Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਸਰਕਾਰ 27 ਹਜ਼ਾਰ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਸੰਬੰਧੀ ਲੋਕਾਂ ਨੂੰ ਬੋਲ ਰਹੀ ਹੈ ਝੂਠ:ਆਪ

ਬਾਦਲ ਸਰਕਾਰ 27 ਹਜ਼ਾਰ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਸੰਬੰਧੀ ਲੋਕਾਂ ਨੂੰ ਬੋਲ ਰਹੀ ਹੈ ਝੂਠ:ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਕੱਚੇ ਕਾਮਿਆਂ, ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਬੋਲੇ ਜਾ ਰਹੇ ਝੂਠ ਦੀ ਅਲੋਚਨਾ ਕੀਤੀ। ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਰਨ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਜੇ ਬਾਦਲ ਸਰਕਾਰ ਸਹੀ ਅਰਥਾਂ ਵਿਚ 27 ਹਜ਼ਾਰ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਗੰਭੀਰ ਹੁੰਦੀ ਤਾਂ ਉਹ ਅਜਿਹਾ ਕੰਮ ਆਪਣੇ 10 ਸਾਲ ਤੋਂ ਚਲੀ ਆ ਰਹੀ ਸਰਕਾਰ ਦੇ ਸ਼ੁਰੂ ਵਿਚ ਹੀ ਕਰ ਦਿੰਦੇ।

ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਠੇਕਾ ਅਧਾਰਿਤ ਨੌਕਰੀਆਂ ਦੇ ਖਿਲਾਫ ਰਹੀ ਹੈ ਅਤੇ 27 ਹਜ਼ਾਰ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗੱਲ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਬਾਦਲ ਸਰਕਾਰ ਦੁਆਰਾ ਚੋਣਾਂ ਤੋਂ ਇਕ ਮਹੀਨੇ ਪਹਿਲਾਂ ਕੀਤੇ ਅਜਿਹੇ ਐਲਾਨ ਉਤੇ ਯਕੀਨ ਨਾ ਕਰਦੇ ਹੋਏ ਇਸ ਪਿੱਛੇ ਕੀਤੀ ਜਾ ਰਹੀ ਰਾਜਨੀਤੀ ਦੀ ਅਲੋਚਨਾ ਕਰਦੀ ਹੈ।

ਫਾਈਲ ਫੋਟੋ: ਗੁਰਪ੍ਰੀਤ ਸਿੰਘ ਵੜੈਚ (ਘੁੱਗੀ)
ਫਾਈਲ ਫੋਟੋ: ਗੁਰਪ੍ਰੀਤ ਸਿੰਘ ਵੜੈਚ (ਘੁੱਗੀ)

ਵੜੈਚ ਨੇ ਕਿਹਾ, “ਕਈ ਮਹੀਨੀਆਂ ਤੋਂ ਠੇਕੇ ਅਧਾਰਤ ਮੁਲਾਜ਼ਮ ਆਪਣੀਆਂ ਨੌਕਰੀਆਂ ਨੂੰ ਪੱਕਾ ਕਰਨ ਦੀ ਮੰਗ ਤਹਿਤ ਪੰਜਾਬ ਭਰ ਦੀਆਂ ਪਾਣੀਆਂ ਦੀਆਂ ਟੈਂਕੀਆਂ ਉਤੇ ਚੜ੍ਹੇ ਹੋਏ ਹਨ ਅਤੇ ਬਾਦਲ ਸਰਕਾਰ ਪਿਛਲੇ 10 ਸਾਲਾਂ ਤੋਂ ਉਨ੍ਹਾਂ ਦੀਆਂ ਗੱਲਾਂ ਸੁਣਨ ਦੀ ਬਜਾਏ ਪੁਲਿਸ ਦੀਆਂ ਡਾਂਗਾਂ ਰਾਹੀਂ ਉਨ੍ਹਾਂ ਦੀ ਅਵਾਜ਼ ਨੂੰ ਬੰਦ ਕਰ ‘ਤੇ ਤੁਲੀ ਹੋਈ ਹੈ। ਜਦੋਂ ਵੀ ਠੇਕੇ ਅਧਾਰਿਤ ਕਰਮਚਾਰੀਆਂ ਦਾ ਵਫਦ ਮੁੱਖ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਨ੍ਹਾਂ ਨੂੰ ਡਾਂਗਾਂ ਦੁਆਰਾ ਕੁਟਵਾਇਆ ਅਤੇ ਪਾਣੀ ਦੇ ਬੌਛਾਰਾਂ ਦੁਆਰਾ ਭਜਾਇਆ ਜਾਂਦਾ ਹੈ।”

ਆਪ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਚੰਗੀ ਤਰ੍ਹਾਂ ਜਾਣਦੀ ਸੀ ਕਿ ਉਨ੍ਹਾਂ ਦੁਆਰਾ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਸੰਬੰਧੀ ਰਾਜਪਾਲ ਨੂੰ ਭੇਜਿਆਂ ਗਿਆ ਆਰਡੀਨੇਂਸ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਇਹ ਸਿਰਫ ਕੱਚੇ ਮੁਲਾਜਮਾਂ ਨੂੰ ਮੂਰਖ ਬਣਾਉਣ ਦੇ ਮਕਸਦ ਨਾਲ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਗਵਰਨਰ ਅਕਾਲੀ ਭਾਜਪਾ ਦੀ ਸਰਪ੍ਰਸਤੀ ਦੀ ਕੇਂਦਰ ਸਰਕਾਰ ਨੇ ਪੰਜਾਬ ਵਿਚ ਭੇਜਿਆ ਹੈ।

ਵੜੈਚ ਨੇ ਕਿਹਾ ਕਿ ਬਾਦਲ ਸਰਕਾਰ ਦੁਆਰਾ 27 ਹਜ਼ਾਰ ਕਾਮਿਆਂ ਨੂੰ ਪੱਕੇ ਕਰਨ ਸੰਬੰਧੀ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣਾ ਵੀ ਇਸ ਮੁੱਦੇ ਉਤੇ ਰਾਜਨੀਤਿਕ ਰੋਟੀਆਂ ਸੇਕਣ ਤੋਂ ਬਿਨਾਂ ਕੁਝ ਨਹੀਂ ਹੈ।

ਆਪ ਆਗੂ ਨੇ ਕਿਹਾ ਕਿ ਬਾਦਲਾਂ ਨੂੰ ਇਹ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਵਲੋਂ ਗਲਤ ਢੰਗ ਨਾਲ ਕੀਤੀ ਗਈ 668 ਪੰਚਾਇਤ ਸਕੱਤਰਾਂ ਦੀ ਨਿਯੁਕਤੀ ਉਤੇ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰੋਕ ਲਗਾ ਦਿੱਤੀ ਗਈ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Badal Govt. Misleading People on Regularization of 27,000 Contractual Employees, alleges AAP …

ਵੜੈਚ ਨੇ ਕਿਹਾ ਕਿ 2017 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੌਜੂਦਾ ਸਾਰੇ ਠੇਕੇ ਅਧਾਰਿਤ ਮੁਲਾਜਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵੱਖ-ਵੱਖ ਚੋਣ ਮੈਨੀਫੈਸਟੋ ਵਿਚ ਆਪ ਇਹ ਵਾਅਦਾ ਪਹਿਲਾਂ ਹੀ ਕਰ ਚੁੱਕੀ ਹੈ ਕਿ ਪੰਜਾਬ ਵਿਚੋਂ ਠੇਕੇ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਜਾਵੇਗਾ ਅਤੇ ਸਾਰੀਆਂ ਨਿਯੁਕਤੀਆਂ ਪੱਕੇ ਤੌਰ ‘ਤੇ ਕੀਤੀਆਂ ਜਾਣਗੀਆਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: