Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ‘ਸਿੱਖ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨ ਕੀਤਾ ਗਿਆ

ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ‘ਸਿੱਖ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨ ਕੀਤਾ ਗਿਆ

ਜਲੰਧਰ: ਜ਼ਿਲ੍ਹਾ ਜਲੰਧਰ ਦੇ ਪਿੰਡ ਰਾਏਪੁਰ ਦੇ ਵਸਨੀਕ ਅਤੇ ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਵਿਸਾਖੀ ਮੌਕੇ ‘ਸਿੱਖ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ। ਇਹ ਸਨਮਾਨ ਇੰਗਲੈਂਡ ਦੀ ਸਮਾਜ ਸੇਵੀ ਸੰਸਥਾ ਸਿੱਖ ਫੋਰਮ ਇੰਟਰਨੈਸ਼ਨਲ ਵੱਲੋਂ 31ਵੇਂ ਸਾਲਾਨਾ ਸਮਾਗਮ ਦੌਰਾਨ ਹਾਊਸ ਆਫ ਲਾਰਡਜ਼ ਵਿੱਚ ਦਿੱਤਾ ਗਿਆ।

ਜਥੇਬੰਦੀ ਉਨ੍ਹਾਂ ਸਿੱਖ ਸ਼ਖ਼ਸੀਅਤਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਦੀ ਹੈ, ਜੋ ਸਿੱਖ ਕੌਮ ਲਈ ਵਿਸ਼ਵ ਭਰ ਵਿੱਚ ਰੋਲ ਮਾਡਲ ਵਜੋਂ ਉਭਰਦੇ ਹਨ।

ਇਸ ਸਨਮਾਨ ਨੂੰ ਹਾਸਿਲ ਕਰਨ ਤੋਂ ਬਾਅਦ ਢੇਸੀ ਨੇ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਇਸ ਇਨਾਮ ਨੂੰ ਹਾਸਿਲ ਕਰਨ ਵਾਲੇ ਵਿਅਕਤੀਆਂ ਵਿਚ ਉਨ੍ਹਾਂ ਦਾ ਨਾ ਵੀ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸਭ ਲੋਕਾਂ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਪਿਛਲੇ ਇਕ ਦਹਾਕੇ ਦੌਰਾਨ ਉਨ੍ਹਾਂ ਦੇ ਇਸ ਸਫਰ ਵਿਚ ਸਾਥ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਸਟ੍ਰੇਲੀਅਨ ਸਿੱਖ ਖੇਡਾਂ ਦੇ ਅਹਿਮ ਅੰਗ ਸਿੱਖ ਫੋਰਮ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ ਅਤੇ ਮੈਲਬਰਨ ਦੇ ਸਿੱਖ ਨੌਜਵਾਨਾਂ ਵਿੱਚ ਇਸ ਸਾਲ ਫੋਰਮ ਨੂੰ ਵਧੀਆ ਬਣਾਉਣ ਲਈ ਕਾਫ਼ੀ ਜੋਸ਼
ਬਰਤਾਨੀਆ ਦੇ ਪਹਿਲੇ ਸਿੱਖ ਪਾਰਲੀਮੈਂਟ ਮੈਂਬਰ ਸਰਦਾਰ ਤਨਮਨਜੀਤ ਸਿੰਘ ਢੇਸੀ ਨੇ ਲੋੜਵੰਦਾ, ਬੇਆਸਰਿਆਂ ਅਤੇ ਬੇਘਰਿਆਂ ਦੇ ਸਹਿਯੋਗ ਲਈ ਮਾਇਆ ਇਕੱਠੀ ਕੀਤੀ ਅਤੇ ਜਾਗਰੁਕਤਾ ਫੈਲਾਈ। ਇਸ ਕਾਰਜ ਵਿੱਚ ਢੇਸੀ ਦੇ ਨਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: