Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਦੀ ਕਾਨਫਰੰਸ ਵਿੱਚ ਬੇਰੁਜ਼ਗਾਰ ਲਾਈਨਮੈਨ ਹੋਏ ਪੁਲਿਸ ਅਤੇ ਵਰਕਰਾਂ ਦੀ ਕੁੱਟਮਾਰ ਦਾ ਸ਼ਿਕਾਰ

ਬਾਦਲ ਦਲ ਦੀ ਕਾਨਫਰੰਸ ਵਿੱਚ ਬੇਰੁਜ਼ਗਾਰ ਲਾਈਨਮੈਨ ਹੋਏ ਪੁਲਿਸ ਅਤੇ ਵਰਕਰਾਂ ਦੀ ਕੁੱਟਮਾਰ ਦਾ ਸ਼ਿਕਾਰ

ਤਲਵੰਡੀ ਸਾਬੋ: ਅੱਜ ਇੱਥੇ ਬਾਦਲ ਦਲ ਦੀ ਹੋਈ ਸਿਆਸੀ ਕਾਨਫਰੰਸ ਵਿੱਚ ਬੇਰੁਜਗਾਰ ਲਾਇਨਮੈਨ ਪੁਲਿਸ ਅਤੇ ਅਕਾਲੀ ਵਰਕਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ। ਪੁਲਿਸ਼ ਅਤੇ ਬਾਦਲ ਦਲ ਦੇ ਵਰਕਰਾਂ ਨੇ ਉਨ੍ਹਾਂ ਦੀ ਉਸ ਸਮੇਂ ਕੁੱਟਮਾਰ ਕੀਤੀ ਜਦੋਂ ਉਨ੍ਹਾਂ ਪ੍ਰਕਾਸ਼ ਸਿਮਘ ਬਾਦਲ ਅਤੇ ਸੁਖਬੀਰ ਬਾਦਲ ਦੇ ਭਾਸ਼ਣ ਦੌਰਾਨ ਨਾਅਰੇਬਾਜ਼ੀ ਕੀਤੀ।

ਕਾਨਫਰੰਸ ਦੌਰਾਨ ਬੇਰੁਜ਼ਗਾਰ ਲਾਈਨਮੈਨਾਂ ਦੀ ਖਿੱਚ-ਧੂਹ ਦਾ ਇੱਕ ਦਿ੍ਰਸ਼।
ਕਾਨਫਰੰਸ ਦੌਰਾਨ ਬੇਰੁਜ਼ਗਾਰ ਲਾਈਨਮੈਨਾਂ ਦੀ ਖਿੱਚ-ਧੂਹ ਦਾ ਇੱਕ ਦਿ੍ਰਸ਼।

ਬਾਦਲ ਦਲ ਦੀ ਕਾਨਫਰੰਸ ਵਿੱਚ ਯੋਜਨਾਬੱਧ ਤਰੀਕੇ ਨਾਲ ਦਾਖ਼ਲ ਹੋਏ ਬੇਰੁਜ਼ਗਾਰ ਲਾਈਨਮੈਨਾਂ ਨੇ ਉਸ ਸਮੇਂ ਪੰਡਾਲ ਵਿੱਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਜਦੋਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣੇ ਭਾਸ਼ਣ ਦੇ ਅੱਧ ਵਿੱਚ ਸਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਟੇਜ ’ਤੇ ਆਉਣ ਤੋਂ ਕੁਝ ਸਮਾਂ ਪਹਿਲਾਂ ਪੁਲੀਸ, ਖੁਫ਼ੀਆ ਤੰਤਰ ਅਤੇ ਅਕਾਲੀ ਵਰਕਰਾਂ ਨੇ ਪੰਡਾਲ ਵਿੱਚ ਬੇਰੁਜ਼ਗਾਰ ਲਾਈਨਮੈਨਾਂ ਨੂੰ ਪਛਾਣਨ ਦੀ ਕੋਸਿਸ਼ ਵੀ ਕੀਤੀ। ਉਹ ਯੂਥ ਵਰਕਰਾਂ ਦੇ ਭੇਸ ਵਿੱਚ ਕੇਸਰੀ ਪੱਗਾਂ, ਉਪਰ ਕੇਸਰੀ ਪੱਟੀਆਂ ਬੰਨ੍ਹ ਅਤੇ ਝੰਡੇ ਲੈ ਕੇ ਪੰਡਾਲ ਵਿੱਚ ਬੈਠੇ ਰਹੇ।

ਜਦੋਂ ਸੁਖਬੀਰ ਸਿੰਘ ਬਾਦਲ ਆਪਣਾ ਭਾਸ਼ਣ ਦੇ ਰਹੇ ਸਨ ਤਾਂ ਤਿੰਨ ਬੇਰੁਜ਼ਗਾਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਨ੍ਹਾਂ ਨੂੰ ਮੌਕੇ ’ਤੇ ਪੁਲੀਸ ਅਤੇ ਯੂਥ ਵਰਕਰਾਂ ਨੇ ਦਬੋਚ ਲਿਆ ਅਤੇ ਕੁੱਟਮਾਰ ਕਰਕੇ ਪੁਲੀਸ ਨੇ ਗੱਡੀਆਂ ਵਿੱਚ ਸੁੱਟ ਲਿਆ। ਇਸ ਤਰ੍ਹਾਂ ਉਪ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਦੇ ਚੱਲਦੇ ਭਾਸ਼ਣ ਦੌਰਾਨ ਕੁਝ-ਕੁਝ ਸਮੇਂ ਬਾਅਦ ਵੱਖ-ਵੱਖ ਥਾਵਾਂ ’ਤੇ ਬੈਠੇ ਲਾਈਨਮੈਨ ਉੱਠ ਉੱਠ ਕੇ ਨਾਅਰੇ ਲਾਉਂਦੇ ਰਹੇ ਅਤੇ ਪੁਲੀਸ ਤੇ ਯੂਥ ਵਰਕਰਾਂ ਦੀ ਕੁੱਟ ਦੀ ਸ਼ਿਕਾਰ ਹੁੰਦੇ ਰਹੇ। ਪੁਲੀਸ ਇਨ੍ਹਾਂ ਲਾਈਨਮੈਨਾਂ, ਜਿਨ੍ਹਾਂ ਦੀ ਗਿਣਤੀ ਇੱਕ ਦਰਜਨ ਦੇ ਕਰੀਬ ਸੀ, ਨੂੰ ਗ੍ਰਿਫ਼ਤਾਰ ਕਰਕੇ ਥਾਣੇ ਲੈ ਗਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: