Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਤਾਨੀਆਂ ਵਿੱਚ ਸਿੱਖ ‘ਤੇ ਨਸਲੀ ਹਮਲਾ, ਹਮਲੇ ਦੀ ਵੀਡੀਓੁ ਇੰਟਰਨੈੱਟ ‘ਤੇ ਵਾਇਰਲ

ਬਰਤਾਨੀਆਂ ਵਿੱਚ ਸਿੱਖ ‘ਤੇ ਨਸਲੀ ਹਮਲਾ, ਹਮਲੇ ਦੀ ਵੀਡੀਓੁ ਇੰਟਰਨੈੱਟ ‘ਤੇ ਵਾਇਰਲ

ਲੰਡਨ (31 ਮਾਰਚ, 2015): ਬਰਤਾਨੀਆਂ ਵਿੱਚ ਇੱਕ ਸਿੱਖ ਵਿਅਕਤੀ ਨੂੰ ਸ਼ਰੇਆਮ ਲੋਕਾਂ ਸਾਹਮਣੇ ਕੁਝ ਵਿਅਕਤੀਆਂ ਵੱਲੋਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਟਰਨੈੱਟ ‘ਤੇ ਪਾਈ ਇਸ ਵੀਡੀਓੁ ਵਿੱਚ ਕੁਝ ਲੋਕ ਇੱਕ ਸਿੱਖ ਵਿਅਕਤੀ ਨੂੰ ਬੂਰੀ ਤਰਾਂ ਕੁੱਟ ਰਹੇ ਹਨ, ਜਦ ਕਿ ਉਹ ਹਮਲਾਵਰਾਂ ਦੀ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਬਰਮਿੰਘਮ ਦੇ ਸਿਟੀ ਸੈਂਟਰ ਵਿਚ ਸਿੱਖ ‘ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਇਸ ਹਮਲੇ ਦੀ ਵੀਡੀਓ ਹੁਣ ਪੁਲਿਸ ਕੋਲ ਵੀ ਪਹੁੰਚ ਗਈ ਹੈ । ਇਸ ਵੀਡੀਓ ਵਿਚ ਕੁਝ ਗੋਰਿਆਂ ਵੱਲੋਂ ਇਕ ਸਿੱਖ ਨੂੰ ਬੁਰੀ ਤਰ੍ਹਾਂ ਕੁੱਟਿਆ ਮਾਰਿਆ ਜਾ ਰਿਹਾ ਹੈ । ਬਰਮਿੰਘਮ ਦੀ ਬਰੋਡ ਸਟਰੀਟ ‘ਤੇ ਇਹ ਘਟਨਾ 29 ਮਾਰਚ ਐਤਵਾਰ ਨੂੰ ਹੋਈ ਦੱਸੀ ਜਾ ਰਹੀ ਹੈ ।

ਹੈਰਾਨੀ ਦੀ ਗੱਲ ਇਹ ਹੈ ਕਿ ਸਿੱਖ ਵਿਅਕਤੀ ‘ਤੇ ਹੋਏ ਹਮਲੇ ਨੂੰ ਬਹੁਤ ਸਾਰੇ ਲੋਕ ਵੇਖ ਰਹੇ ਸਨ, ਪਰ ਕੋਈ ਵੀ ਉਸ ਦੇ ਬਚਾਅ ਲਈ ਅੱਗੇ ਨਹੀਂ ਆਇਆ । ਵੈਸਟ ਮਿਡਲੈਂਡ ਪੁਲਿਸ ਦੇ ਬੁਲਾਰੇ ਨੇ ਕਿਹਾ ਹੈ ਕਿ ਇਸ ਹਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇਗੀ । ਪਰ ਇਸ ਘਟਨਾ ਸਬੰਧੀ ਅਜੇ ਕੋਈ ਰਿਪੋਰਟ ਦਰਜ ਨਹੀਂ ਹੋਈ ਅਤੇ ਕੋਈ ਵੀ ਵਿਅਕਤੀ ਜਾਂ ਮੌਕੇ ਦਾ ਗਵਾਹ ਅੱਗੇ ਨਹੀਂ ਆਇਆ ।

ਜ਼ਿਕਰਯੋਗ ਹੈ ਕਿ ਸਿੱਖਾਂ ‘ਤੇ ਨਸਲੀ ਹਮਲਿਆਂ ਦੀਆਂ ਵਿਦੇਸ਼ਾਂ ਵਿਚ ਅਕਸਰ ਹੀ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ, ਲੇਕਿਨ ਅਫਸੋਸ ਕਿ ਘਟਨਾ ਉਸ ਵੇਲੇ ਹੋਈ ਜਦੋਂ ਬਰਤਾਨੀਆ ਪਹਿਲੀ ਸੰਸਾਰ ਜੰਗ ਦੀ 100ਵੀਂ ਵਰ੍ਹੇਗੰਢ ਮਨਾਉਂਦਿਆਂ 80000 ਸਿੱਖਾਂ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ, ਜਿਨ੍ਹਾਂ ਬਦੌਲਤ ਅੱਜ ਬਰਤਾਨੀਆ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ।

ਸਿੱਖ ਵਿਅਕਤੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਨੂੰ ਦਰਸਾਉਂਦੀ ਇਕ ਵੀਡੀਓ ਇੰਟਰਨੈੱਟ ’ਤੇ ਦਿਖਾਈ ਜਾ ਰਹੀ ਹੈ
ਸਿੱਖ ਵਿਅਕਤੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਨੂੰ ਦਰਸਾਉਂਦੀ ਇਕ ਵੀਡੀਓ ਇੰਟਰਨੈੱਟ ’ਤੇ ਦਿਖਾਈ ਜਾ ਰਹੀ ਹੈ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ
ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: