Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਸਪਾ ਪੰਜਾਬ ਵਿੱਚ ਇਕੱਲਿਆਂ ਚੋਣ ਲੜੇਗੀ: ਮਾਇਆਵਤੀ

ਬਸਪਾ ਪੰਜਾਬ ਵਿੱਚ ਇਕੱਲਿਆਂ ਚੋਣ ਲੜੇਗੀ: ਮਾਇਆਵਤੀ

ਨਵਾਂ ਸਾਹਿਰ( 16 ਮਾਰਚ, 2016): ਅੱਜ ਨਵਾਂਸ਼ਹਿਰ ‘ਚ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਰੈਲੀ ਸਮੇਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਹੁਜਨ ਸਮਾਜ ਪਾਰਟੀ ਦੀ ਮੁਖੀ ਬੀਬੀ ਮਾਇਆਵਤੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ  ਦੀਆਂ 2017 ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਬਸਪਾ ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ।

ਮਾਇਆਵਤੀ ਰੈਲੀ ਦੌਰਾਨ ਹੋਰ ਪਾਰਟੀ ਆਗੂਆਂ ਨਾਲ
ਮਾਇਆਵਤੀ ਰੈਲੀ ਦੌਰਾਨ ਹੋਰ ਪਾਰਟੀ ਆਗੂਆਂ ਨਾਲ

ਉਨਾਂ ਆਖਿਆ ਕਿ ਪਾਰਟੀ ਤੋਂ ਬਾਗ਼ੀ ਹੋਏ ਲੋਕ ਆਪਸੀ ਈਰਖਾ ਨੂੰ ਖ਼ਤਮ ਕਰਕੇ ਇਕ ਪਲੇਟਫ਼ਾਰਮ ‘ਤੇ ਇਕੱਠੇ ਹੋ ਕੇ ਪੰਜਾਬ ਵਿਚ ਬਸਪਾ ਦੀ ਸਰਕਾਰ ਬਣਾਉਣ ਦੀ ਨੀਂਹ ਰੱਖਣ ।

ਕਾਂਗਰਸ, ਬੀ.ਜੇ.ਪੀ. ਤੇ ਅਕਾਲੀ ਸਰਕਾਰ ਨੇ ਦੇਸ਼ ‘ਚ ਬੇਰੁਜ਼ਗਾਰੀ, ਗ਼ਰੀਬੀ, ਭਿ੍ਸ਼ਟਾਚਾਰ ਆਦਿ ਨੂੰ ਖ਼ਤਮ ਕਰਨ ਦੀ ਥਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵੱਲ ਧੱਕ ਦਿੱਤਾ ਹੈ । ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਬਸਪਾ ਦੇ ਹੜ੍ਹ ਨੂੰ ਅੱਗੇ ਵਧਣ ਤੋਂ ਨਹੀਂ ਰੋਕ ਸਕਦੀ । ਪੰਜਾਬ ਦੇ ਕਿਸਾਨ ਅੱਜ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ ।

ਕੇਂਦਰ ਸਰਕਾਰ ਰਾਖਵਾਂਕਰਨ ਦੀ ਸਮੀਖਿਆ ਦੇ ਬਹਾਨੇ ਇਸ ਨੂੰ ਖ਼ਤਮ ਕਰਨ ਵਲ ਵੱਧ ਰਹੀ ਹੈ ਪਰ ਕਿਸੇ ਵੀ ਸਰਕਾਰ ਨੇ ਪਿਛੜੇਪਨ ਤੇ ਦਲਿਤ ਵਰਗ ਦੇ ਲੋਕਾਂ ਦਾ ਕਦੇ ਸਾਥ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਉਹ ਅੱਜ ਨਵਾਂਸ਼ਹਿਰ ਨੂੰ ਤੁਰਨ ਤੋਂ ਪਹਿਲਾਂ ਰਾਜ ਸਭਾ ‘ਚ ਇਹ ਗੱਲ ਬੋਲ ਕੇ ਆਏ ਹਨ ਕਿ ਬਾਬੂ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇ ਕੇ ਸਨਮਾਨਿਤ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਉਹ ਪਾਰਟੀ ਅਹੁਦੇਦਾਰੀਆਂ ‘ਚ 50 ਫ਼ੀਸਦੀ ਨੌਜਵਾਨਾਂ ਨੂੰ ਰਾਖਵਾਂਕਰਨ ਦਾ ਹੱਕ ਦੇਣਗੇ ।

ਉਨ੍ਹਾਂ ਕਿਹਾ ਕਾਂਸ਼ੀ ਰਾਮ ਨੇ ਬਾਬਾ ਸਾਹਿਬ ਦੀ ਸੋਚ ‘ਤੇ ਪਹਿਰਾ ਦੇ ਕੇ ਉਨ੍ਹਾਂ ਦੀ ਸੋਚ ਨੂੰ ਅੱਜ ਤੱਕ ਜਿੳੂਦਾ ਰੱਖਿਆ ਹੈ । ਬਾਬਾ ਸਾਹਿਬ ਤੋਂ ਬਾਅਦ ਕਾਂਸ਼ੀ ਰਾਮ ਨੇ ਹੀ ਦੱਬੇ ਕੁਚਲੇ ਲੋਕਾਂ ਦੀ ਬਾਂਹ ਫੜੀ ਹੈ ।ਉਨ੍ਹਾਂ ਵਲੋਂ ਦਿੱਤੀ ਜ਼ਿੰਮੇਵਾਰੀ ਕਾਰਨ ਮੇਰਾ ਨੈਤਿਕ ਫ਼ਰਜ਼ ਬਣਦਾ ਹੈ ਕਿ ਮੈਂ ਕਾਂਸ਼ੀ ਰਾਮ ਦੀ ਸੋਚ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਾਂ । ਉਨ੍ਹਾਂ ਕਿਹਾ ਕਿ ਬਸਪਾ ਵਲੋਂ ਹਰ ਵਿਧਾਨ ਸਭਾ ਹਲਕੇ ਵਿਚ ਚਾਰ ਵਿਅਕਤੀਆਂ ਦਾ ਇਕ ਪੈਨਲ ਤਿਆਰ ਕੀਤਾ ਜਾਵੇਗਾ, ਜਿਹੜਾ ਵਧੀਆ ਉਮੀਦਵਾਰ ਦੀ ਚੋਣ ਕਰੇਗਾ ।

ਰੈਲੀ ਨੂੰ ਬਸਪਾ ਰਾਸ਼ਟਰੀ ਜਨਰਲ ਸਕੱਤਰ ਨਰਿੰਦਰ ਕਸ਼ਯਪ, ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਤੇ ਜਨਰਲ ਸਕੱਤਰ ਨਛੱਤਰਪਾਲ ਰਾਹੋਂ ਨੇ ਵੀ ਸੰਬੋਧਨ ਕੀਤਾ ।

ਇਸ ਮੌਕੇ ਸਤੀਸ਼ ਚੰਦਰ ਮਿਸ਼ਰਾ ਸੰਸਦ ਮੈਂਬਰ, ਜੋਗਾ ਸਿੰਘ, ਗੁਰਲਾਲ ਸੈਲਾ, ਰਛਪਾਲ ਰਾਜੂ ਕੋਆਰਡੀਨੇਟਰ ਪੰਜਾਬ, ਪ੍ਰਕਾਸ਼ ਭਾਰਤੀ ਕੋਆਰਡੀਨੇਟਰ ਪੰਜਾਬ, ਅਜੀਤ ਸਿੰਘ ਭੈਣੀ ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: