Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਨੂੰ ਆਪਣੇ 10 ਸਾਲ ਵਧਾਉਣ ਬਾਰੇ ਸੋਚਣ ਦੀ ਥਾਂ ਰੋਜ਼ ਮਰ ਰਹੇ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ: ‘ਆਪ’

ਬਾਦਲ ਨੂੰ ਆਪਣੇ 10 ਸਾਲ ਵਧਾਉਣ ਬਾਰੇ ਸੋਚਣ ਦੀ ਥਾਂ ਰੋਜ਼ ਮਰ ਰਹੇ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ: ‘ਆਪ’

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਉਸ ਬਿਆਨ ‘ਤੇ ਤਿੱਖਾ ਰੋਸ ਪ੍ਰਗਟਾਇਆ ਹੈ, ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਪੰਜਾਬੀਆਂ ਨੂੰ ਉਨ੍ਹਾਂ ਦੇ ਜੀਵਨ ਦੇ 10 ਵਰ੍ਹੇ ਹੋਰ ਵਧਾਉਣ ਲਈ ਉਨ੍ਹਾਂ ਨੂੰ ਵੋਟਾਂ ਪਾਉਣੀਆਂ ਚਾਹੀਦੀਆਂ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਗਰੂਰ ਦੇ ਐਮ.ਪੀ. ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚਾਲੇ ਇਹੋ ਬੁਨਿਆਦੀ ਫ਼ਰਕ ਹੈ ਕਿ ਇੱਕ ਨੂੰ ਕੇਵਲ ਆਪਣੀ ਤੇ ਆਪਣੇ ਪਰਿਵਾਰ ਦੀ ਹੀ ਚਿੰਤਾ ਹੈ ਪਰ ਆਮ ਆਦਮੀ ਪਾਰਟੀ ਪੰਜਾਬ ਸੂਬੇ ਅਤੇ ਸਮੂਹ ਪੰਜਾਬੀਆਂ ਦੀ ਸਲਾਮਤੀ ਨੂੰ ਲੈ ਕੇ ਫ਼ਿਕਰਮੰਦ ਰਹਿੰਦੀ ਹੈ।

ਮਾਨ ਨੇ ਕਿਹਾ ਕਿ ਮੁੱਖ ਮੰਤਰੀ ਬਾਦਲ ਇਸ ਧਰਤੀ ‘ਤੇ 9 ਦਹਾਕੇ ਬਿਤਾ ਚੁੱਕੇ ਹਨ ਅਤੇ ਪਿਛਲੀਆਂ ਕਈ ਚੋਣਾਂ ਤੋਂ ਉਹ ਹਰ ਵਾਰ ਇਹੋ ਆਖਦੇ ਆ ਰਹੇ ਹਨ ਕਿ ਇਹ ਉਨ੍ਹਾਂ ਦਾ ਆਖ਼ਰੀ ਕਾਰਜਕਾਲ ਹੈ। ਹੁਣ ਮੁੱਖ ਮੰਤਰੀ ਤਾਂ 5ਵੀਂ ਵਾਰ ਮੁੱਖ ਮੰਤਰੀ ਦੇ ਅਹੁਦੇ ਦਾ ਆਨੰਦ ਮਾਣ ਰਹੇ ਹਨ ਪਰ ਸੂਬੇ ਦੀ ਜਨਤਾ ਹਰ ਰੋਜ਼ ਮਰ ਰਹੀ ਹੈ।

badal-sangat-darshan
ਸੰਗਤ ਦਰਸ਼ਨ ਦੌਰਾਨ ਪ੍ਰਕਾਸ਼ ਸਿੰਘ ਬਾਦਲ

ਸੰਗਰੂਰ ਦੇ ਐਮ.ਪੀ. ਨੇ ਕਿਹਾ ਕਿ ਪੰਜਾਬ ਵਿੱਚ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਔਸਤ ਉਮਰ 30 ਤੋਂ 40 ਸਾਲ ਹੈ, ਜਦ ਕਿ 90 ਫ਼ੀ ਸਦੀ ਮੌਤਾਂ ਕੇਵਲ ਬਿਕਰਮ ਮਜੀਠੀਆ ਵੱਲੋਂ ਵੰਡੇ ਜਾਣ ਵਾਲੇ ਨਸ਼ਿਆਂ ਕਾਰਨ 20 ਤੋਂ 30 ਸਾਲ ਉਮਰ ਵਰਗ ਦੇ ਨੌਜਵਾਨਾਂ ਦੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਰੋਜ਼ਗਾਰ ਨੌਜਵਾਨਾਂ ਦੀ ਔਸਤ ਉਮਰ 25 ਤੋਂ 30 ਵਰ੍ਹੇ ਹੈ, ਜਦ ਕਿ 20 ਤੋਂ 30 ਸਾਲ ਉਮਰ ਦੇ ਨੌਜਵਾਨਾਂ ਨੂੰ ਬਾਦਲਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਮਜਬੂਰਨ ਦੇਸ਼ ਛੱਡ ਕੇ ਵਿਦੇਸ਼ਾਂ ਵਿੱਚ ਸੈਟਲ ਹੋਣਾ ਪੈ ਰਿਹਾ ਹੈ।

ਮਾਨ ਨੇ ਕਿਹਾ ਕਿ ਇੱਕ ਲੰਮਾ ਜੀਵਨ ਬਿਤਾ ਲੈਣ ਤੋਂ ਬਾਅਦ ਵੀ ਇਹ ਕਿੰਨਾ ਸਖ਼ਤ-ਦਿਲ ਕਾਰਜ ਹੈ ਕਿ ਇੱਕ ਵਿਅਕਤੀ ਹਾਲੇ ਵੀ ਆਪਣੇ-ਆਪ ਬਾਰੇ ਹੀ ਸੋਚ ਰਿਹਾ ਹੈ, ਜਦ ਕਿ ਪੰਜਾਬ ਵਿੱਚ ਨੌਜਵਾਨ ਹਰ ਰੋਜ਼ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਨੇ ਖ਼ੁਦ ਨੂੰ ‘ਧਰਮ ਦੇ ਰਾਖੇ’ ਵਜੋਂ ਪੇਸ਼ ਕਰ ਕੇ ਆਮ ਜਨਤਾ ਨੂੰ ਬੁੱਧੂ ਬਣਾਇਆ ਹੈ, ਜਦ ਕਿ ਅਸਲੀਅਤ ਇਹ ਹੈ ਕਿ ਉਸ ਨੇ ਸਿੱਖ ਧਰਮ ਦਾ ਇੰਨਾ ਕੁ ਨੁਕਸਾਨ ਕਰ ਦਿੱਤਾ ਹੈ, ਜਿੰਨਾ ਕਿ ਅਹਿਮਦ ਸ਼ਾਹ ਅਬਦਾਲੀ ਨੇ ਵੀ ਨਹੀਂ ਕੀਤਾ ਸੀ।

ਪੰਜਾਬ ਦੀ ਜਨਤਾ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਹੁਣ ਰਾਜ ਦੀ ਜਨਤਾ ਨੇ ਫ਼ੈਸਲਾ ਲੈਣਾ ਹੈ ਕਿ ਉਹ ਕਿਸ ਨੂੰ ਵੋਟ ਦੇਣਾ ਚਾਹੁੰਦੇ ਹਨ – ਅਜਿਹੇ ਵਿਅਕਤੀ ਨੂੰ ਤੇ ਉਸ ਦੇ ਪਰਿਵਾਰ ਜਾਂ ਪਾਰਟੀ ਨੂੰ, ਜਿਹੜਾ ਕੇਵਲ ਆਪਣੇ-ਆਪ ਬਾਰੇ ਸੋਚਦਾ ਹੈ ਜਾਂ ਅਜਿਹੀ ਪਾਰਟੀ ਨੂੰ, ਜਿਹੜੀ ਪੰਜਾਬ ਨੂੰ ਮੁੜ ਮਹਾਨ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: