Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਤਾਨੀਆ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਖਾਲਸਾ ਸਾਜ਼ਨਾ ਦਿਹਾੜੇ ਦੀ ਵਧਾਈ

ਬਰਤਾਨੀਆ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਖਾਲਸਾ ਸਾਜ਼ਨਾ ਦਿਹਾੜੇ ਦੀ ਵਧਾਈ

ਡੇਵਿਡ ਕੈਮਰੂਨ
ਡੇਵਿਡ ਕੈਮਰੂਨ

ਲੰਡਨ: ਜਿੱਥੇ ਕੈਨੇਡਾ ਦੀ ਸੰਸਦ ਵਿੱਚ ਖਾਲਸਾ ਸਾਜ਼ਨਾ ਦਿਹਾੜੇ ਮੌਕੇ ਸ਼੍ਰੀ ਆਖੰਡ ਪਾਠ ਦੇ ਭੋਗ ਪਾਏ ਗਏ, ਉੱਥੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੇ ਖਾਲਸਾ ਸਾਜ਼ਨਾ ਦਿਹਾੜੇ ਮੌਕੇ ਸਿੱਖਾਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆ ਸਿੱਖਾਂ ਦੀ ਮਿਹਨਤ ਤੇ ਉਨ੍ਹਾਂ ਦੀ ਹਿੰਮਤੀ ਭਾਵਨਾ ਨਾਲ ਬਰਤਾਨਵੀ ਜੀਵਨ ‘ਚ ਸਿੱਖਾਂ ਵੱਲੋਂ ਪਾਏ ਗਏ ਯੋਗਦਾਨ ਦੀ ਪ੍ਰਸੰਸਾ ਕੀਤੀ।

ਕੈਮਰੂਨ ਨੇ ਕਿਹਾ ਕਿ ਮੈ ਵਿਸਾਖੀ ਦੇ ਤਿਉਹਾਰ ਮੌਕੇ ਬਿ੍ਟੇਨ ਵਿਚ ਅਤੇ ਦੁਨੀਆ ਦੇ ਹਰ ਹਿੱਸੇ ‘ਚ ਰਹਿਣ ਵਾਲੇ ਸਿੱਖਾਂ ਨੂੰ ਮੁਬਾਰਕਬਾਦ ਦਿੰਦਾ ਹਾਂ ।

ਕੈਮਰੂਨ ਨੇ ਆਪਣੇ ਬਿਆਨ ‘ਚ ਕਿਹਾ ਕਿ ਬਿ੍ਟੇਨ ਵਿਚ ਸਥਿਤ ਗੁਰਦੁਆਰਿਆਂ ਵਿਚ ਖਾਲਸਾ ਸਾਜਨਾ ਦਿਵਸ ਮੌਕੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਸਾਡੇ ਲਈ ਵੀ ਇਹ ਸਮਾ ਹੈ ਕਿ ਅਸੀ ਸਿੱਖਾਂ ਵੱਲੋਂ ਬਰਤਾਨੀਆ ਦੇ ਵਿਕਾਸ ਲਈ ਪਾਏ ਵਿਸ਼ੇਸ਼ ਯੋਗਦਾਨ ਨੂੰ ਯਾਦ ਰੱਖੀਏ ।

ਉਨ੍ਹਾਂ ਕਿਹਾ ਕਿ ਸਿੱਖਾਂ ਨੇ ਮਿਹਨਤ ਅਤੇ ਹਿੰਮਤੀ ਭਾਵਨਾ ਦੇ ਜ਼ਰੀਏ ਬਰਤਾਨੀਆ ਦੇ ਵਿਕਾਸ ‘ਚ ਵੱਡਾ ਯੋਗਦਾਨ ਪਾਇਆ ਹੈ ਅਤੇ ਬਿ੍ਟਿਸ਼ ਸਿੱਖਾਂ ਨੇ ਸਾਡੇ ਸਮਾਜ ਨੂੰ ਕਾਫੀ ਕੁਝ ਦਿੱਤਾ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਬਰਤਾਨੀਆ ਦੀ ਸਿੱਖ ਸੰਗਤ ਲਈ ਇੱਕ ਵੱਡੀ ਜਿੱਤ ਵਜੋਂ, ਕਰਾਊਨ ਕੋਰਟ ਨੇ 28 ਜਨਵਰੀ 2026 ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਤਿੰਨ ਸਿੰਘਾਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ
ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਯੂਕੇ ਸੰਸਦ ਦੀ ਸਾਂਝੀ ਮਨੁੱਖੀ ਅਧਿਕਾਰ ਕਮੇਟੀ ਦੀ ਇੱਕ ਤਾਜ਼ਾ ਰਿਪੋਰਟ ਨੇ ਦੁਨੀਆ ਦੇ ਇੱਕ ਦਰਜਨ ਤੋਂ ਵੱਧ ਦੇਸ਼ਾਂ ਵੱਲੋਂ ਕੀਤੇ ਜਾ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) 'ਤੇ ਗੰਭੀਰ ਚਿੰਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: