Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਦੇ ਸਾਬਕਾ ਸੰਸਦ ਆਲੀਵਾਲ ਅਤੇ ‘ਆਪ’ ਦੇ ਮਹੇਸ਼ ਗੁਪਤਾ ਕਾਂਗਰਸ ‘ਚ ਸ਼ਾਮਲ

ਬਾਦਲ ਦਲ ਦੇ ਸਾਬਕਾ ਸੰਸਦ ਆਲੀਵਾਲ ਅਤੇ ‘ਆਪ’ ਦੇ ਮਹੇਸ਼ ਗੁਪਤਾ ਕਾਂਗਰਸ ‘ਚ ਸ਼ਾਮਲ

ਨਵੀਂ ਦਿੱਲੀ: ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਤੇ ਬਾਦਲ ਦਲ ਨੂੰ ਝਟਕਾ ਦਿੰਦਿਆਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ। ਕੱਲ੍ਹ (14 ਦਸੰਬਰ) ਨੂੰ ਦਿੱਲੀ ਵਿੱਚ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੀਤ ਪ੍ਰਧਾਨ ਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ, ਜਲੰਧਰ ਤੋਂ ‘ਆਪ’ ਆਗੂ ਮਹੇਸ਼ ਗੁਪਤਾ ਅਤੇ ‘ਆਪ’ ਦੀ ਸੂਬਾਈ ਵਿੱਤ ਕਮੇਟੀ ਦੇ ਮੈਂਬਰ ਰਹੇ ਗੁਰਬੰਸ ਸਿੰਘ ਪੂਨੀਆ ਨੇ ਕੱਲ੍ਹ ਦਿੱਲੀ ਵਿੱਚ ਕੈਪਟਨ ਅਮਰਿੰਦਰ ਦੀ ਹਾਜ਼ਰੀ ਵਿੱਚ ਕਾਂਗਰਸ ਦਾ ਹੱਥ ਫੜਿਆ।

ਕੈਪਟਨ ਅਮਰਿੰਦਰ ਸਿੰਘ, ਅਮਰੀਕ ਸਿੰਘ ਆਲੀਵਾਲ (ਸੱਜਿਓਂ ਦੂਜੇ), ਮਹੇਸ਼ ਗੁਪਤਾ (ਖੱਬਿਓਂ ਤੀਜੇ) ਤੇ ਗੁਰਬੰਸ ਸਿੰਘ ਪੂਨੀਆ ਨਵੀਂ ਦਿੱਲੀ ’ਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ
ਕੈਪਟਨ ਅਮਰਿੰਦਰ ਸਿੰਘ, ਅਮਰੀਕ ਸਿੰਘ ਆਲੀਵਾਲ, ਮਹੇਸ਼ ਗੁਪਤਾ ਤੇ ਗੁਰਬੰਸ ਸਿੰਘ ਪੂਨੀਆ ਨਵੀਂ ਦਿੱਲੀ ’ਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ

ਆਲੀਵਾਲ ਨੇ ਕਿਹਾ ਕਿ ਬਾਦਲ ਅਕਾਲੀ ਦਲ ਨੂੰ ਗੈਰ ਜਮਹੂਰੀ ਤਰੀਕੇ ਨਾਲ ਆਪਣੀ ਵਿਅਕਤੀਗਤ ਜਗੀਰ ਵਾਂਗ ਚਲਾ ਰਹੇ ਹਨ, ਜਿਨ੍ਹਾਂ ਨੂੰ ਆਪਣੀਆਂ ਦੋ ਵਕਤ ਦੀਆਂ ਲੋੜਾਂ ਪੂਰੀਆਂ ਕਰਨ ਵਾਸਤੇ ਸੰਘਰਸ਼ ਕਰ ਰਹੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਪੰਜਾਬ ਤੇ ਪੰਜਾਬੀਅਤ ਬਾਰੇ ਕੈਪਟਨ ਅਮਰਿੰਦਰ ਦੇ ਪੱਖ ਤੋਂ ਪ੍ਰਭਾਵਤ ਰਹੇ ਹਨ, ਜਿਨ੍ਹਾਂ ਖ਼ੁਦ ਨੂੰ ਕਹਿਣੀ ਤੇ ਕਰਨੀ ਵਿੱਚ ਬਰਾਬਰ ਰਹਿਣ ਵਾਲਾ ਵਿਅਕਤੀ ਸਾਬਤ ਕੀਤਾ ਹੈ।

ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਮਰੀਕ ਸਿੰਘ ਆਲੀਵਾਲ ਦਾ ਅਕਾਲੀ ਦਲ ਤੋਂ ਮੋਹ ਭੰਗ ਹੋ ਚੁੱਕਾ ਸੀ ਅਤੇ ਉਨ੍ਹਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਖ਼ਾਤਮੇ ਵੱਲ ਇਸ਼ਾਰਾ ਕਰ ਰਿਹਾ ਹੈ। ‘ਆਪ’ ਛੱਡਣ ਵਾਲੇ ਮਹੇਸ਼ ਗੁਪਤਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਕਹਿਣੀ ਤੇ ਕਰਨੀ ਵਿੱਚ ਬਹੁਤ ਫਰਕ ਹੈ, ਜਦੋਂ ਕਿ ਉਨ੍ਹਾਂ (ਗੁਪਤਾ) ਨੇ ‘ਆਪ’ ਲਈ ਤਿੰਨ ਮੀਟਿੰਗਾਂ ਕਰਵਾਈਆਂ ਸਨ। ਗੁਰਬੰਸ ਸਿੰਘ ਪੂਨੀਆ ਨੇ ਕਿਹਾ ਕਿ ‘ਆਪ’ ਆਗੂ ਜ਼ਮੀਨ ਨਾਲ ਜੁੜੇ ਕਾਰਕੁਨਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਉਨ੍ਹਾਂ ਸੰਜੈ ਸਿੰਘ ਅਤੇ ਦੁਰਗੇਸ਼ ਪਾਠਕ ‘ਤੇ ਗੰਭੀਰ ਦੋਸ਼ ਲਾਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: