Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਵੱਲੋਂ ਤਖਤ ਸਹਿਬਾਨ ਦੇ ਨਵੇਂ ਜੱਥੇਦਾਰ ਥਾਪਣ ਦੀ ਕਵਾਇਦ ਸ਼ੁਰੂ

ਬਾਦਲ ਵੱਲੋਂ ਤਖਤ ਸਹਿਬਾਨ ਦੇ ਨਵੇਂ ਜੱਥੇਦਾਰ ਥਾਪਣ ਦੀ ਕਵਾਇਦ ਸ਼ੁਰੂ

ਜਲੰਧਰ (28 ਅਕਤੂਬਰ, 2015): ਸੌਦਾ ਸਾਧ ਮਾਫੀਨਾਮੇ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ, ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਨਾਲ ਦੋ ਸਿੰਘਾਂ ਦੀ ਸ਼ਹੀਦੀ, ਬੇਕਸੂਰ ਸਿੱਖ ਨੌਜਵਾਨਾਂ ‘ਤੇ ਪਰਚਾ ਦਰਜ਼ ਕਰਕੇ ਜੇਲ ਭੇਜਣਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪੰਜਾਂ ਪਿਆਰਿਆਂ ਦੀ ਮੁਅੱਤਲੀ ਤੋਂ ਬਾਅਦ ਸਿੱਖ ਰੋਹ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸੱਤਾਧਾਰੀ ਬਾਦਲ ਦਲ ਨੇ ਆਖਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਮੇਤ ਤਿੰਨ ਤਖਤਾਂ ਦੇ ਜੱਥੇਦਾਰ ਦੀ ਛੁੱਟੀ ਕਰਨ ਦਾ ਮਨ ਬਣਾ ਲਿਆ ਹੈ।

 ਸ੍ਰੀ ਅਕਾਲ ਤਖ਼ਤ ਸਾਹਿਬ
ਸ੍ਰੀ ਅਕਾਲ ਤਖ਼ਤ ਸਾਹਿਬ

ਸੂਤਰਾਂ ਮੁਤਾਬਿਕ ਤਿੰਨ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨਾਲ ਮੁੱਖ ਮੰਤਰੀ ਵੱਲੋਂ ਕੀਤੀ ਮੀਟਿੰਗ ਵਿਚ ਤਿੰਨਾਂ ਜਥੇਦਾਰਾਂ ਨੂੰ ਫਾਰਗ ਕਰਨ ਦਾ ਫੈਸਲਾ ਵੀ ਲੈ ਲਿਆ ਗਿਆ ਸੀ, ਪਰ ਇਸ ਫੈਸਲੇ ਨੂੰ ਅਮਲ ਵਿਚ ਗੁਰੂ ਰਾਮਦਾਸ ਜੀ ਦੇ 29 ਅਕਤੂਬਰ ਨੂੰ ਗੁਰਪੁਰਬ ਤੋਂ ਬਾਅਦ ਹੀ ਲਿਆਂਦਾ ਜਾਵੇਗਾ ।

ਅਖਬਾਰੀ ਖਬਰਾਂ ਵਿੱਚ ਇਸ ਗੱਲ ਦਾ ਵੀ ਚਰਚਾ ਹੈ ਕਿ ਮੁੱਖ ਮੰਤਰੀ ਨੇ ਸਿੰਘ ਸਾਹਿਬ ਤੇ ਪੰਜ ਪਿਆਰਿਆਂ ਦਾ ਮਾਮਲਾ ਸੁਲਝਾਉਣ ਲਈ ਨਾਮਜ਼ਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਤੇ ਸ: ਰਾਜਿੰਦਰ ਸਿੰਘ ਮਹਿਤਾ ਨਾਲ ਸਖ਼ਤ ਔਖ ਵੀ ਜ਼ਾਹਰ ਕੀਤੀ ਸੀ ਤੇ ਇਸ ਦਿਨ ਤੋਂ ਬਾਅਦ ਮੁੱਖ ਮੰਤਰੀ ਦੇ ਖਾਸਮਖਾਸ ਸਮਝੇ ਜਾਂਦੇ ਤੇ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਸ: ਕੋਲਿਆਂਵਾਲੀ ਨੂੰ ਮੂਹਰੇ ਲਿਆਂਦਾ ਗਿਆ ਹੈ ।

ਸੂਤਰਾਂ ਮੁਤਾਬਿਕ ਬੀਤੇ ਦਿਨ ਨਵੇਂ ਜਥੇਦਾਰ ਲਗਾਉਣ ਬਾਰੇ ਮੁੱਖ ਮੰਤਰੀ ਦੀ ਰਿਹਾਇਸ਼ ਉੱਪਰ ਲਗਾਤਾਰ ਆਪਣੇ ਸਲਾਹਕਾਰਾਂ ਨਾਲ ਮੀਟਿੰਗਾਂ ਚਲਦੀਆਂ ਰਹੀਆਂ ।ਪਤਾ ਲੱਗਾ ਹੈ ਕਿ ਪੁਰਾਣੇ ਜਥੇਦਾਰਾਂ ‘ਚੋਂ ਕਿਸੇ ਨੂੰ ਜਥੇਦਾਰ ਬਣਾਏ ਜਾਣ ਦੀ ਗੱਲ ਤਾਂ ਆਖਰ ਉੱਕਾ ਹੀ ਰੱਦ ਹੋ ਗਈ, ਪਰ ਕੁਝ ਸਲਾਹਕਾਰਾਂ ਦਾ ਵਿਚਾਰ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਕਿਸੇ ਗ੍ਰੰਥੀ ਨੂੰ ਬਣਾਉਣ ਦੀ ਬਜਾਏ, ਕਿਸੇ ਚੰਗੇ ਕਿਰਦਾਰ ਵਾਲੇ ਗੁਰਮੁੱਖ ਵਿਦਵਾਨ ਸਿੱਖ ਨੂੰ ਬਣਾਇਆ ਜਾਵੇ, ਪਰ ਮੋਟੇ ਰੂਪ ‘ਚ ਇਹ ਫੈਸਲਾ ਕੀਤਾ ਗਿਆ ਹੈ ਕਿ ਹਾਲ ਦੀ ਘੜੀ ਵਿਵਾਦਤ ਤਿੰਨਾਂ ਜਥੇਦਾਰਾਂ ਨੂੰ ਅਸਤੀਫੇ ਦੇਣ ਲਈ ਆਖ ਕੇ ਉਨ੍ਹਾਂ ਦੀ ਥਾਂ ਵੱਖ-ਵੱਖ ਥਾਵੀਂ ਮੁੱਖ ਗ੍ਰੰਥੀ ਜਾਂ ਗ੍ਰੰਥੀ ਵਜੋਂ ਕੰਮ ਕਰ ਰਹੀਆਂ ਸ਼ਖ਼ਸੀਅਤਾਂ ਨੂੰ ਜਥੇਦਾਰ ਜਾਂ ਕਾਰਜਕਾਰੀ ਜਥੇਦਾਰ ਥਾਪ ਦਿੱਤਾ ਜਾਵੇ ।

ਪਤਾ ਲੱਗਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਜਗਤਾਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਲਗਾਏ ਜਾਣ ਲਈ ਵਿਚਾਰ ਹੋ ਰਹੀ ਹੈ ।ਸੂਤਰਾਂ ਮੁਤਾਬਿਕ ਉਹ ਅਜੇ ਇਸ ਅਹੁਦੇ ਨੂੰ ਪ੍ਰਵਾਨ ਕਰਨ ਲਈ ਤਿਆਰ ਨਹੀਂ, ਜਾਂ ਫਿਰ ਸ੍ਰੀ ਦਰਬਾਰ ਸਾਹਿਬ ਵਿਖੇ ਹੀ ਐਡੀਸ਼ਨਲ ਮੁੱਖ ਗ੍ਰੰਥੀ ਵਜੋਂ ਕੰਮ ਕਰ ਰਹੇ ਗਿਆਨੀ ਜਗਤਾਰ ਸਿੰਘ ਦਾ ਨਾਂਅ ਵੀ ਅੱਗੇ ਆ ਰਿਹਾ ਹੈ ।

ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਮਦਮੀ ਟਕਸਾਲ ਦੇ ਨੇੜੇ ਸਮਝੇ ਜਾਂਦੇ ਹਨ ।ਜੇਕਰ ਟਕਸਾਲ ਮੁਖੀ ਉਨ੍ਹਾਂ ਦੀ ਨਿਯੁਕਤੀ ਨੂੰ ਹਰੀ ਝੰਡੀ ਦੇ ਦੇਣ ਤਾਂ ਉਨ੍ਹਾਂ ਵੱਲੋਂ ਇਹ ਅਹੁਦਾ ਪ੍ਰਵਾਨ ਕਰ ਲੈਣ ਬਾਰੇ ਵੀ ਦੱਸਿਆ ਜਾ ਰਿਹਾ ਹੈ ।ਤਖ਼ਤ ਸ੍ਰੀ ਕੇਸਗੜ੍ਹ ਅਨੰਦਪੁਰ ਸਾਹਿਬ ਲਈ ਫਤਹਿਗੜ੍ਹ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਗਿਆਨੀ ਹਰਪਾਲ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਦੇ ਨਾਂਅ ਵਿਚਾਰੇ ਜਾ ਰਹੇ ਦੱਸੇ ਜਾਂਦੇ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: