Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਤ੍ਰਿਲੋਕ ਸਿੰਘ ਦੀ ਅੰਤਿਮ ਅਰਦਾਸ ਅੱਜ ਹੋਵੇਗੀ

ਬਾਪੂ ਤ੍ਰਿਲੋਕ ਸਿੰਘ ਦੀ ਅੰਤਿਮ ਅਰਦਾਸ ਅੱਜ ਹੋਵੇਗੀ

ਬਟਾਲਾ (17 ਮਈ, 2015): ਫ਼ਖਰ ਏ ਕੌਮ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਪਿਤਾ ਬਾਪੂ ਤਰਲੋਕ ਸਿੰਘ ਅਗਵਾਨ, ਜੋ ਉਸ ਅਕਾਲ ਪੁਰਖ ਵੱਲੋਂ ਬਖਸ਼ਿਆ ਜੀਵਨ ਬਤੀਤ ਕਰਦਿਆਂ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ ।

Bapu-Tarlok-Singh-Ji-and-Shaheed-Satwant-Singh-Ji-618x400
ਉਨ੍ਹਾਂ ਦੀ ਅੰਤਿਮ ਅਰਦਾਸ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ 17 ਮਈ ਦਿਨ ਐਤਵਾਰ ਨੂੰ ਪਿੰਡ ਅਗਵਾਨ (ਨੇੜੇ ਡੇਰਾ ਬਾਬਾ ਨਾਨਕ) ਜ਼ਿਲ੍ਹਾ ਗੁਰਦਾਸਪੁਰ ਵਿਖੇ ਪੈਣਗੇ । ਜਿਥੇ ਸਿੱਖ ਪੰਥ ਦੀਆਂ ਸਿਰਮੌਰ ਸ਼ਖਸੀਅਤਾਂ ਅਤੇ ਦੇਸ਼-ਵਿਦੇਸ਼ ਤੋਂ ਸੰਗਤਾਂ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ ।

ਬਾਪੂ ਤ੍ਰਿਲੋਕ ਸਿੰਘ ਜੀ ਨੇ ਸ਼ਹੀਦ ਭਾਈ ਸਤਵੰਤ ਸਿੰਘ ਵੱਲੋਂ ਭਾਈ ਬੇਅੰਤ ਸਿੰਘ ਨਾਲ ਮਿਲਕੇ ਕੀਤੇ 13 ਅਕੂਤਬਰ 1984 ਨੂੰ ਉਸ ਸਮੇਂ ਦੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਰਕਾਰੀ ਤਸ਼ੱਦਦ ਦਾ ਬੜੀ ਦਲੇਰੀ ਨਾਲ ਸਾਹਮਣਾ ਕੀਤਾ ਸੀ।

ਇੰਦਰਾ ਗਾਂਧੀ ਭਾਰਤੀ ਫੋਜ ਵੱਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਲਈ ਜਿੰਮੇਵਾਰ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ
20ਵੀਂ ਸਦੀ ਦੇ ਸਿੱਖ ਸੰਘਰਸ਼ ਦੌਰਾਨ ਸਿੱਖੀ ਦੀ ਆਨ-ਸ਼ਾਨ ਲਈ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ, ਭਾਈ ਕੇਹਰ ਸਿੰਘ ਦਾ 27ਵਾਂ ਸ਼ਹੀਦੀ ਦਿਹਾੜਾ ਭਾਈ ਸਤਵੰਤ ਸਿੰਘ ਦੇ ਪਿੰਡ
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਕਰਵਾਏ ਫੌਜੀ ਹਮਲੇ ਤੋਂ ਬਾਅਦ ਉਸਨੂੰ ਉਸਦੇ ਕੀਤੇ ਪਾਪਾਾਂ ਦੀ
-ਜਸਪਾਲ ਸਿੰਘ ਹੇਰਾਂ
ਇੱਕ ਉਸ ਬਾਪੂ ਨੂੰ ਜਿਸ ਬਾਪੂ ਨੂੰ ਕੌਮ ਦੀ ਆਨ ਤੇ ਸ਼ਾਨ ਦੀ ਬਹਾਲੀ ਵਾਲਾ ਕੋਤਕ ਕਰਨ ਵਾਲੇ ਮਹਾਨ ਜੋਧੇ ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਦਾ ਬਾਪੂ ਹੋਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: