Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਨਬੀ ਦੱਖਣ ਤੋਂ ਜਗਮੀਤ ਸਿੰਘ ਨੂੰ ਮਿਲੀ ਸ਼ਾਨਦਾਰ ਜਿੱਤ

ਬਰਨਬੀ ਦੱਖਣ ਤੋਂ ਜਗਮੀਤ ਸਿੰਘ ਨੂੰ ਮਿਲੀ ਸ਼ਾਨਦਾਰ ਜਿੱਤ

ਕੈਨੇਡਾ: ਕੈਨੇਡਾ ਦੀ ਰਾਜਨੀਤਕ ਧਿਰ ਐਨਡੀਪੀ ਵਲੋਂ ਪ੍ਰਧਾਨ ਮੰਤਰੀ ਅਹੁਦੇ ਦੇ ਦਾਅਵੇਦਾਰ ਸਰਦਾਰ ਜਗਮੀਤ ਸਿੰਘ ਨੇ ਅੱਜ ਕੈਨੇਡਾ ‘ਚ ਹੋਈਆਂ ਬਰਨਬੀ ਸਾਊਥ ਦੀਆਂ ਚੋਣਾਂ ‘ਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।

ਬਰਨਬੀ ਸਾਊਥ ਤੋਂ ਜ਼ਿਮਨੀ ਚੋਣ ਜਿੱਤਣ ਮਗਰੋਂ ਜਗਮੀਤ ਸਿੰਘ ਜੇਤੂ ਅੰਦਾਜ ‘ਚ ਖੁਸ਼ੀ ਮਨਾਉਂਦੇ ਹੋਏ।

ਜਗਮੀਤ ਸਿੰਘ ਨੂੰ ਕੁਲ 38 ਫੀਸਦ ਵੋਟਾਂ ਪਈਆਂ ਹਨ ਜਦਕਿ ਉਸਦੇ ਮੁਕਾਬਲੇ ਖੜੇ ਹੋਏ ਲਿਬਰਲ ਪਾਰਟੀ ਦੇ ਰਿਚਰਡ ਟੀ ਲੀ ਨੂੰ 26 ਫੀਸਦੀ ਵੋਟਾਂ ਪਈਆਂ ਅਤੇ ਕਨਜ਼ਰਵੇਟਿਵ ਉਮੀਦਵਾਰ ਜੇ ਸ਼ਿਨ ਨੂੰ 22 ਫੀਸਦ ਵੋਟਾਂ ਪਈਆਂ ਹਨ।

ਇਹ ਜਿੱਤ ਸਰਦਾਰ ਜਗਮੀਤ ਸਿੰਘ ਦੇ ਅਗਾਊਂ ਰਾਜਨੀਤਕ ਭਵਿੱਖ ‘ਚ ਬਹੁਤ ਮਹੱਤਵਪੂਰਨ ਥਾਂ ਰੱਖਦੀ ਹੈ ਇਸ ਨਾਲ ਐਨਡੀਪੀ ਵਲੋਂ ਕਨੇਡਾ ਦੇ ਪ੍ਰਧਾਨਮੰਤਰੀ ਦੇ ਅਹੁਦੇ ਲਈ ਦਾਅਵੇਦਾਰ ਜਗਮੀਤ ਸਿੰਘ ਦਾ ਪ੍ਰਧਾਨਮੰਤਰੀ ਦੇ ਦੌੜ ਵਿੱਚ ਬਣੇ ਰਹਿਣ ਦਾ ਰਾਹ ਪੱਧਰਾ ਹੋ ਗਿਆ ਹੈ

ਅਕਤੂਬਰ ‘ਚ ਹੋਣ ਜਾ ਰਹੀਆਂ ਕੈਨੇਡਾ ਦੀਆਂ ਸੰਘੀ ਚੋਣਾਂ ਤੋਂ ਪਹਿਲਾਂ ਜਗਮੀਤ ਸਿੰਘ ਦੇ ਪਾਰਲੀਮੈਂਟ ਮੈਂਬਰ ਬਣਨ ਨਾਲ ਐਨਡੀਪੀ ਦੇ ਸਹਿਯੋਗੀਆਂ ‘ਚ ਬਹੁਤ ਉਤਸ਼ਾਹ ਵੇਖਿਆ ਜਾ ਰਿਹਾ ਹੈ।

ਅੱਜ ਆਏ ਚੋਣ ਨਤੀਜਿਆਂ ‘ਚ ਯੌਰਕ ਸਿਮਕੋਇ ਤੋਂ ਪੀਟਰ ਵੇਨ ਲੋਨ ਅਤੇ ਮੌਂਟਰਿਅਲ ਤੋਂ ਲਿਬਰਲ ਪਾਰਟੀ ਦੀ ਉਮੀਦਵਾਰ ਰੈਚਲ ਬੇਂਦਯਨ ਨੇ ਜਿੱਤ ਹਾਸਲ ਕੀਤੀ ਹੈ।

⊕ ਵਧੇਰੇ ਵਿਚਸਤਾਰ ਲਈ ਪੜ੍ਹੋ – NDP LEADER JAGMEET SINGH WINS BURNABY SOUTH BY-ELECTION

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਵਿਚ ਬਿਸ਼ਨੋਈ ਨੈੱਟਵਰਕ ਨਾਲ ਜੁੜੇ 37 ਵਿਅਕਤੀਆਂ ਖਿਲਾਫ ਦੋਸ਼-ਪੱਤਰ ਜਨਤਕ ਹੋਣ ਤੋਂ ਬਾਅਦ ਸਿੱਖ ਫੈਡਰੇਸ਼ਨ (ਕੈਨੇਡਾ) ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਸੁਤੰਤਰ ਜਨਤਕ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ
ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: