Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਵਲੋਂ ਸੁਖਬੀਰ ਨੂੰ ਵਿਧਾਇਕ ਦਲ ਦਾ ਆਗੂ ਅਤੇ ਪਵਨ ਕੁਮਾਰ ਟੀਨੂੰ ਨੂੰ ਵ੍ਹਿਪ ਮੁਖੀ ਚੁਣਿਆ ਗਿਆ

ਬਾਦਲ ਦਲ ਵਲੋਂ ਸੁਖਬੀਰ ਨੂੰ ਵਿਧਾਇਕ ਦਲ ਦਾ ਆਗੂ ਅਤੇ ਪਵਨ ਕੁਮਾਰ ਟੀਨੂੰ ਨੂੰ ਵ੍ਹਿਪ ਮੁਖੀ ਚੁਣਿਆ ਗਿਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਵਿੱਖ ਵਿੱਚ ਸਿਆਸੀ ਸਰਗਰਮੀਆਂ ਸੀਮਤ ਕਰਨ ਦੇ ਸੰਕੇਤ ਦਿੱਤੇ ਹਨ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਉਮਰ ਦੇ ਨੌਵੇਂ ਦਹਾਕੇ ਨੂੰ ਢੁੱਕੇ ਬਾਦਲ ਨੇ ਕਿਹਾ “ਮੇਰੀ ਸਿਹਤ ਹੁਣ ਠੀਕ ਨਹੀਂ ਰਹਿੰਦੀ, ਇਸ ਲਈ ਜ਼ਿਆਦਾ ਕੰਮ ਕਰਨ ਦੀ ਸਮਰੱਥਾ ਨਹੀਂ ਰਹੀ।” ਮੀਡੀਆ ਰਿਪੋਰਟਾਂ ਮੁਤਾਬਕ ਪਾਰਟੀ ਦੇ ਇਕ ਸੀਨੀਅਰ ਆਗੂ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ।

sukhbir badal and pawan tinu
ਸੁਖਬੀਰ ਬਾਦਲ, ਪਵਨ ਕੁਮਾਰ ਟੀਨੂੰ (ਫਾਈਲ ਫੋਟੋ)

ਬਾਦਲ ਦਲ ਦੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਸੁਖਬੀਰ ਬਾਦਲ ਦਾ ਆਗੂ ਚੁਣਿਆ ਜਾਣਾ ਵੀ ਇਸ ਗੱਲ ਵੱਲ ਇਸ਼ਾਰਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਹੁਣ ਪਹਿਲਾਂ ਵਾਲੀ ਭੂਮਿਕਾ ਨਹੀਂ ਨਿਭਾ ਸਕਣਗੇ। ਪਾਰਟੀ ਦੇ ਇਸ ਵਾਰੀ 15 ਵਿਧਾਇਕ ਹੀ ਚੋਣ ਜਿੱਤ ਸਕੇ ਹਨ। ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਬਾਦਲ ਦਲ ਦੀ ਹੋਈ ਕਰਾਰੀ ਹਾਰ ਦੇ ਕਾਰਨਾਂ ਦੀ ਸਮੀਖਿਆ ਕੀਤੀ ਗਈ। ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਰਗਰਮੀਆਂ ਘਟਾਉਣ ਅਤੇ ਸੁਖਬੀਰ ਬਾਦਲ ਨੂੰ ਵਿਧਾਇਕ ਦਲ ਦਾ ਆਗੂ ਚੁਣੇ ਜਾਣ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਪਾਰਟੀ ਦੀ ਮੁਕੰਮਲ ਵਾਗਡੋਰ ਹੁਣ ਸੁਖਬੀਰ ਹੱਥ ਆ ਗਈ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਹਾਰ ਦੇ ਕਾਰਨਾਂ ਨੂੰ ਮੁੱਖ ਤੌਰ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਤੋਂ ਉਪਜੇ ਲੋਕ ਰੋਹ ਨੂੰ ਦੱਸਿਆ। ਰੇਤੇ ਬਜਰੀ ਤੇ ਹੋਰ ਕਈ ਤਰ੍ਹਾਂ ਦੇ ਮਾਫੀਆ ਕਾਰਨ ਗੱਠਜੋੜ ਸਰਕਾਰ ਦੀ ਬਦਨਾਮੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦੇ ਬੋਲਬਾਲੇ ਨੂੰ ਵੀ ਕਈਆਂ ਨੇ ਹਾਰ ਨਾਲ ਜੋੜਿਆ। ਮੀਟਿੰਗ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਉਪਿੰਦਰਜੀਤ ਕੌਰ ਅਤੇ ਬੀਬੀ ਜਗੀਰ ਕੌਰ ਹਾਜ਼ਰ ਸਨ। ਵਿਧਾਇਕ ਦਲ ਦੀ ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਵਿਧਾਇਕ ਦਲ ਦਾ ਆਗੂ ਅਤੇ ਪਵਨ ਕੁਮਾਰ ਟੀਨੂੰ ਨੂੰ ਵਿੱਪ੍ਹ ਮੁਖੀ ਚੁਣਿਆ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: