Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਖਾਲਸਾ ਦੀ ਹਮਾਇਤ ਵਿੱਚ 13 ਅਪ੍ਰੈਲ ਨੂੰ ਹੋਵੇਗਾ ਰੋਸ ਮਾਰਚ

ਬਾਪੂ ਸੂਰਤ ਸਿੰਘ ਖਾਲਸਾ ਦੀ ਹਮਾਇਤ ਵਿੱਚ 13 ਅਪ੍ਰੈਲ ਨੂੰ ਹੋਵੇਗਾ ਰੋਸ ਮਾਰਚ

ਬਾਪੂ ਸੂਰਤ ਸਿੰਘ ਖ਼ਾਲਸਾ
ਬਾਪੂ ਸੂਰਤ ਸਿੰਘ ਖ਼ਾਲਸਾ

ਚੰਡੀਗੜ (3 ਅਪ੍ਰੈਲ, 2015): ਯੂਨਾਇਟਿਡ ਅਕਾਲੀ ਦਲ ਵਲੋਂ ਅੱਜ ਚੰਡੀਗੜ ਸੈਕਟਰ 27 ਸਥਿਤ ਰਾਮਗੜੀਆ ਭਵਨ ਵਿੱਚ ਕੀਤੀ ਗਈ ਪ੍ਰੈਸ ਕਾਨਫਰੰਸ ਦੀ ਪਤੱਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਯੂਨਾਇਟਿਡ ਅਕਾਲੀ ਦਲ ਦੇ ਕਨਵੀਨਰ ਭਾਈ ਮੋਹਕਮ ਸਿੰਘ ,ਸਰਪ੍ਰਸਤ ਡਾ. ਭਗਵਾਨ ਸਿੰਘ ਅਤੇ ਜਨਰਲ ਸੈਕਟਰੀ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਕਿ ਯੂਨਾਇਟਿਡ ਅਕਾਲੀ ਦਲ ਵਲੋਂ ਤਾਲਮੇਲ ਬਣਾਕੇ ਸਮੂਹ ਜੱਥੇਬੰਦੀਆ ਦੇ ਸਹਿਯੋਗ ਨਾਲ ਬਾਪੂ ਸੂਰਤ ਸਿੰਘ ਦੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ 13 ਅਪ੍ਰੈਲ ਨੂੰ ਪਿੰਡ ਥਰਾਜ ਜਿਲਾ ਮੋਗਾ ਤੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ,ਸਾਬੋ ਕੀ ਤਲਵੰਡੀ ਤਕ ਵਿਸ਼ਾਲ ਮਾਰਚ ਕੀਤਾ ਜਾਵੇਗਾ ਅਤੇ ਸੰਗਤ ਨੂੰ ਲਿਟਰੇਚਰ ਵੰਡਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਤੇ ਬੈਠੇ 83 ਸਾਲਾ ਬਾਪੂ ਸੂਰਤ ਸਿੰਘ ਅਤੇ ਉਨ੍ਹਾਂ ਦੇ ਐਨ ਆਰ ਆਈ ਪੁਤੱਰ ਰਵਿੰਦਰਜੀਤ ਸਿੰਘ ਗੋਗੀ ਨੂੰ ਨਜ਼ਾਇਜ ਹਿਰਾਸਤ ਵਿਚ ਰਖ ਕੇ ਪੰਜਾਬ ਸਰਕਾਰ ਵਲੋਂ ਸ਼ਰੇਆਮ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ।

ਸ. ਗੁਰਦੀਪ ਸਿੰਘ ਬਠਿੰਡਾ ਜੋ ਕਿ ਸੰਘਰਸ਼ ਕਮੇਟੀ ਦੇ ਕੋ ਆਰਡੀਨੇਟਰ ਵੀ ਹਨ ਨੇ ਦਸਿਆ ਕਿ ਬਾਪੂ ਸੂਰਤ ਸਿੰਘ ਦੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੇ ਸੰਘਰਸ਼ ਨੂੰ ਪੰਜਾਬ ਦੀਆਂ ਸਮੂਹ ਪੰਥਕ ਜੱਥੇਬੰਦੀਆਂ ਅਤੇ ਦੇਸ਼ ਵਿਦੇਸ਼ ਵਸਦੇ ਪੰਥ ਦਰਦੀਆਂ ਸਮੇਤ ਇਨਸਾਫ਼ ਪਸੰਦ ਜੱਥੇਬੰਦੀਆਂ ਅਤੇ ਲੋਕਾਂ ਵਲੋਂ ਭਰਪੂਰ ਸਹਿਯੋਗ ਦਿਤਾ ਜਾ ਰਿਹਾ ਹੈ।

ਡਾ. ਭਗਵਾਨ ਸਿੰਘ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਬਿਕਰਮ ਮਜੀਠੀਆ ਨੂੰ ਬਚਾਊਣ ਲਈ ਮੋਦੀ ਸਰਕਾਰ ਅੱਗੇ ਗੋਡੇ ਟੇਕਦਿਆਂ ਭੁਮੀ ਗ੍ਰਹਿਣ ਬਿੱਲ ਪਾਸ ਕੀਤੇ ਦੀ ਹਾਮੀ ਭਰਕੇ ਪੰਜਾਬ ਦੇ ਨਾਲ ਸ਼ਰੇਆਮ ਧੋਖਾ ਕੀਤਾ ਹੈ । ਜੋ ਅਤੀ ਨਿੰਦਣਯੋਗ ਹੈ।

ਇਸ ਮੌਕੇ ਯੂਨਾਇਟਿਡ ਅਕਾਲੀ ਦਲ ਦੇ ਕਨਵੀਨਰ ਭਾਈ ਮੋਹਕਮ ਸਿੰਘ ,ਸਰਪ੍ਰਸਤ ਡਾ. ਭਗਵਾਨ ਸਿੰਘ , ਜਨਰਲ ਸਕੱਤਰ ਸ. ਗੁਰਦੀਪ ਸਿੰਘ ਬਠਿੰਡਾ, ਚੰਡੀਗੜ• ਤੋਂ ਸੀਨੀਅਰ ਆਗੂ ਸ. ਗੁਰਨਾਮ ਸਿੰਘ ,ਸ.ਜਸਵਿੰਦਰ ਸਿੰਘ ਬਰਾੜ,ਡਾ. ਸਵਰਨ ਸਿੰਘ ਆਈ ਏ ਐਸ( ਰਿਟਾ)ਡਾ. ਹਰਮਨਜੀਤ ਸਿੰਘ ਦੋਵੇਂ ਕੌਰ ਕਮੇਟੀ ਮੈਂਬਰ, ਡਾ. ਸ਼ਾਮ ਸੁੰਦਰ , ਡਾ. ਰਘੁਨਾਥ ਅਤੇ ਸ. ਮਨਿੰਦਰ ਸਿੰਘ ਬਰਾੜ ਆਦਿ ਨੇ ਸ਼ਮੂਲੀਅਤ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: