Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਨੂੰ ਦਿੱਤੀ “ਫ਼ਖਰ-ਏ-ਕੌਮ” ਦੀ ਉਪਾਧੀ ਵਾਪਸ ਨਹੀਂ ਲਈ ਜਾ ਸਕਦੀ: ਗਿਆਨੀ ਗੁਰਬਚਨ ਸਿੰਘ

ਬਾਦਲ ਨੂੰ ਦਿੱਤੀ “ਫ਼ਖਰ-ਏ-ਕੌਮ” ਦੀ ਉਪਾਧੀ ਵਾਪਸ ਨਹੀਂ ਲਈ ਜਾ ਸਕਦੀ: ਗਿਆਨੀ ਗੁਰਬਚਨ ਸਿੰਘ

ਅੰਮਿ੍ਤਸਰ (26 ਅਗਸਤ, 2015): ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਪੰਜਾਬ ਦੇ ਮੱਖ ਮੰਤਰੀ ਅਤੇ ਬਾਦਲ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਦਿੱਤੀ ਗਈ “ਫ਼ਖਰ-ਏ-ਕੌਮ” ਦੀ ਉਪਾਧੀ ਵਾਪਸ ਲੈਣ ਦੀ ਕੀਤੀ ਮੰਗ ਦੇ ਜਵਾਬ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖਰ-ਏ-ਕੌਮ ਦੀ ਉਪਾਧੀ ਵਾਪਿਸ ਨਹੀਂ ਲਈ ਜਾ ਸਕਦੀ।

ਬਾਦਲ ਨੂੰ ਦਿੱਤੀ "ਫ਼ਖਰ-ਏ-ਕੌਮ" ਦੀ ਉਪਾਧੀ ਵਾਪਸ ਨਹੀਂ ਲਈ ਜਾ ਸਕਦੀ
ਬਾਦਲ ਨੂੰ ਦਿੱਤੀ “ਫ਼ਖਰ-ਏ-ਕੌਮ” ਦੀ ਉਪਾਧੀ ਵਾਪਸ ਨਹੀਂ ਲਈ ਜਾ ਸਕਦੀ

ਉਨ੍ਹਾਂ ਕਿਹਾ ਕਿ ਇਕੱਲੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਹੀਂ ਬਲਕਿ ਪੰਜ ਤਖ਼ਤ ਸਾਹਿਬਾਨਾਂ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਫ਼ੈਸਲਾ ਕਰਕੇ ਦਿੱਤਾ ਗਿਆ ਹੈ ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੋਂ ਇਕ ਬਿਆਨ ਰਾਹੀਂ ਸਿੰਘ ਸਾਹਿਬ ਗਿ: ਗੁਰਬਚਨ ਸਿੰਘ ਨੇ ਕਿਹਾ ਕਿ ਕੁਝ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਗਏ ‘ਫ਼ਖਰ-ਏ-ਕੌਮ’ ਐਵਾਰਡ ਨੂੰ ਵਾਪਸ ਲੈਣ ਲਈ ਕਿਹਾ ਗਿਆ ਹੈ ।

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਹ ਐਵਾਰਡ ਇਕੱਲੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਹੀਂ ਦਿੱਤਾ ਗਿਆ । ਇਸ ਸਬੰਧੀ ਪੰਜ ਸਿੰਘ ਸਾਹਿਬਾਨ ਵੱਲੋਂ ਸਰਬ ਸੰਮਤੀ ਨਾਲ ਫ਼ੈਸਲਾ ਕਰਕੇ ਇਹ ਐਵਾਰਡ ਬਾਦਲ ਨੂੰ ਦਿੱਤਾ ਗਿਆ ਹੈ, ਜਿਸ ਉਪਰ ਕੋਈ ਵੀ ਕਿੰਤੂ ਪ੍ਰੰਤੂ ਨਹੀਂ ਕੀਤਾ ਜਾ ਸਕਦਾ ।

ਗਿਆਨੀ ਗੁਰਬਚਨ ਸਿੰਘ ਨੇ ਇਹ ਵੀ ਕਿਹਾ ਕਿ ਉਹ ਹਮੇਸ਼ਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਰਹੇ ਹਨ ਤੇ ਭਵਿੱਖ ਵਿਚ ਰਹਿਣਗੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 30 ਜੂਨ 2025 ਨੂੰ ਭਾਈ ਮਥੁਰਾ ਸਿੰਘ ਜੀ ਦੀ ਯਾਦ ਵਿਚ ਪਿੰਡ ਜੌੜਾ ਮਦਰਾ ਵਿਖੇ ਹੋਏ ਸਮਾਗਮ ਦੌਰਾਨ ਪੰਥ ਸੇਵਕ ਜਥਾ ਮਾਝਾ ਦੇ ਸੇਵਾਦਾਰ ਭਾਈ ਸੁਖਦੀਪ ਸਿੰਘ ਮੀਕੇ ਵੱਲੋਂ
ਪੱਤਰਕਾਰ ਰਾਜਦੀਪ ਕੌਰ ਵੱਲੋਂ ਇਸ ਖਾਸ ਪੇਸ਼ਕਸ਼ ਰਾਹੀਂ ਪੰਜਾਬ ਵਿਚ ਪਿਛਲੇ ਇਕ ਦਹਾਕੇ ਤੋਂ ਸਰਗਰਮ ਚੱਲੇ ਆ ਰਹੇ ਸੰਵੇਦਨਸ਼ੀਲ ਬੇਅਦਬੀ ਮਾਮਲਿਆਂ ਬਾਰੇ ਡੁੰਘਾਈ ਵਿਚ ਜਾਂਚ ਕਰਕੇ ਕਈ ਅਹਿਮ ਪੱਖ ਉਜਾਗਰ
ਤਖਤਾਂ ਤੇ ਗੁਰਧਾਮਾਂ ਨੂੰ ਕਿਵੇਂ ਵਰਤਦੇ ਰਹੇ ਬਾਦਲ ? ਕਿਵੇਂ ਆਇਆ ਪ੍ਰਬੰਧਾਂ 'ਚ ਐਡਾ ਵੱਡਾ ਨਿਘਾਰ ਸੁਣੋ ਵਿਸਥਾਰਪੂਰਵਕ ਗੱਲਬਾਤ ਸਿੱਖ ਇਤਿਹਾਸਕਾਰ ਡਾ. ਸੁਖਦਿਆਲ ਸਿੰਘ ਨਾਲ ਵਿਸ਼ੇਸ਼ ਗੱਲਬਾਤ
ਤਖਤਾਂ ਤੇ ਗੁਰਧਾਮਾਂ ਨੂੰ ਕਿਵੇਂ ਵਰਤਦੇ ਰਹੇ ਬਾਦਲ ? ਕਿਵੇਂ ਆਇਆ ਪ੍ਰਬੰਧਾਂ 'ਚ ਐਡਾ ਵੱਡਾ ਨਿਘਾਰ ਸੁਣੋ ਵਿਸਥਾਰਪੂਰਵਕ ਗੱਲਬਾਤ ਸਿੱਖ ਇਤਿਹਾਸਕਾਰ ਡਾ. ਸੁਖਦਿਆਲ ਸਿੰਘ ਨਾਲ ਵਿਸ਼ੇਸ਼ ਗੱਲਬਾਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: