Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਦਨਾਮ ਪੁਲਸ ਕੈਟ ਪਿੰਕੀ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਮੁੱਦਾ ਹਾਈਕੋਰਟ ਪਹੁੰਚਿਆ

ਬਦਨਾਮ ਪੁਲਸ ਕੈਟ ਪਿੰਕੀ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਮੁੱਦਾ ਹਾਈਕੋਰਟ ਪਹੁੰਚਿਆ

pinkiਚੰਡੀਗੜ੍ਹ (21 ਅਗਸਤ 2014 ): ਬਦਨਾਮ ਪੁਲਸ ਕੈਟ ਗੁਰਮੀਤ ਪਿੰਕੀ ਦੀ ਪੰਜਾਬ ਦੀ ਬਾਦਲ ਸਰਕਾਰ ਵੱਲੋਂ ਸਜ਼ਾ ਮੁਆਫੀ ਦਾ ਮਾਮਲਾ ਪੰਜਾਬ ਅਤੇ ਹਰਿਅਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ।ਪਿੰਕੀ ਲੁਧਿਆਣਾ ਵਾਸੀ ਤਿੰਨ ਭੈਣਾਂ ਦੇ ਇਕਲੌਤੇ ਭਰਾ ਅਵਤਾਰ ਸਿੰਘ ਉਰਫ਼ ਗੋਲਾ ਦੇ ਕਤਲ ਦਾ ਮੁੱਖ ਦੋਸ਼ੀ ਹੈ ।

ਲੁਧਿਆਣਾ ਰਹਿੰਦੇ ਅਮਰੀਕ ਸਿੰਘ ਅਤੇ ਉਸ ਦੇ ਪਰਿਵਾਰ ਨੇ ਗੱਲ ਕਰਦਿਆਂ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਹੀ ਉਹ ਆਪਣੇ ਬੇਟੇ ਦੇ ਕਾਤਲ ਗੁਰਮੀਤ ਸਿੰਘ ਉਰਫ਼ ਪਿੰਕੀ ਨੂੰ ਅਗਾਉਂ ਰਿਹਾਈ ਦਿੱਤੇ ਜਾਣ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨ ਜਾ ਰਹੇ ਹਨ।
ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਇਨਸਾਫ਼ ਲਈ ਅਰਦਾਸ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇੱਕ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਦੀ ਉਕਤ ਕਾਰਵਾਈ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

ਜ਼ਿਕਰਯੋਗ ਹੈ ਕਿ ਪਿੰਕੀ ਪੰਜਾਬ ਦੇ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਦਾ ਖਾਸਮ ਖਾਸ ਹੈ ਅਤੇ ਪੰਜਾਬ ਵਿੱਚ ਸਿੱਖ ਸੰਘਰਸ਼ ਦੌਰਾਨ ਪੁਲਸ ਹਿਰਾਸਤ ਵਿੱਚ ਸਿੱਖਾਂ ‘ਤੇ ਜ਼ੁਲਮ ਕਰਨ ਲਈ ਬਦਨਾਮ ਹੈ।

ਇਸ ਤੋਂ ਇਲਾਵਾ ਪੁਲਿਸ ਸੁਧਾਰਾਂ ਅਤੇ ਸੰਗੀਨ ਧਾਰਾਵਾਂ ਤਹਿਤ ਸਜ਼ਾ ਯਾਫ਼ਤਾ ਮੁਜਰਮਾਂ ਦੀ ਰਿਹਾਈ ਵਿਰੁੱਧ ਪਹਿਲਾਂ ਤੋਂ ਹੀ ਦਾਇਰ ਇੱਕ ਜਨਹਿਤ ਪਟੀਸ਼ਨ ਦੇ ਤਹਿਤ ਐਡਵੋਕੇਟ ਐਚ. ਸੀ. ਅਰੋੜਾ ਨੇ ਉਕਤ ਮੁੱਦੇ ‘ਤੇ ਦਰਖਾਸਤ ਦਾਇਰ ਕਰਦਿਆਂ ਪਿੰਕੀ ਨੂੰ ਦਿੱਤੀ ਗਈ ਅਗਾਊਂ ਰਿਹਾਈ ਅਤੇ ਪੰਜਾਬ ਸਰਕਾਰ ਵੱਲੋਂ ਅਪਣਾਈ ਪ੍ਰਕਿਰਿਆ ਨੂੰ ਸੰਵਿਧਾਨਿਕ ਨਜ਼ਰੀਏ ਤੋਂ ਅਣਉਚਿਤ, ਆਪਹੁਦਰੀ ਅਤੇ ਪੱਖਪਾਤੀ ਕਿਹਾ ਹੈ।

ਉਨ੍ਹਾਂ ਇਸ ਕਾਰਵਾਈ ਤਹਿਤ ਓਪਨ ਜੇਲ੍ਹ ਨਾਭਾ ਵਿਚ ਕੰਮ ਕਰਨ ਵਾਲੇ ਕੈਦੀਆਂ ਨੂੰ ਇਕ ਸਾਲ ਦੀ ਰਿਆਇਤ ਦਿੱਤੇ ਜਾਣ ਨੂੰ ਸਬੰਧਿਤ ਨੀਤੀ ਦੇ ਹੀ ਵਿਰੁੱਧ ਕਹਿੰਦਿਆਂ ਇਸ ਬਾਬਤ ਪੰਜਾਬ ਸਰਕਾਰ ਵੱਲੋਂ ਬੀਤੀ 19 ਅਗਸਤ ਨੂੰ ‘ਪਿੰਕੀ ਅਗਾਊਂ ਰਿਹਾਈ’ ਵਿਵਾਦ ਬਾਰੇ ਜਾਰੀ ਕੀਤੇ ਪ੍ਰੈੱਸ ਨੋਟ ਨੂੰ ਸਿੱਧੇ ਤੌਰ ‘ਤੇ ਗੁੰਮਰਾਹਕੁੰਨ ਕਰਾਰ ਦਿੱਤਾ ਹੈ।

ਇਸ ਮੁੱਖ ਜਨਹਿਤ ਪਟੀਸ਼ਨ ‘ਤੇ ਅਗਲੀ ਸੁਣਵਾਈ ਆਉਂਦੇ ਸੋਮਵਾਰ 25 ਅਗਸਤ ਨੂੰ ਹੋਣ ਜਾ ਰਹੀ ਹੈ, ਪਟੀਸ਼ਨਰ ਵੱਲੋਂ ਇਸੇ ਦੇ ਅੰਤਰਗਤ ਅੱਜ ਉਕਤ ਮੁੱਦੇ ‘ਤੇ ਦਰਖਾਸਤ ਦਾਇਰ ਕਰਦਿਆਂ ਉਸੇ ਦਿਨ ਇਸ ਬਾਬਤ ਵੀ ਸੁਣਵਾਈ ਦੀ ਤਵੱਕੋ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਸਹਿਯੋਗੀਆਂ ਵੱਲੋਂ ਨਸ਼ਿਆਂ ਬਾਰੇ ਲਿਖੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਇਕ ਖੁੱਲੀ ਚਿੱਠੀ ਲਿਖੀ ਗਈ ਹੈ ਜਿਸ ਦੀ ਨਕਲ ਜਥੇਬੰਦੀ ਵੱਲੋਂ ਸਿੱਖ
ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਨੇ ਜਸਪ੍ਰੀਤ ਸਿੰਘ ਜੱਸਾ 'ਤੇ ਹੋਏ ਤੀਜੇ ਦਰਜੇ ਦੇ ਤਸ਼ੱਦਦ ਦੀ ਰਿਪੋਰਟ 23 ਅਗਸਤ ਨੂੰ ਜਾਰੀ ਕੀਤੀ ਹੈ।
ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ, ਜਿਸ ਵਿਚ ਦੋ ਸਿੱਖ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਸਨ, ਦੀ ਜਾਂਚ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ (Markandey Katju) ਦੀ ਅਗਵਾਈ ਵਾਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: