Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
ਬਦਨਾਮ ਪੁਲਿਸ ਕੈਟ ਗੁਰਮੀਤ ਪਿੰਕੀ

ਬਦਨਾਮ ਪੁਲਿਸ ਕੈਟ ਪਿੰਕੀ ਦੀ ਰਹਿੰਦੀ ਸਜ਼ਾ ਪੂਰੀ ਕਰਵਾਉਣ ਲਈ ਹਾਈਕੋਰਟ ‘ਚ ਪਟੀਸ਼ਨ ਦਾਖਿਲ

ਬਦਨਾਮ ਪੁਲਿਸ ਕੈਟ ਪਿੰਕੀ ਦੀ ਰਹਿੰਦੀ ਸਜ਼ਾ ਪੂਰੀ ਕਰਵਾਉਣ ਲਈ ਹਾਈਕੋਰਟ ‘ਚ ਪਟੀਸ਼ਨ ਦਾਖਿਲ

From Yamunanagarਚੰਡੀਗੜ੍ਹ (9 ਸਤੰਬਰ, 2014):ਸੰਘਰਸ਼ਸ਼ੀਲ ਸਿੱਖ ਖਾੜਕੂਆਂ ਦੇ ਪਰਿਵਾਰਾਂ ਅਤੇ ਬੀਬੀਆਂ ‘ਤੇ ਪੁਲਿਸ ਹਿਰਾਸਤ ਵਿੱਚ ਬੇਤਹਾਸ਼ਾ ਜ਼ੁਰਮ ਕਰਨ ਵਾਲੇ ਬਦਨਾਮ ਪੁਲਿਸ ਕੈਟ ਗੁਰਮੀਤ ਪਿੰਕੀ ਦੀ ਰਿਹਾਈ ਦੇ ਵਿਰੋਧ ਵਿੱਚ ਲੁਧਿਆਣਾ ਨਿਵਾਸੀ ਅਵਤਾਰ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਰਜ਼ ਕਰਕੇ ਰਾਜ ਸਰਕਾਰ ਖ਼ਾਸਕਰ ਪੁਲਿਸ ਵਿਭਾਗ ‘ਤੇ ਮੁੱਢੋਂ ਹੀ ‘ਮਿਹਰਬਾਨ’ ਰਿਹਾ ਹੋਣ ਦੇ ਦੋਸ਼ ਲਗਾਏ ਗਏ ਹਨ।

ਪੰਜਾਬ ਪੁਲਿਸ ਦੇ ਬਰਖ਼ਾਸਤ ਇੰਸਪੈਕਟਰ ਅਤੇ ਖਾੜਕੂਵਾਦ ਦੌਰਾਨ ‘ਪੁਲਿਸ ਕੈਟ’ ਰਹਿ ਚੁੱਕੇ ਗੁਰਮੀਤ ਸਿੰਘ ਪਿੰਕੀ ਨੂੰ ਲੰਘੇ ਮਈ ਮਹੀਨੇ ਹੀ ਵਿਸ਼ੇਸ਼ ਸਜ਼ਾ ਮੁਆਫ਼ੀ ਦੇ ਕੇ ਜੇਲ੍ਹ ਤੋਂ ਰਿਹਾਅ ਕਰ ਕਰ ਦਿੱਤਾ ਸੀ।

ਲੁਧਿਆਣਾ ਵਾਸੀ ਅਮਰੀਕ ਸਿੰਘ (58), ਜਿਸ ਦੇ ਇਕਲੌਤੇ ਪੁੱਤਰ ਅਵਤਾਰ ਸਿੰਘ ਨੂੰ ਪਿੰਕੀ ਨੇ 7 ਜਨਵਰੀ, 2001 ਨੂੰ ਬੇਦੋਸ਼ੇ ਹੀ ਗੋਲੀ ਮਾਰ ਕਤਲ ਕਰ ਦਿੱਤਾ ਸੀ, ਵੱਲੋਂ ਅੱਜ ਇੱਕ ਜਨਹਿਤ ਪਟੀਸ਼ਨ ਦਾਇਰ ਕਰਦਿਆਂ ਆਪਣੇ ਪੁੱਤਰ ਦੇ ਮੁੱਖ ਕਾਤਲ ਨੂੰ ਨਾ ਸਿਰਫ਼ ਮੁੜ ਹਿਰਾਸਤ ‘ਚ ਲੈ ਕੇ ਰਹਿੰਦੀ ਸਜ਼ਾ ਪੂਰੀ ਹੋਣ ਤੱਕ ਜੇਲ੍ਹੀਂ ਡੱਕਣ ਦੀ ਫ਼ਰਿਆਦ ਕੀਤੀ ਗਈ ਹੈ, ਬਲਕਿ ਪਿੰਕੀ ਨੂੰ ਉਸਦੀ ਅਗਾਉਂ ਰਿਹਾਈ ਤੋਂ ਐਨ ਪਹਿਲਾਂ ਮਹਿਜ਼ ਡੇਢ ਸਾਲ ਦੌਰਾਨ ਹੀ ਨਿਯਮਾਂ ਤੋਂ ਉਲਟ ਛੇ ਵਾਰ ਪੈਰੋਲ ‘ਤੇ ਬਾਹਰ ਕੱਢਣ ਨੂੰ ਵੀ ਚੁਣੌਤੀ ਦਿੱਤੀ ਹੈ।

ਪਿੰਕੀ ਦੀ ਸਜ਼ਾ ਮੁਆਫ਼ੀ ਵਿਰੁੱਧ ਅਮਰੀਕ ਸਿੰਘ ਦੀ ਇਸ ਪਟੀਸ਼ਨ ‘ਤੇ ਬੁੱਧਵਾਰ ਨੂੰ ਹਾਈਕੋਰਟ ਦੇ ਜਸਟਿਸ ਕੇ. ਕਾਨਨ ਦੇ ਬੈਂਚ ਵੱਲੋਂ ਸੁਣਵਾਈ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਸਾਕਾ ਬਹਿਬਲ ਕਲਾਂ 2015 ਨਾਲ ਜੁੜੇ ਫੌਜਦਾਰੀ ਮਾਮਲੇ ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਬੀਤੇ ਕੱਲ੍ਹ ਫਰੀਦਕੋਟ ਵਿਖੇ ਜਸਟਿਸ ਚੇਤਨ ਸ਼ਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: