Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਲਾਤਕਾਰ ਅਤੇ ਕਤਲਾਂ ਦੇ ਮਾਮਲੇ ਵਿੱਚ ਸੌਦਾ ਸਾਧ ਨੇ ਭੁਗਤੀ ਪੇਸ਼ੀ

ਬਲਾਤਕਾਰ ਅਤੇ ਕਤਲਾਂ ਦੇ ਮਾਮਲੇ ਵਿੱਚ ਸੌਦਾ ਸਾਧ ਨੇ ਭੁਗਤੀ ਪੇਸ਼ੀ

ਪੰਚਕੁਲਾ (18 ਅਗਸਤ, 2015): ਪਿਛਲੇ ਲੰਮੇ ਸਮੇਂ ਤੋਂ ਗੈਰ ਕਾਨੂੰਨੀ ਅਤੇ ਗੈਰ ਇਖਲਾਕੀ ਕਾਰਵਾਈਆਂ ਵਿੱਚਚਰਚਾ ਵਿੱਚ ਰਹਿਣ ਵਾਲੇ ਸਰਸੇ ਦੇ ਇੱਕ ਡੇਰੇ ਦੇ ਸਾਧ ਗੁਰਮੀਤ ਰਾਮ ਰਹੀਮ ਨੇ ‘ਚ ਮੰਗਲਵਾਰ ਨੂੰ ਪੰਚਕੂਲਾ ਦੀ ਸੀ.ਬੀ.ਆਈ. ਕੋਰਟ ‘ਚ ਸਾਧਵੀ ਨਾਲ ਬਲਾਤਕਾਰ ਕਰਨ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਅਤੇ ਡੇਰੇ ਦੇ ਮੈਨੇਜ਼ਰ ਰਣਜੀਤ ਸਿੰਘ ਨੂੰ ਕਤਲ ਕਰਨ ਦੇ ਮਾਮਲੇ ਪੇਸ਼ੀ ਭੁਗਤੀ।

ਗੁਰਮੀਤ ਰਾਮ ਰਹੀਮ
ਗੁਰਮੀਤ ਰਾਮ ਰਹੀਮ

ਸੌਦਾ ਸਾਧ ਨੇ ਸਰਸੇ ਦੀ ਇੱਕ ਅਦਾਲਤ ਵਿੱਚ ਪੇਸ਼ ਹੋਕੇ ਵੀਡੀਉ ਕਾਨਫਰੰਸ ਦੇ ਜ਼ਰੀਏ ਪੰਚਕੁਲਾ ਅਦਾਲਤ ਵਿੱਚ ਹੋਈ ਸੁਣਵਾਈ ਵਿੱਚ ਸ਼ਾਮਲ ਹੋਇਆ।

ਸੌਦਾ ਸਾਧ ਦੇ ਵਿਰੁੱਧ ਲੱਗੇ ਰਣਜੀਤ ਹੱਤਿਆ ਮਾਮਲੇ ਵਿਚ ਬਚਾਅ ਪੱਖ ਦੇ ਦੋ ਗਵਾਹ ਪੇਸ਼ ਹੋਏ ਤੇ ਉਨ੍ਹਾਂ ਨੇ ਬਿਆਨ ਦਿੱਤਾ ਹੈ ਕਿ ਸੀ. ਬੀ. ਆਈ. ਦੁਆਰਾ ਲਾਇਆ ਗਿਆ ਇਹ ਦੋਸ਼ ਝੂਠਾ ਹੈ ਕਿਉਂਕਿ ਇਸ ਦਿਨ ਸੌਦਾ ਸਾਧ ਰਾਜਸਥਾਨ ਦੇ ਜ਼ਿਲ੍ਹਾ ਗੰਗਾਨਗਰ ‘ਚ ਆਪਣਾ ਪ੍ਰੋਗਰਾਮ ਕਰਨ ਗਿਆ ਹੋਇਆ ਸੀ।

ਇਸ ਤੋਂ ਇਲਾਵਾ ਮਾਮਲੇ ਵਿਚ ਤਿੰਨ ਹੋਰ ਗਵਾਹੀਆਂ ਹੋਈਆਂ। ਰਣਜੀਤ ਹੱਤਿਆ ਮਾਮਲੇ ‘ਚ ਹੁਣ ਤੱਕ 20 ਗਵਾਹੀਆਂ ਹੋ ਚੁੱਕੀਆਂ ਹਨ, ਜਦੋਂ ਕਿ ਛੱਤਰਪਤੀ ਹੱਤਿਆ ਮਾਮਲੇ ‘ਚ ਹਾਲੇ ਤੱਕ ਤਿੰਨ ਗਵਾਹੀਆਂ ਹੋਈਆਂ ਹਨ ।ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਗਸਤ ਨੂੰ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: