Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਦੇ ਦਿਆਲ ਸਿੰਘ ਕੋਲਿਆਂਵਾਲੀ ‘ਤੇ ਇਰਾਦਾ ਕਤਲ ਦਾ ਮੁਕੱਦਮਾ ਦਰਜ

ਬਾਦਲ ਦਲ ਦੇ ਦਿਆਲ ਸਿੰਘ ਕੋਲਿਆਂਵਾਲੀ ‘ਤੇ ਇਰਾਦਾ ਕਤਲ ਦਾ ਮੁਕੱਦਮਾ ਦਰਜ

ਬਠਿੰਡਾ: ਪੰਜਾਬ ਕਾਂਗਰਸ ਦੇ ਸਕੱਤਰ ਸ਼ੁਭਦੀਪ ਸਿੰਘ ਬਿੱਟੂ ਦੇ ਸਾਥੀ ਗੁਰਮੀਤ ਸਿੰਘ ’ਤੇ ਐਤਵਾਰ ਰਾਤ ਨੂੰ ਮਲੋਟ ਦੀ ਪੁੱਡਾ ਕਲੋਨੀ ਵਿੱਚ ਗੋਲੀਆਂ ਚਲਾਉਣ ਦੇ ਮਾਮਲੇ ’ਚ ਮਲੋਟ ਸਿਟੀ ਪੁਲਿਸ ਨੇ ਬੀਤੇ ਕੱਲ੍ਹ (24 ਅਕਤੂਬਰ, 2017) ਸ਼੍ਰੋਮਣੀ ਕਮੇਟੀ ਮੈਂਬਰ ਅਤੇ ਬਾਦਲ ਦਲ ਦੇ ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਦਿਆਲ ਸਿੰਘ ਕੋਲਿਆਂਵਾਲੀ, ਉਸ ਦੇ ਪੁੱਤਰ ਪਰਮਿੰਦਰ ਸਿੰਘ, ਭਤੀਜੇ ਪਰਦੀਪ ਅਤੇ ਬਾਦਲ ਦਲ ਦੇ ਦੋ ਹੋਰ ਹਮਾਇਤੀਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਹੈ। ਇਸ ਕੇਸ ’ਚ ਨਵਜਿੰਦਰ ਸਿੰਘ ਅਤੇ ਹਰਦੀਪ ਸਿੰਘ ਉਰਫ਼ ਦੀਪਾ, ਜੋ ਦਿਆਲ ਸਿੰਘ ਦੇ ਰਿਸ਼ਤੇਦਾਰ ਦੱਸੇ ਜਾ ਰਹੇ ਹਨ, ਨੂੰ ਵੀ ਨਾਮਜ਼ਦ ਕੀਤਾ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 307, 323, 506, 427, 148, 149, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦਿਆਲ ਸਿੰਘ ਕੋਲਿਆਂਵਾਲੀ (ਫਾਈਲ ਫੋਟੋ)
ਦਿਆਲ ਸਿੰਘ ਕੋਲਿਆਂਵਾਲੀ (ਫਾਈਲ ਫੋਟੋ)

ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਥਰਾਜਵਾਲਾ, ਜਿਸ ਦੇ ਪੈਰ ’ਤੇ ਗੋਲੀ ਲੱਗੀ ਹੈ ਅਤੇ ਉਹ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿੱਚ ਦਾਖ਼ਲ ਹੈ, ਨੇ ਦੋਸ਼ ਲਾਇਆ ਹੈ ਕਿ ਉਹ ਤੇ ਉਸ ਦਾ ਦੋਸਤ ਸੋਨੂੰ ਸਕੂਟਰ ’ਤੇ ਜਾ ਰਹੇ ਸਨ।

ਪਰਮਿੰਦਰ ਸਿੰਘ ਨੇ ਉਸ ਦੇ ਸਕੂਟਰ ਵਿੱਚ ਕਾਰ ਮਾਰੀ। ਇਸ ਬਾਅਦ ਉਨ੍ਹਾਂ ਨੇ ਗੋਲੀਆਂ ਚਲਾਈਆਂ, ਰਾਡਾਂ ਅਤੇ ਡਾਗਾਂ ਨਾਲ ਉਨ੍ਹਾਂ ’ਤੇ ਹਮਲਾ ਕੀਤਾ। ਇਸ ਕਾਰਨ ਸੋਨੂੰ ਦੇ ਵੀ ਸੱਟਾਂ ਲੱਗੀਆਂ। ਉਹ ਮਲੋਟ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹੈ।

ਪਰਮਿੰਦਰ ਸਿੰਘ ਕੋਲਿਆਂਵਾਲੀ ਅਤੇ ਹਮਲੇ 'ਚ ਟੁੱਟੇ ਕਾਰ ਦੇ ਸ਼ੀਸ਼ੇ
ਪਰਮਿੰਦਰ ਸਿੰਘ ਕੋਲਿਆਂਵਾਲੀ ਅਤੇ ਹਮਲੇ ‘ਚ ਟੁੱਟੇ ਕਾਰ ਦੇ ਸ਼ੀਸ਼ੇ

ਮਲੋਟ ਸਿਟੀ ਥਾਣੇ ਦੇ ਮੁਖੀ ਇੰਸਪੈਕਟਰ ਬੂਟਾ ਸਿੰਘ ਨੇ ਦੱਸਿਆ, ‘ਦਿਆਲ ਸਿੰਘ ਕੋਲਿਆਂਵਾਲੀ, ਪਰਮਿੰਦਰ, ਪਰਦੀਪ, ਹਰਦੀਪ ਅਤੇ ਨਵਜਿੰਦਰ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਮੁਤਾਬਕ ਦਿਆਲ ਸਿੰਘ ਨੇ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ ਅਤੇ ਦੂਜਿਆਂ ਨੇ ਉਨ੍ਹਾਂ ’ਤੇ ਹਮਲਾ ਕੀਤਾ ਹੈ।’ ਦੂਜੇ ਪਾਸੇ ਪੁਲਿਸ ਵੱਲੋਂ ਪਰਮਿੰਦਰ ਸਿੰਘ ’ਤੇ ਹਮਲਾ ਕਰਨ ’ਤੇ ਮਾਮਲੇ ਵਿੱਚ ਪਹਿਲਾਂ ਹੀ ਸ਼ੁਭਦੀਪ ਸਿੰਘ ਬਿੱਟੂ, ਉਸ ਦੇ ਚਾਚਾ ਬਖ਼ਸ਼ੀਸ਼ ਸਿੰਘ ਸਿੱਧੂ, ਧਨਜੀਤ ਸਿੰਘ ਧੰਨਾ (ਬਖ਼ਸ਼ੀਸ਼ ਸਿੰਘ ਦਾ ਪੁੱਤਰ), ਮਨਪ੍ਰੀਤ ਸਿੰਘ ਮੰਨਾ (ਸ਼ੁਭਦੀਪ ਦਾ ਰਿਸ਼ਤੇਦਾਰੀ ’ਚੋਂ ਭਰਾ) ਅਤੇ 9 ਹੋਰ ਅਣਪਛਾਤੇ ਬੰਦਿਆਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਪਰਮਿੰਦਰ ਸਿੰਘ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਹੈ। ਪੁਲਿਸ ਨੇ ਹਾਲੇ ਤਕ ਦੋਵਾਂ ਧਿਰਾਂ ਵਿਚੋਂ ਕਿਸੇ ਬੰਦੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ।

ਸਬੰਧਤ ਖ਼ਬਰ:

ਬਾਦਲ ਪਰਿਵਾਰ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ‘ਤੇ ਹਮਲਾ-ਲੱਤਾਂ ਟੁੱਟੀਆਂ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: