖਤਿਆਰੀ” ਦਾ ਐਲਾਨ ਕੀਤਾ

ਬਠਿੰਡਾ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਵਲੋਂ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਲਾਹੇ ਗਏ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਬਠਿੰਡਾ ਵਿਖੇ ਕੀਤੀ ਗਈ ਰੈਲੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।

ਜਿੱਥੇ ਸੁਖਪਾਲ ਸਿੰਘ ਖਹਿਰਾ ਦੀ ਹਮਾਇਤ ਵਿਚ ਬਠਿੰਡਾ ਰੈਲੀ ਵਿਚ 6 ਵਿਧਾਇਕ ਕੰਵਰ ਸੰਧੂ, ਨਿਰਮਲ ਸਿੰਘ ਮਾਨਸਾਹੀਆ, ਹੱਗਾ ਹਿਸੋਵਾਲ, ਪਿਰਮਲ ਸਿੰਘ, ਜੇ ਕਮਾਲੂ ਅਤੇ ਮਾਸਟਰ ਬਲਦੇਵ ਪਹੁੰਚੇ, ਉੱਥੇ ਆਪ ਦੇ 11 ਵਿਧਾਇਕ ਖਹਿਰਾ ਦੇ ਵਿਰੁੱਧ ਆਪ ਮੁਖੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਨ ਦਿੱਲੀ ਚਲੇ ਗਏ।

ਬਠਿੰਡਾ ਰੈਲੀ ਵਿਚ ਪੂਰੇ ਭਰੇ ਪੰਡਾਲ ਵਿਚ ਵਿਧਾਇਕ ਕੰਵਰ ਸੰਧੂ ਵਲੋਂ 6 ਮਤੇ ਪੜ੍ਹੇ ਗਏ। ਪਾਰਟੀ ਦੀ ਹਾਈਕਮਾਂਡ ਵਿਰੁੱਧ ਬਾਗੀ ਸੁਰ ਵਿਖਾਉਂਦਿਆਂ ਇਕੱਠ ਨੇ ਪਾਰਟੀ ਦੀ ਪੰਜਾਬ ਇਕਾਈ ਨੂੰ ਖੁਦਮੁਖਤਿਆਰੀ ਦਿੰਦਿਆਂ ਆਪਣੇ ਫੈਂਸਲੇ ਖੁਦ ਕਰਨ ਅਤੇ ਪੰਜਾਬ ਇਕਾਈ ਦਾ ਨਵਾਂ ਸੰਗਠਨ ਢਾਂਚਾ ਬਣਾਉਣ ਦਾ ਮਤਾ ਪਾਸ ਕੀਤਾ। ਇਕ ਹੋਰ ਮਤੇ ਰਾਹੀਂ ਪੰਜਾਬ ਇਕਾਈ ਦੇ ਮੋਜੂਦਾ ਸੰਗਠਨ ਢਾਂਚੇ ਨੂੰ ਰੱਦ ਕਰ ਦਿੱਤਾ ਗਿਆ ਤੇ ਨਵਾਂ ਢਾਂਚਾ ਬਣਾਉਣ ਦੇ ਹੱਕ ਅੱਜ ਦੀ ਰੈਲੀ ਦੇ ਪ੍ਰਬੰਧਕਾਂ ਅਤੇ ਰੈਲੀ ਵਿਚ ਪਹੁੰਚੇ ਵਿਧਾਇਕਾਂ ਨੂੰ ਦਿੱਤੇ ਗਏ।

ਇਕ ਮਤੇ ਰਾਹੀਂ ਖਹਿਰਾ ਨੂੰ ਗੈਰਸੰਵਿਧਾਨਕ ਤਰੀਕੇ ਨਾਲ ਅਹੁਦੇ ਤੋਂ ਹਟਾਉਣ ਦੀ ਨਿਖੇਧੀ ਕੀਤੀ ਗਈ ਅਤੇ ਹਰਪਾਲ ਸਿੰਘ ਚੀਮਾ ਦੀ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਵਜੋਂ ਨਿਯੁਕਤੀ ਨੂੰ ਰੱਦ ਕਰਦਿਆਂ ਅਗਲੇ ਆਗੂ ਦੀ ਨਿਯੁਕਤੀ ਲਈ ਆਪ ਵਿਧਾਇਕਾਂ ਦੀ ਇਕ ਹਫਤੇ ਵਿਚ ਮੀਟਿੰਗ ਬੁਲਾ ਕੇ ਫੈਂਸਲਾ ਕਰਨ ਲਈ ਕਿਹਾ ਗਿਆ।

ਇਕ ਹੋਰ ਮਤੇ ਰਾਹੀਂ 12 ਅਗਸਤ ਤੋਂ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਉਲੀਕਣ ਦਾ ਐਲਾਨ ਕੀਤਾ ਗਿਆ।

ਆਪ ਕਾਰਕੁੰਨਾਂ ਨੂੰ ਪਿੰਡਾਂ ਸ਼ਹਿਰਾਂ ਵਿਚ ਹਿੰਸਕ ਕਾਰਵਾਈ ਨਾ ਕਰਕੇ ਦਲੀਲ ਨਾਲ ਜਵਾਬ ਦੇਣ ਲਈ ਕਿਹਾ ਗਿਆ।

ਇਸ ਤੋਂ ਪਹਿਲਾਂ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਆਪ ਕਾਰਕੁੰਨਾਂ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਮੁਕਤ ਕਰਨ ਲਈ ਇਕ ਸੋਚ ਵਾਲੀਆਂ ਧਿਰਾਂ ਨਾਲ ਸਮਝੌਤਾ ਕਰਕੇ ਤੀਜੀ ਧਿਰ ਬਣਾਉਣ ਦੀ ਪ੍ਰਵਾਨਗੀ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਉਹ ਇਸ ਮੁਹਿੰਮ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅਰਦਾਸ ਕਰਕੇ ਕਰਨਗੇ।

ਉਨ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਾਰ ਲਈ ਪਾਰਟੀ ਦੇ ਦਿੱਲੀ ਬੈਠੇ ਚੌਧਰੀਆਂ ਨੂੰ ਜ਼ਿੰਮੇਵਾਰ ਦੱਸਿਆ।

ਉਨ੍ਹਾਂ ਕਿਹਾ ਕਿ ਦਿੱਲੀ ਤੋਂ ਉਨ੍ਹਾਂ ਪੰਜਾਬ ਵਿਚ ਆਪਣੇ ਦੋ ਆਗੂਆਂ ਨੂੰ ਭੇਜਿਆ ਸੀ ਜਿਹਨਾਂ ਆਪਣੇ ਹੰਕਾਰ ਲਈ ਪੰਜਾਬ ਦੇ ਭਵਿੱਖ ਨੂੰ ਦਾਅ ‘ਤੇ ਲਾ ਦਿੱਤਾ, ਜਿਸ ਦਾ ਨਤੀਜਾ ਨਿਕਲਿਆ ਕਿ ਪਾਰਟੀ ਨੂੰ ਵਿਰੋਧੀ ਧਿਰ ਵਿਚ ਬੈਠਣਾ ਪਿਆ।

ਕੰਵਰ ਸੰਧੂ ਨੇ ਕਿਹਾ ਕਿ 2017 ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀਆਂ ਟਿਕਟਾਂ ਵੇਚੀਆਂ ਗਈਆਂ, ਜਿਸ ਕਾਰਨ ਗਲਤ ਉਮੀਦਵਾਰਾਂ ਨੂੰ ਟਿਕਟਾਂ ਮਿਲੀਆਂ ਤੇ ਪਾਰਟੀ ਦੀ ਹਾਰ ਹੋਈ। ਉਨ੍ਹਾਂ ਕਿਹਾ ਕਿ ਇਸਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਸ ਵਿਚ ਕੌਣ ਕੌਣ ਸ਼ਾਮਿਲ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਭਾਰਤ ਨੇ ਅਮਰੀਕੀ ਨਾਗਰਿਕ ਅਤੇ ਸਿਖਸ ਫਾਰ ਜਸਟਿਸ ਦੇ ਕਨਵੀਨਰ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿੱਚ ਆਪਣੀ ਭੂਮਿਕਾ ਦੇ ਦੋਸ਼ਾਂ ਤੋਂ ਖੁਦ ਨੂੰ ਬਰੀ ਕਰ ਲਿਆ
ਭਾਰਤ ਨੇ ਅਮਰੀਕੀ ਨਾਗਰਿਕ ਅਤੇ ਸਿਖਸ ਫਾਰ ਜਸਟਿਸ ਦੇ ਕਨਵੀਨਰ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿੱਚ ਆਪਣੀ ਭੂਮਿਕਾ ਦੇ ਦੋਸ਼ਾਂ ਤੋਂ ਖੁਦ ਨੂੰ ਬਰੀ ਕਰ ਲਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: